Begin typing your search above and press return to search.

ਪੰਜਾਬ ਵਿਚ ਚੰਡੀਗੜ੍ਹ ਤੋਂ ਹੋ ਰਹੀ ਸ਼ਰਾਬ ਤਸਕਰੀ

ਚੰਡੀਗੜ੍ਹ, 14 ਸਤੰਬਰ, ਹ.ਬ. : ਚੰਡੀਗੜ੍ਹ ਤੋਂ ਪੰਜਾਬ ਦੇ ਬਾਜ਼ਾਰਾਂ ਵਿੱਚ ਸ਼ਰਾਬ ਦੀ ਅੰਨ੍ਹੇਵਾਹ ਤਸਕਰੀ ਹੋ ਰਹੀ ਹੈ। ਇਹ ਖੁਲਾਸਾ ਪੰਜਾਬ ਦੇ ਆਬਕਾਰੀ ਵਿਭਾਗ ਦੀ ਰਿਪੋਰਟ ਤੋਂ ਹੋਇਆ ਹੈ। ਪੰਜਾਬ ਦੇ ਆਬਕਾਰੀ ਵਿਭਾਗ ਨੇ ਅਪ੍ਰੈਲ ਤੋਂ ਅਗਸਤ ਤੱਕ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰਕੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੇ ਕਈ ਮਾਮਲੇ ਫੜੇ ਹਨ। ਪੰਜਾਬ […]

ਪੰਜਾਬ ਵਿਚ ਚੰਡੀਗੜ੍ਹ ਤੋਂ ਹੋ ਰਹੀ ਸ਼ਰਾਬ ਤਸਕਰੀ
X

Editor (BS)By : Editor (BS)

  |  14 Sept 2023 5:39 AM IST

  • whatsapp
  • Telegram


ਚੰਡੀਗੜ੍ਹ, 14 ਸਤੰਬਰ, ਹ.ਬ. : ਚੰਡੀਗੜ੍ਹ ਤੋਂ ਪੰਜਾਬ ਦੇ ਬਾਜ਼ਾਰਾਂ ਵਿੱਚ ਸ਼ਰਾਬ ਦੀ ਅੰਨ੍ਹੇਵਾਹ ਤਸਕਰੀ ਹੋ ਰਹੀ ਹੈ। ਇਹ ਖੁਲਾਸਾ ਪੰਜਾਬ ਦੇ ਆਬਕਾਰੀ ਵਿਭਾਗ ਦੀ ਰਿਪੋਰਟ ਤੋਂ ਹੋਇਆ ਹੈ। ਪੰਜਾਬ ਦੇ ਆਬਕਾਰੀ ਵਿਭਾਗ ਨੇ ਅਪ੍ਰੈਲ ਤੋਂ ਅਗਸਤ ਤੱਕ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰਕੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੇ ਕਈ ਮਾਮਲੇ ਫੜੇ ਹਨ।

ਪੰਜਾਬ ਦੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਫੜੀ ਗਈ ਨਾਜਾਇਜ਼ ਸ਼ਰਾਬ ਦੀ ਸਪਲਾਈ ਵਿੱਚੋਂ 18 ਮਾਮਲੇ ਚੰਡੀਗੜ੍ਹ ਨਾਲ ਸਬੰਧਤ ਹਨ। ਇਨ੍ਹਾਂ ਮਾਮਲਿਆਂ ’ਚ ਕਰੀਬ 2916 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਪੰਜਾਬ ਆਬਕਾਰੀ ਵਿਭਾਗ ਨੂੰ ਖਦਸ਼ਾ ਹੈ ਕਿ ਫੜੀ ਗਈ ਨਾਜਾਇਜ਼ ਸ਼ਰਾਬ ਤੋਂ ਇਲਾਵਾ ਚੰਡੀਗੜ੍ਹ ਤੋਂ ਵੱਡੀ ਮਾਤਰਾ ਵਿਚ ਸ਼ਰਾਬ ਸੂਬੇ ਦੇ ਬਾਜ਼ਾਰਾਂ ਵਿਚ ਪਹੁੰਚਾਈ ਜਾ ਸਕਦੀ ਹੈ। ਹਾਲਾਂਕਿ ਕੁਝ ਸਮੱਗਲਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਆਬਕਾਰੀ ਵਿਭਾਗ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ।


ਪੰਜਾਬ ਦੇ ਆਬਕਾਰੀ ਵਿਭਾਗ ਨੇ ਅੰਮ੍ਰਿਤਸਰ ਦੇ ਖਾਸਾ ਸਥਿਤ ਇਕ ਡਿਸਟਿਲਰੀ ਤੋਂ ਮਹਿੰਗੇ ਬਰਾਂਡ ਦੀ ਨਾਜਾਇਜ਼ ਸ਼ਰਾਬ ਫੜੇ ਜਾਣ ਤੋਂ ਬਾਅਦ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਖਾਸ ਤੌਰ ’ਤੇ ਚੰਡੀਗੜ੍ਹ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ’ਚ ਜਾਂਚ ਨੇ ਤੇਜ਼ੀ ਫੜੀ ਹੈ।

ਆਬਕਾਰੀ ਵਿਭਾਗ ਦੇ ਕਮਿਸ਼ਨਰ ਨੇ ਚੰਡੀਗੜ੍ਹ ਦੇ ਡੀ.ਸੀ ਪੰਜਾਬ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਰੁਣ ਰੂਜ਼ਮ ਨੇ ਚੰਡੀਗੜ੍ਹ ਤੋਂ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਇਸ ਮਾਮਲੇ ਬਾਰੇ ਡੀਸੀ ਚੰਡੀਗੜ੍ਹ ਵਿਨੈ ਪ੍ਰਤਾਪ ਸਿੰਘ ਨੂੰ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ ਦੀ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਪੰਜਾਬ ਨੂੰ ਸ਼ਰਾਬ ਦੀ ਤਸਕਰੀ ਦੇ 186 ਮਾਮਲੇ ਦਰਜ ਕੀਤੇ ਗਏ ਹਨ।


ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੇ ਬੋਟਲਿੰਗ ਪਲਾਂਟਾਂ ਅਤੇ ਨਿਰਮਾਤਾਵਾਂ ਦੀ ਮਿਲੀਭੁਗਤ ਤੋਂ ਬਿਨਾਂ ਇੰਨੇ ਵੱਡੇ ਪੱਧਰ ’ਤੇ ਸ਼ਰਾਬ ਦੀ ਤਸਕਰੀ ਸੰਭਵ ਨਹੀਂ ਹੈ। ਇਸ ਕਾਰਨ ਪੰਜਾਬ ਦੇ ਮਾਲੀਏ ਨੂੰ ਹੀ ਨਹੀਂ ਸਗੋਂ ਚੰਡੀਗੜ੍ਹ ਨੂੰ ਵੀ ਨੁਕਸਾਨ ਹੋ ਰਿਹਾ ਹੈ। ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਾਰੇ 186 ਕੇਸਾਂ ਦੀ ਜਾਣਕਾਰੀ ਭੇਜਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਨੇ ਕਿਹਾ ਹੈ ਕਿ ਸਾਰੇ ਕੇਸਾਂ ਦੀ ਤਹਿ ਤੱਕ ਜਾਂਚ ਕੀਤੀ ਜਾਵੇਗੀ। ਜਾਂਚ ਕੀਤੀ ਜਾਵੇਗੀ ਕਿ ਇਸ ਵਿਚ ਕਿਹੜੇ ਲੋਕ ਇਸ ਵਿੱਚ ਸ਼ਾਮਲ ਹਨ।

Next Story
ਤਾਜ਼ਾ ਖਬਰਾਂ
Share it