ਇਟਲੀ ’ਚ ਬੁਝੇ 3 ਪੰਜਾਬੀ ਪਰਿਵਾਰਾਂ ਦੇ ਚਿਰਾਗ
ਟਾਰਵਿਜੋ (ਇਟਲੀ), (ਹਮਦਰਦ ਨਿਊਜ਼ ਸਰਵਿਸ) : ਵਿਦੇਸ਼ ’ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਨਾਲ ਅਣਹੋਣੀ ਘਟਨਾਵਾਂ ਵਾਪਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਇਟਲੀ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਭਿਆਨਕ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਔਡੀ ਗੱਡੀ ਬੇਕਾਬੂ ਹੋਣ ਮਗਰੋਂ […]

Three Punjabi youths died in Italy
By : Editor Editor
ਟਾਰਵਿਜੋ (ਇਟਲੀ), (ਹਮਦਰਦ ਨਿਊਜ਼ ਸਰਵਿਸ) : ਵਿਦੇਸ਼ ’ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਨਾਲ ਅਣਹੋਣੀ ਘਟਨਾਵਾਂ ਵਾਪਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਇਟਲੀ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਭਿਆਨਕ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਔਡੀ ਗੱਡੀ ਬੇਕਾਬੂ ਹੋਣ ਮਗਰੋਂ ਸੜਕ ’ਤੇ ਪਲਟਣ ਕਾਰਨ ਇਹ ਹਾਦਸਾ ਵਾਪਰਿਆ।
ਇਹ ਹਾਦਸਾ ਇਟਲੀ ਦੇ ਟਾਰਵਿਜੋ ਸ਼ਹਿਰ ਵਿੱਚ ਵਾਪਰਿਆ। ਚਾਰ ਨੌਜਵਾਨ ਆਪਣੀ ਔਡੀ ਕਾਰ ਵਿੱਚ ਸਵਾਰ ਹੋ ਕੇ ਉਰਮੇਲੇ-ਉਡੇਰਸੋ ਹਾਈਵੇਅ ਵੱਲ ਜਾ ਰਹੇ ਸੀ। ਇਸੇ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ’ਤੇ ਤਿਲਕ ਮਗਰੋਂ ਬੈਰੀਕੇਡ ਨਾਲ ਟਕਰਾ ਕੇ ਹਾਦਸਾ ਗ੍ਰਸਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਗੱਡੀ ’ਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਤਿੰਨੇ ਜਾਣੇ ਪੰਜਾਬੀ ਦੱਸੇ ਜਾ ਰਹੇ ਹਨ।
ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਜਲੰਧਰ ਦੇ ਉੱਚਾ ਪਿੰਡ ਦੇ ਵਾਸੀ 27 ਸਾਲਾ ਗੁਰਤੇਜ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ। ਜਿਵੇਂ ਹੀ ਇਹ ਖਬਰ ਗੁਰੀ ਦੇ ਪਰਿਵਾਰ ਤੱਕ ਪੁੱਜੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।


