ਮਹਾਰਾਸ਼ਟਰ ਦਾ ਫਾਰਮੂਲਾ ਬਿਹਾਰ 'ਚ, ਨਿਤੀਸ਼ ਨੂੰ ਦੇਣੀ ਪਵੇਗੀ ਕੁਰਬਾਨੀ
ਨਵੀਂ ਦਿੱਲੀ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ 195 ਨਾਵਾਂ ਦਾ ਐਲਾਨ ਕੀਤਾ ਸੀ। ਇਸ ਸੂਚੀ ਵਿੱਚ ਯੂਪੀ, ਉੱਤਰਾਖੰਡ, ਦਿੱਲੀ, ਬੰਗਾਲ, ਹਰਿਆਣਾ ਸਮੇਤ 10 ਰਾਜਾਂ ਦੇ ਉਮੀਦਵਾਰ ਸ਼ਾਮਲ ਹਨ। ਪਰ ਅਜੇ ਤੱਕ ਮਹਾਰਾਸ਼ਟਰ ਅਤੇ ਬਿਹਾਰ ਦੀਆਂ ਸੀਟਾਂ 'ਤੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦਾ ਕਾਰਨ ਇਹ ਹੈ […]
By : Editor (BS)
ਨਵੀਂ ਦਿੱਲੀ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ 195 ਨਾਵਾਂ ਦਾ ਐਲਾਨ ਕੀਤਾ ਸੀ। ਇਸ ਸੂਚੀ ਵਿੱਚ ਯੂਪੀ, ਉੱਤਰਾਖੰਡ, ਦਿੱਲੀ, ਬੰਗਾਲ, ਹਰਿਆਣਾ ਸਮੇਤ 10 ਰਾਜਾਂ ਦੇ ਉਮੀਦਵਾਰ ਸ਼ਾਮਲ ਹਨ। ਪਰ ਅਜੇ ਤੱਕ ਮਹਾਰਾਸ਼ਟਰ ਅਤੇ ਬਿਹਾਰ ਦੀਆਂ ਸੀਟਾਂ 'ਤੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਮਹਾਰਾਸ਼ਟਰ ਵਿੱਚ ਭਾਜਪਾ ਦਾ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨਾਲ ਟਕਰਾਅ ਚੱਲ ਰਿਹਾ ਹੈ। ਉੱਥੇ ਹੀ ਭਾਜਪਾ ਨੇ ਆਪਣੇ ਦੋਹਾਂ ਸਹਿਯੋਗੀਆਂ ਨੂੰ 13 ਸੀਟਾਂ ਦੀ ਪੇਸ਼ਕਸ਼ ਕੀਤੀ ਹੈ ਅਤੇ 48 'ਚੋਂ 35 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦਾ ਤਰਕ ਹੈ ਕਿ ਅਸੀਂ ਘੱਟ ਵਿਧਾਇਕ ਹੋਣ ਦੇ ਬਾਵਜੂਦ ਏਕਨਾਥ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਇਆ ਹੈ। ਅਜਿਹੇ 'ਚ ਉਨ੍ਹਾਂ ਨੂੰ ਲੋਕ ਸਭਾ ਸੀਟਾਂ ਦੇ ਮਾਮਲੇ 'ਚ ਕੁਰਬਾਨੀ ਦੇਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ
ਹੁਣ ਅਜਿਹਾ ਹੀ ਹਾਲ ਬਿਹਾਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਨਾਲ ਆਏ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਇੱਥੇ ਅਸਤੀਫਾ ਦੇਣਾ ਪੈ ਸਕਦਾ ਹੈ। ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਸੂਬੇ ਦੇ 40 'ਚੋਂ 22 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਜਦੋਂਕਿ ਉਹ ਜੇਡੀਯੂ ਨੂੰ ਸਿਰਫ਼ 12 ਤੋਂ 14 ਸੀਟਾਂ ਦੇਣ ਲਈ ਤਿਆਰ ਹੈ। ਇਸ ਤੋਂ ਇਲਾਵਾ ਲੋਕ ਜਨਸ਼ਕਤੀ ਪਾਰਟੀ ਦੇ ਦੋਵੇਂ ਧੜਿਆਂ ਨੂੰ ਮਿਲਾ ਕੇ 4 ਸੀਟਾਂ ਦਿੱਤੀਆਂ ਜਾ ਸਕਦੀਆਂ ਹਨ। ਇੱਕ-ਇੱਕ ਸੀਟ ਜੀਤਨਰਾਮ ਮਾਂਝੀ ਅਤੇ ਉਪੇਂਦਰ ਕੁਸ਼ਵਾਹਾ ਦੇ ਖਾਤੇ ਵਿੱਚ ਜਾ ਸਕਦੀ ਹੈ । ਹਾਲਾਂਕਿ ਹੁਣ ਤੱਕ ਜੇਡੀਯੂ ਵੱਲੋਂ ਇਸ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। ਇਸ ਕਾਰਨ ਬਿਹਾਰ ਵਿੱਚ ਹੁਣ ਤੱਕ ਸੀਟ ਵੰਡ ਨਹੀਂ ਹੋ ਸਕੀ ਹੈ।
ਇਹ ਖ਼ਬਰ ਵੀ ਪੜ੍ਹੋ
ਲੋਕ ਸਭਾ ਚੋਣਾਂ ਵਿਚ ਕੁੱਝ ਹੀ ਸਮਾਂ ਬਾਕੀ ਹੈ। ਉਮੀਦਵਾਰਾਂ ਨੇ ਅਪਣੇ ਅਪਣੇ ਪੱਧਰ ’ਤੇ ਟਿਕਟ ਲੈਣ ਲਈ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਗਜ ਉਮੀਦਵਾਰਾਂ ਨੂੰ ਮਹਿਲਾ ਉਮੀਦਵਾਰਾਂ ਕੋਲੋਂ ਤਕੜੀ ਟੱਕਰ ਮਿਲ ਰਹੀ ਹੈ।
ਜੀ ਹਾਂ, ਦੱਸਦੇ ਚਲੀਏ ਕਿ ਹਰਿਆਣਾ ਦੀਆਂ ਮਹਿਲਾ ਨੇਤਾਵਾਂ ਵੀ ਕਿਸੇ ਤੋਂ ਪਿੱਛੇ ਨਹੀਂ ਹਨ। ਲੋਕ ਸਭਾ ਟਿਕਟ ਦੀ ਦੌੜ ਵਿੱਚ ਕਈ ਦਿੱਗਜ ਆਗੂਆਂ ਨੂੰ ਉਹ ਚੁਣੌਤੀ ਦੇ ਰਹੀਆਂ ਹਨ। ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ਸਿਰਫ਼ ਮਰਦ ਹੀ ਨਹੀਂ ਸਗੋਂ ਔਰਤਾਂ ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ। ਦਰਜਨ ਤੋਂ ਵੱਧ ਮਹਿਲਾ ਆਗੂ ਟਿਕਟ ਦੀ ਦੌੜ ਵਿੱਚ ਹਨ ਅਤੇ ਆਪਣੇ ਸੰਸਦੀ ਹਲਕਿਆਂ ਵਿੱਚ ਮਜ਼ਬੂਤ ਦਾਅਵੇਦਾਰ ਹਨ।