ਲੁਧਿਆਣਾ : ਬਾਈਪਾਸ ਪੁਲ ’ਤੇ ਪਲਟੀ ਕਾਰ

ਲੁਧਿਆਣਾ : ਬਾਈਪਾਸ ਪੁਲ ’ਤੇ ਪਲਟੀ ਕਾਰ


ਲੁਧਿਆਣਾ,26 ਮਾਰਚ, ਨਿਰਮਲ : ਲੁਧਿਆਣਾ ਵਿਚ ਦੱਖਣੀ ਬਾਈਪਾਸ ਤੋਂ ਪੁਲ ਚੜ੍ਹਦੇ ਸਮੇਂ ਇੱਕ ਟਾਟਾ ਨੈਕਸਨ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।

ਗੱਡੀ ਵਿਚ ਸਵਾਰ ਡਰਾਈਵਰ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਘਟਨਾ ਵਾਲੀ ਥਾਂ ’ਤੇ ਮੌਜੂਦ ਟਰੈਫਿਕ ਏਐਸਆਈ ਹਰਦੀਪ ਸਿੰਘ ਨੇ ਕਿਹਾ ਕਿ ਕਾਰ ਦੇ ਅੱਗੇ ਅਚਾਨਕ ਕੁਝ ਆ ਗਿਆ ਸੀ ਜਿਸ ਤੋਂ ਬਾਅਦ ਕਾਰ ਡਰਾਈਵਰ ਕੋਲੋਂ ਬੇਕਾਬੂ ਹੋ ਗਈ। ਗੱਡੀ ਡਿਵਾਈਡਰ ਨਾਲ ਟਕਰਾ ਕੇ ਅਚਾਨਕ ਪਲਟ ਗਈ। ਪੁਲ ’ਤੇ ਲੱਗੇ ਜਾਮ ਨੂੰ ਖੁਲਵਾ ਦਿੱਤਾ। ਹਾਦਸੇ ਕਾਰਨ ਗੱਡੀ ਡਰਾਈਡਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲ ’ਤੇ ਗੱਡੀ ਹੌਲੀ ਚਲਾਉਣ।

ਇਹ ਖ਼ਬਰ ਵੀ ਪੜ੍ਹੋ

ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖਿਲਾਫ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ (ਛੋਟੀਆਂ ਅਤੇ ਵੱਡੀਆਂ ਕਿਸ਼ਤੀਆਂ) ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।

ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇੱਕ ਸੁੰਨਸਾਨ ਜਗ੍ਹਾ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਦੇਸੀ ਸ਼ਰਾਬ ਨਜਾਇਜ਼ ਤੌਰ ’ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ ’ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ। ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਰੋਜ਼ਪੁਰ ਪੁਲਸ ਵੱਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਗਈ। ਦੱਸ ਦਈਏ ਕਿ ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ ’ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

Related post

ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਵਿਰੁੱਧ ਐਫਆਈਅਰ

ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਵਿਰੁੱਧ ਐਫਆਈਅਰ

ਲੁਧਿਆਣਾ, 14 ਮਈ, ਨਿਰਮਲ : ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ.…
ਲੁਧਿਆਣਾ ਵਿਚ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ

ਲੁਧਿਆਣਾ ਵਿਚ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ

ਲੁਧਿਆਣਾ, 6 ਮਈ,ਨਿਰਮਲ : ਲੁਧਿਆਣਾ ਵਿਚ ਬੀਤੀ ਸ਼ਾਮ ਸ਼ੱਕੀ ਹਾਲਾਤਾਂ ਵਿਚ ਔਰਤ ਦੀ ਲਾਸ਼ ਖਾਲੀ ਪਲਾਟ ਵਿਚ ਪਈ ਮਿਲੀ। ਔਰਤ ਨਸ਼ਾ…
ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਲੁਧਿਆਣਾ, 4 ਮਈ, ਨਿਰਮਲ : ਬੀਤੀ ਦੇਰ ਸ਼ਾਮ ਲੁਧਿਆਣਾ ਹੇਅਰ ਸੈਲੂਨ ਵਿੱਚ ਵਾਲ ਕਟਵਾਉਣ ਗਏ ਇੱਕ ਨੌਜਵਾਨ ’ਤੇ ਚਾਰ ਨੌਜਵਾਨਾਂ ਨੇ…