Begin typing your search above and press return to search.

ਲੁਧਿਆਣਾ ਵਿਚ ਜਿੰਮ ਟਰੇਨਰ ਨੂੰ ਮਾਰੀ ਗੋਲੀ

ਲੁਧਿਆਣਾ, 6 ਦਸੰਬਰ, ਨਿਰਮਲ : ਪੰਜਾਬ ਵਿਚ ਗੋਲੀਬਾਰੀ ਦੀ ਘਟਨਾਵਾਂ ਵਾਪਰਨੀਆਂ ਆਮ ਜਿਹੀ ਗੱਲ ਹੋ ਗਈ ਹੈ। ਹੁਣ ਇਸੇ ਤਰ੍ਹਾਂ ਲੁਧਿਆਣਾ ਵਿਚ ਜਿੰਮ ਟਰੇਨਰ ਨੂੰ ਗੋਲੀ ਮਾਰਨ ਦੀ ਘਟਨਾ ਵਾਪਰ ਗਈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਬਾਈਕ ਸਵਾਰਾਂ ਨੇ ਇੱਕ ਜਿਮ ਟ੍ਰੇਨਰ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਉਸ ਦੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ […]

ਲੁਧਿਆਣਾ ਵਿਚ ਜਿੰਮ ਟਰੇਨਰ ਨੂੰ ਮਾਰੀ ਗੋਲੀ
X

Editor EditorBy : Editor Editor

  |  6 Dec 2023 4:08 AM IST

  • whatsapp
  • Telegram


ਲੁਧਿਆਣਾ, 6 ਦਸੰਬਰ, ਨਿਰਮਲ : ਪੰਜਾਬ ਵਿਚ ਗੋਲੀਬਾਰੀ ਦੀ ਘਟਨਾਵਾਂ ਵਾਪਰਨੀਆਂ ਆਮ ਜਿਹੀ ਗੱਲ ਹੋ ਗਈ ਹੈ। ਹੁਣ ਇਸੇ ਤਰ੍ਹਾਂ ਲੁਧਿਆਣਾ ਵਿਚ ਜਿੰਮ ਟਰੇਨਰ ਨੂੰ ਗੋਲੀ ਮਾਰਨ ਦੀ ਘਟਨਾ ਵਾਪਰ ਗਈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਬਾਈਕ ਸਵਾਰਾਂ ਨੇ ਇੱਕ ਜਿਮ ਟ੍ਰੇਨਰ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਉਸ ਦੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੰਮ ਬੰਦ ਕਰਨ ਤੋਂ ਬਾਅਦ ਟਰੇਨਰ ਆਪਣੇ ਦੋਸਤ ਨਾਲ ਕਾਰ ਵਿਚ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਹਮਲਾ ਹੋਇਆ। ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ ਕੋਹਲੀ ਵਾਸੀ ਮਨਦੀਪ ਨਗਰ ਵਜੋਂ ਹੋਈ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਗਿੱਲ ਨਹਿਰ ਨੇੜੇ ਜਿੰਮ ਹੈ। ਮੰਗਲਵਾਰ ਰਾਤ ਕਰੀਬ 10 ਵਜੇ ਉਹ ਆਪਣੇ ਦੋਸਤ ਬਾਬਾ ਨਾਲ ਕਾਰ ਵਿਚ ਘਰ ਜਾ ਰਿਹਾ ਸੀ। ਲੋਹਾਰਾ ਪੁਲ ਨੇੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਜਦੋਂ ਉਹ ਕਾਰਨ ਪੁੱਛਣ ਲਈ ਹੇਠਾਂ ਆਇਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਉਹ ਕਾਰ ਵਿੱਚ ਲੇਟ ਕੇ ਆਪਣੇ ਆਪ ਨੂੰ ਬਚਾਉਣ ਲੱਗਾ। ਇਸ ਦੇ ਬਾਵਜੂਦ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ ਦੋਸਤ ਬਾਬਾ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਉਥੇ ਮੌਜੂਦ ਡਾਕਟਰਾਂ ਨੇ ਸ਼ਿਮਲਾਪੁਰੀ ਪੁਲਸ ਨੂੰ ਸੂਚਨਾ ਦਿੱਤੀ। ਕੁਲਦੀਪ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਸ ’ਤੇ ਹਮਲਾ ਹੋਇਆ ਹੈ। ਪਰ ਉਹ ਮੁਲਜ਼ਮਾਂ ਨੂੰ ਨਹੀਂ ਜਾਣਦਾ।

Next Story
ਤਾਜ਼ਾ ਖਬਰਾਂ
Share it