ਸਿਟ ਅੱਗੇ ਪੇਸ਼ ਹੋਣ ਮਗਰੋਂ ਮਜੀਠੀਆ ਦੀ ਵੱਡੀ ਚੁਣੌਤੀ
ਪਟਿਆਲਾ, 30 ਦਸੰਬਰ (ਰਣਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿਖੇ ਇਕ ਵਾਰ ਫਿਰ ਐਸਆਈਟੀ ਦੇ ਸਾਹਮਣੇ ਪੇਸ਼ ਹੋਏ, ਜਿਨ੍ਹਾਂ ਕੋਲੋਂ ਐਸਆਈਟੀ ਵੱਲੋਂ ਕਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਮਗਰੋਂ ਬਾਹਰ ਆਏ ਬਿਕਰਮ ਮਜੀਠੀਆ ਨੇ ਸੀਐਮ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰਵੀਾਲ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਉਨ੍ਹਾਂ […]
By : Makhan Shah
ਪਟਿਆਲਾ, 30 ਦਸੰਬਰ (ਰਣਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿਖੇ ਇਕ ਵਾਰ ਫਿਰ ਐਸਆਈਟੀ ਦੇ ਸਾਹਮਣੇ ਪੇਸ਼ ਹੋਏ, ਜਿਨ੍ਹਾਂ ਕੋਲੋਂ ਐਸਆਈਟੀ ਵੱਲੋਂ ਕਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਮਗਰੋਂ ਬਾਹਰ ਆਏ ਬਿਕਰਮ ਮਜੀਠੀਆ ਨੇ ਸੀਐਮ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰਵੀਾਲ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਨੂੰ ਵੱਡੀ ਚੁਣੌਤੀ ਦੇ ਦਿੱਤੀ।
ਪਟਿਆਲਾ ਵਿਖੇ ਸਿਟ ਵੱਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਚੁਣੌਤੀ ਦਿੱਤੀ ਕਿ ਜੇਕਰ ਸੀਐਮ ਮਾਨ ਮੈਨੂੰ ਡੱਕਣਾ ਚਾਹੁੰਦੇ ਨੇ ਤਾਂ ਖ਼ੁਦ ਸਿਟ ਦੇ ਮੁਖੀ ਬਣਨ, ਫਿਰ ਉਨ੍ਹਾਂ ਨਾਲ ਦੋ ਦੋ ਹੱਥ ਕਰਾਂਗਾ। ਉਨ੍ਹਾਂ ਕਿਹਾ ਕਿ ਸਾਨੂੰ ਜ਼ੁਲਮ ਦੇ ਖ਼ਿਲਾਫ਼ ਲੜਨ ਦੀ ਗੁੜ੍ਹਤੀ ਗੁਰੂ ਸਾਹਿਬਾਨ ਤੋਂ ਮਿਲੀ ਹੋਈ ਐ ਅਤੇ ਉਹ ਇਸੇ ਤਰ੍ਹਾਂ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ।
ਇੱਥੇ ਹੀ ਬਸ ਨਹੀਂ, ਉਨ੍ਹਾਂ ਨੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ ਅਤੇ ਆਖਿਆ ਕਿ ਜੇਕਰ ਉਨ੍ਹਾਂ ਨੂੰ ਈਡੀ ਸਾਹਮਣੇ ਪੇਸ਼ ਹੋਣ ਤੋਂ ਡਰ ਲਗਦਾ ਏ ਤਾਂ ਉਹ ਖ਼ੁਦ ਉਨ੍ਹਾਂ ਦੇ ਨਾਲ ਚਲੇ ਜਾਣਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਐਸਆਈਟੀ ਨੇ ਬਿਕਰਮ ਮਜੀਠੀਆ ਨੂੰ 20 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਉਨ੍ਹਾਂ ਕੋਲੋਂ ਕਰੀਬ ਸੱਤ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ :
ਅੰਮਿ੍ਤਸਰ : ਨਵੀਂ ਵੰਦੇ ਭਾਰਤ ਟਰੇਨ ਪੰਜਾਬ ਦੇ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਇਹ ਟਰੇਨ ਦੁਪਹਿਰ 12:17 ‘ਤੇ ਰਵਾਨਾ ਹੋਈ। ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਇਹ ਟਰੇਨ ਦੁਪਹਿਰ 2:45 ‘ਤੇ ਲੁਧਿਆਣਾ ਪਹੁੰਚੀ ਅਤੇ ਬਾਅਦ ਦੁਪਹਿਰ 3 ਵਜੇ ਦਿੱਲੀ ਲਈ ਰਵਾਨਾ ਹੋਈ।
ਟਰੇਨ ਦੀ ਸ਼ੁਰੂਆਤ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ ਵਿਕਾਸ ਦੀ ਰਫਤਾਰ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਅੱਜ ਦੇਸ਼ ਭਰ ਵਿੱਚ ਅੱਠ ਟਰੇਨਾਂ ਚੱਲੀਆਂ ਹਨ। ਪੰਜਾਬ ਦੇ ਲੋਕਾਂ ਨੂੰ ਤੇਜ ਪ੍ਰਧਾਨ ਮੰਤਰੀ ਵੱਲੋਂ ਬਹੁਤ ਵੱਡਾ ਤੋਹਫਾ ਮਿਲਿਆ ਹੈ ਜਿਸ ਦਾ ਸਮਾਜ ਦੇ ਹਰ ਵਰਗ ਨੂੰ ਫਾਇਦਾ ਹੋਵੇਗਾ।