ਲੋਕ ਸਭਾ : ਅੱਜ 13 ਰਾਜਾਂ ਦੀ 88 ਸੀਟਾਂ ’ਤੇ ਵੋਟਿੰਗ

ਲੋਕ ਸਭਾ : ਅੱਜ 13 ਰਾਜਾਂ ਦੀ 88 ਸੀਟਾਂ ’ਤੇ ਵੋਟਿੰਗ


ਨਵੀਂ ਦਿੱਲੀ, 26 ਅਪ੍ਰੈਲ, ਨਿਰਮਲ : 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਖਤਮ ਹੋਵੇਗੀ। ਇਸ ਪੜਾਅ ਵਿਚ ਲੋਕ ਸਭਾ ਸਪੀਕਰ, 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਹਨ। ਰਾਹੁਲ ਗਾਂਧੀ ਵਾਇਨਾਡ ਤੋਂ, ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਅਤੇ ਹੇਮਾ ਮਾਲਿਨੀ ਮਥੁਰਾ ਸੀਟ ਤੋਂ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ਵਿਚ 102 ਸੀਟਾਂ ਤੇ ਵੋਟਿੰਗ ਹੋਈ ਸੀ। ਚੋਣਾਂ ਲਈ ਸੁਰੱਖਿਆ ਅਤੇ ਹੋਰ ਪ੍ਰਬੰਧ ਪੁਖਤਾ ਕੀਤੇ ਗਏ ਹਨ। ਕੁੱਲ 16 ਕਰੋੜ ਵੋਟਰਾਂ ਲਈ 1 ਲੱਖ 67 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਦੱਸ ਦਈਏ ਕਿ ਪਹਿਲੇ ਪੜਾਅ ਵਿਚ 19 ਅਪ੍ਰੈਲ ਨੂੰ 102 ਸੀਟਾਂ ’ਤੇ ਵੋਟਿੰਗ ਹੋਈ ਸੀ। ਸੱਤਵੇਂ ਅਤੇ ਆਖ਼ਰੀ ਪੜਾਅ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਆਉਣਗੇ।

ਇਹ ਵੀ ਪੜ੍ਹੋ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧੂਰੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਵਾਸੀਆਂ ਦਾ ਪੂਰਾ ਸੂਬਾ ਰਿਣੀ ਹੈ ਜਿਨ੍ਹਾਂ ਬਦੌਲਤ ਅੱਜ ਸੂਬੇ ਨੂੰ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਵਿਕਾਸ ਦਾ ਮਸੀਹਾ ਮੁੱਖ ਮੰਤਰੀ ਮਿਲਿਆ ਜਿਨ੍ਹਾਂ ਦੀ ਗਤੀਸ਼ੀਲ ਤੇ ਅਗਾਂਹਵਧੂ ਅਗਵਾਈ ਵਿੱਚ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ। ਸਮੁੱਚੇ ਸੂਬੇ ਦੇ ਲੋਕ ਅਤੇ ਆਮ ਆਦਮੀ ਪਾਰਟੀ ਧੂਰੀ ਵਾਸੀਆਂ ਨੂੰ ਸਿਜਦਾ ਕਰਦੀ ਹੈ।

ਇਸੇ ਦੌਰਾਨ ਤਾਰਾ ਹਵੇਲੀ ਵਿਖੇ ਸ਼ਹਿਰ ਦੇ ਵਪਾਰੀ ਭਾਈਚਾਰੇ ਨਾਲ ਜਨਤਕ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਵਪਾਰ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ। ਸਰਕਾਰ-ਸਨਅਤਕਾਰ ਮਿਲਣੀਆਂ ਨੇ ਹੋਰ ਵੀ ਸਾਰਥਿਕ ਮਾਹੌਲ ਸਿਰਜਿਆ।

ਧੂਰੀ ਦੇ ਵਾਰਡ ਨੰਬਰ 2, 3 ਤੇ 16 ਵਿੱਚ ਸਮਾਗਮਾਂ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੋ ਸਾਲ ਦੀਆਂ ਲਾਮਿਸਾਲ ਪ੍ਰਾਪਤੀਆਂ ਸਦਕਾ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਉਤਸ਼ਾਹ ਸਦਕਾ ਵਰਕਰਾਂ ਦੀ ਮੀਟਿੰਗ ਭਰਵੇਂ ਇਕੱਠ ਸਦਕਾ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਲੋਕਾਂ ਸਰਕਾਰ ਦੇ ਕੰਮਾਂ ਤੋਂ ਬਹੁਤ ਸੰਤੁਸ਼ਟ ਹਨ ਜਿਸ ਦਾ ਸਿੱਟਾ ਚੋਣ ਮੀਟਿੰਗਾਂ ਵਿੱਚ ਹੋ ਰਹੇ ਭਰਵੇਂ ਇਕੱਠ ਹਨ।

ਮੀਤ ਹੇਅਰ ਨੇ ਧੂਰੀ ਦੀ ਦਾਣਾ ਮੰਡੀ ਦਾ ਵੀ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਨਿਰੰਤਰ ਨਿਰਵਿਘਨ ਮੁਫਤ ਬਿਜਲੀ ਤੋਂ ਲੈ ਕੈ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਕਿਸਾਨ ਵੀਰ ਸਰਕਾਰ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।

Related post

ਅਮਰੀਕਾ ‘ਚ ਪਿਛਲੇ ਮਹੀਨੇ ਬੇਰੁਜ਼ਗਾਰੀ 3.9% ਦੀ ਦਰ ਨਾਲ ਹੋਇਆ ਵਾਧਾ

ਅਮਰੀਕਾ ‘ਚ ਪਿਛਲੇ ਮਹੀਨੇ ਬੇਰੁਜ਼ਗਾਰੀ 3.9% ਦੀ ਦਰ ਨਾਲ…

ਸੈਕਰਾਮੈਂਟੋ,ਕੈਲੀਫੋਰਨੀਆ,6 ਮਈ,ਪਰਦੀਪ ਸਿੰਘ: ਅਮਰੀਕਾ ਵਿੱਚ ਨਵੀਆਂ ਨੌਕਰੀਆਂ ਨਿਕਲਣ ਦੀ ਰਫ਼ਤਾਰ ਮੱਧਮ ਹੋਈ ਹੈ ਤੇ ਪਿਛਲੇ ਮਹੀਨੇ 175000 ਹੀ ਨਵੀਆਂ ਨੌਕਰੀਆਂ ਨਿਕਲੀਆਂ…
ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨ ਦੀ ਪਾਲਣਾ ਕਰਨ ਦੇ ਦਿੱਤੇ ਹੁਕਮ

ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨ…

ਕੈਲੀਫੋਰਨੀਆਂ, 6 ਮਈ, ਪਰਦੀਪ ਸਿੰਘ: ਅਮਰੀਕਾ ਭਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਗਾਜ਼ਾ ਵਿੱਚ ਇਸਰਾਈਲ ਵੱਲੋਂ ਵਿੱਢੀ ਜੰਗ ਵਿਰੁੱਧ ਹੋ ਰਹੇ…
ਕੇਜਰੀਵਾਲ ‘ਤੇ ਖਾਲਿਸਤਾਨੀਆਂ ਤੋਂ ਫੰਡ ਲੈਣ ਦੇ ਲੱਗੇ ਗੰਭੀਰ ਇਲਜ਼ਾਮ, LG ਨੇ ਗ੍ਰਹਿ ਮੰਤਰਾਲੇ ਤੋਂ ਜਾਂਚ ਦੀ ਕੀਤੀ ਮੰਗ

ਕੇਜਰੀਵਾਲ ‘ਤੇ ਖਾਲਿਸਤਾਨੀਆਂ ਤੋਂ ਫੰਡ ਲੈਣ ਦੇ ਲੱਗੇ ਗੰਭੀਰ…

ਨਵੀਂ ਦਿੱਲੀ, 6 ਮਈ, ਪਰਦੀਪ ਸਿੰਘ:- ਐੱਲਜੀ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ…