Begin typing your search above and press return to search.

ਲੋਕ ਸਭਾ ਚੋਣਾਂ : ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ […]

ਲੋਕ ਸਭਾ ਚੋਣਾਂ : ਪੇਡ ਨਿਊਜ਼ ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ

Editor (BS)By : Editor (BS)

  |  14 March 2024 10:48 PM GMT

  • whatsapp
  • Telegram
  • koo

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਧਰਮਸੋਤ ‘ਤੇ ED ਦੀ ਕਾਰਵਾਈ, ਜਾਇਦਾਦ ਜ਼ਬਤ

ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ। ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ।

Next Story
ਤਾਜ਼ਾ ਖਬਰਾਂ
Share it