ਲੁਧਿਆਣਾ ਵਿਚ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ ’ਤੇ ਲੁੱਟੀ ਕਾਰ
ਲੁਧਿਆਣਾ, 7 ਅਕਤੂਬਰ, ਨਿਰਮਲ : ਪੰਜਾਬ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਲੁਧਿਆਣਾ ਦੇ ਸਮਰਾਲਾ ਚੌਂਕ ’ਚ ਬਦਮਾਸ਼ਾਂ ਨੇ ਬੰਦੂਕ ਦੀ ਨੋਕ ’ਤੇ ਇਕ ਵਿਅਕਤੀ ਤੋਂ ਸਵਿਫਟ ਕਾਰ ਲੁੱਟ ਲਈ। ਜਦੋਂ ਉਕਤ ਵਿਅਕਤੀ ਨੇ ਬਦਮਾਸ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। […]
By : Hamdard Tv Admin
ਲੁਧਿਆਣਾ, 7 ਅਕਤੂਬਰ, ਨਿਰਮਲ : ਪੰਜਾਬ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਲੁਧਿਆਣਾ ਦੇ ਸਮਰਾਲਾ ਚੌਂਕ ’ਚ ਬਦਮਾਸ਼ਾਂ ਨੇ ਬੰਦੂਕ ਦੀ ਨੋਕ ’ਤੇ ਇਕ ਵਿਅਕਤੀ ਤੋਂ ਸਵਿਫਟ ਕਾਰ ਲੁੱਟ ਲਈ। ਜਦੋਂ ਉਕਤ ਵਿਅਕਤੀ ਨੇ ਬਦਮਾਸ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ ਹੈ।
ਪਟਿਆਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਸਮਰਾਲਾ ਚੌਕ ਨੇੜੇ ਸਵੇਰੇ 4 ਵਜੇ ਉਸ ਨੂੰ ਨੀਂਦ ਆਉਣ ਲੱਗੀ। ਇਸ ਕਾਰਨ ਉਸ ਨੇ ਕਾਰ ਸੜਕ ਕਿਨਾਰੇ ਖੜ੍ਹੀ ਕਰ ਦਿੱਤੀ ਅਤੇ ਸੀਟ ਦੇ ਕੋਲ ਹੀ ਸੌਂ ਗਿਆ।
ਉਦੋਂ ਇਕ ਵਿਅਕਤੀ ਕਾਰ ਦੇ ਨੇੜੇ ਆਇਆ ਅਤੇ ਸ਼ੀਸ਼ੇ ’ਤੇ ਪਿਸਤੌਲ ਤਾਣ ਕੇ ਉਸ ਨੂੰ ਧਮਕਾਇਆ। ਬਦਮਾਸ਼ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ। ਡਰ ਦੇ ਮਾਰੇ ਉਹ ਬਾਹਰ ਆ ਗਿਆ। ਇਸ ਤੋਂ ਬਾਅਦ ਬਦਮਾਸ਼ ਕਾਰ ਲੈ ਕੇ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਐਸਐਚਓ ਸੁਖਦੇਵ ਬਰਾੜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਸਨ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।