Begin typing your search above and press return to search.

ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਪਈ ਹਲਕੀ ਬਾਰਿਸ਼

ਚੰਡੀਗੜ੍ਹ, 31 ਜਨਵਰੀ, ਨਿਰਮਲ : ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਰਹੀ ਹੈ। ਦੱਸਦੇ ਚਲੀਏ ਕਿ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, […]

ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਪਈ ਹਲਕੀ ਬਾਰਿਸ਼
X

Editor EditorBy : Editor Editor

  |  31 Jan 2024 5:07 AM IST

  • whatsapp
  • Telegram


ਚੰਡੀਗੜ੍ਹ, 31 ਜਨਵਰੀ, ਨਿਰਮਲ : ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਰਹੀ ਹੈ।

ਦੱਸਦੇ ਚਲੀਏ ਕਿ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਉਥੇ ਹੀ ਹਰਿਆਣਾ ਵਿਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ।

ਜੀਂਦ ਦੇ ਸਿਰਸਾ ਅਤੇ ਨਰਵਾਣਾ ਇਲਾਕੇ ਵਿੱਚ ਸਵੇਰੇ ਮੀਂਹ ਪਿਆ। 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।

ਚੰਡੀਗੜ੍ਹ ਵਿੱਚ ਸਵੇਰੇ ਧੁੰਦ ਛਾਈ ਹੋਈ ਹੈ ਤੇ ਹਲਕੀ ਬਾਰਿਸ਼ ਹੋ ਰਹੀ ਹੈ। ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 30 ਜਨਵਰੀ ਤੋਂ 4 ਫਰਵਰੀ ਤੱਕ ਉੱਤਰ-ਪੱਛਮੀ ਭਾਰਤ ਤੇ 2 ਪੱਛਮੀ ਗੜਬੜੀ (ਡਬਲਯੂਡੀ) ਪ੍ਰਭਾਵ ਪਾਉਣ ਜਾ ਰਹੀ ਹੈ। ਪੰਜਾਬ-ਹਰਿਆਣਾ ਵਿਚ 30 ਜਨਵਰੀ ਤੋਂ 1 ਜਨਵਰੀ ਤੱਕ ਅਤੇ ਕੁਝ ਇਲਾਕਿਆਂ ਵਿਚ 3-4 ਫਰਵਰੀ ਨੂੰ ਮੀਂਹ ਪੈ ਸਕਦਾ ਹੈ। 31 ਜਨਵਰੀ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।

1-2 ਫਰਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ, ਜਦਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ ਅਗਲੇ 3 ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿਚ 2-3 ਡਿਗਰੀ ਦਾ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 1-2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

Next Story
ਤਾਜ਼ਾ ਖਬਰਾਂ
Share it