ਲੁਧਿਆਣਾ ਦੇ ਡਾਕਟਰ ਨਾਲ ਹੋਈ ਕਰੋੜਾਂ ਦੀ ਲੁੱਟ ਨੂੰ ਲੈ ਕੇ ਵੱਡੀ ਖ਼ਬਰ, DGP ਨੇ ਕੀਤਾ ਟਵੀਟ
ਲੁਧਿਆਣਾ, 19 ਸਤੰਬਰ, ਐੱਸ.ਕੇ: ਲੁਧਿਆਣਾ 'ਚ ਵੱਡੀ ਵਾਰਦਾਤ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇੱਥੇ ਦੇ ਇੱਕ ਨਾਮੀ ਡਾਕਟਰ ਤੇ ਉਸ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਿਆਂ ਦੀ ਲੁੱਟ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3.5 ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ। […]
By : Hamdard Tv Admin
ਲੁਧਿਆਣਾ, 19 ਸਤੰਬਰ, ਐੱਸ.ਕੇ: ਲੁਧਿਆਣਾ 'ਚ ਵੱਡੀ ਵਾਰਦਾਤ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇੱਥੇ ਦੇ ਇੱਕ ਨਾਮੀ ਡਾਕਟਰ ਤੇ ਉਸ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਿਆਂ ਦੀ ਲੁੱਟ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3.5 ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ 5 ਦਿਨ ਪਹਿਲਾਂ ਪੱਖੋਵਾਲ ਰੋਡ 'ਤੇ ਹੋਈ ਸੀ। ਬਦਮਾਸ਼ ਡਾਕਟਰ ਦੇ ਘਰੋਂ ਸੋਨਾ ਤੇ ਨਕਦੀ ਲੈ ਕੇ ਫਰਾਰ ਹੋ ਗਏ ਸਨ।
ਮੀਡਿਆ ਰਿਪੋਰਟਾਂ ਅਨੁਸਾਰ ਇਹ ਲੁੱਟ ਕਰੋੜਾਂ ਦੀ ਸੀ ਪਰ ਪੀੜਤ ਨੇ ਪੁਲਿਸ ਨੂੰ ਸਹੀ ਰਕਮ ਨਹੀਂ ਦੱਸੀ। ਪੁਲਿਸ ਦੇ ਇਸ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਨੇ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਨੇ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਨਾਲ 5 ਦਿਨਾਂ ਦੇ ਅੰਦਰ ਇਸ ਕੇਸ ਨੂੰ ਹੱਲ ਕਰ ਲਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਪੁਲਿਸ ਕਮਿਸ਼ਨਰ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਖ਼ੁਲਾਸਾ ਕਰ ਸਕਦੇ ਹਨ।