Begin typing your search above and press return to search.

ਲੁਧਿਆਣਾ : ਸੀਐਮ ਮਾਨ ਵਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਰੈਲੀ

ਲੁਧਿਆਣਾ, 16 ਨਵੰਬਰ, ਨਿਰਮਲ : ਸੀਐਮ ਮਾਨ ਵਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਰੈਲੀ ਕੱਢੀ ਗਈ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ […]

ਲੁਧਿਆਣਾ : ਸੀਐਮ ਮਾਨ ਵਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਰੈਲੀ
X

Editor EditorBy : Editor Editor

  |  15 Nov 2023 11:17 PM GMT

  • whatsapp
  • Telegram


ਲੁਧਿਆਣਾ, 16 ਨਵੰਬਰ, ਨਿਰਮਲ : ਸੀਐਮ ਮਾਨ ਵਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਰੈਲੀ ਕੱਢੀ ਗਈ।

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਵੀ ਸਾਈਕਲ ਚਲਾਈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਰੈਲੀ ਕਿਸੇ ਕਿਸਮ ਦੀ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਇਸ ਰੈਲੀ ਦਾ ਮਕਸਦ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਸ਼ਹੀਦ ਹੋਏ ਹਨ ਅਤੇ ਅੱਜ ਸ਼ਹੀਦਾਂ ਦੀ ਧਰਤੀ ਤੋਂ ਨਸ਼ਾ ਖਤਮ ਕਰਨਾ ਹੈ।

ਪੰਜਾਬ ਦੀ ਧਰਤੀ ’ਤੇ ਤਲਵਾਰਾਂ ਤੇ ਤੀਰਾਂ ਦੇ ਹਮਲੇ ਸਹਿਨ ਕੀਤੇ ਹਨ। ਹੁਣ ਨਸ਼ੇ ਦਾ ਹਮਲਾ ਵੀ ਪੰਜਾਬ ਦੀ ਧਰਤੀ ’ਤੇ ਹੋ ਰਿਹਾ। ਪੰਜਾਬ ਨੇ ਹਰ ਹਮਲੇ ਦਾ ਮੂੰਹਤੋੜ ਜਵਾਬ ਦਿੱਤਾ ਹੈ। ਹੁਣ ਨਸ਼ਾ ਵੀ ਖਤਮ ਹੋ ਜਾਵੇਗਾ ਅਤੇ ਹਰਾਇਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੇ ਖਾਤਮੇ ਦੀ ਲਹਿਰ ਸ਼ੁਰੂ ਹੋ ਗਈ ਹੈ। ਜਿਹੜਾ ਪੰਜਾਬ ਕਦੇ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ, ਅੱਜ ਫਿਰ ਤੋਂ ਗਿੱਧੇ ਅਤੇ ਭੰਗੜੇ ਦਾ ਪੰਜਾਬ ਬਣਨ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 2200 ਪੁਲਸ ਮੁਲਾਜ਼ਮ ਭਰਤੀ ਕੀਤੇ ਜਾਣਗੇ।

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਜਾਣਗੇ। ਅੱਜ ਛੁੱਟੀ ਇਸ ਲਈ ਕੀਤੀ ਗਈ ਹੈ ਕਿ ਤਾਕਿ ਬੱਚੇ ਘਰ ਵਾਲਿਆਂ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬਾਰੇ ਵਿਚ ਪੁੱਛ ਸਕਣ।

Next Story
ਤਾਜ਼ਾ ਖਬਰਾਂ
Share it