Begin typing your search above and press return to search.

ਪੰਜਾਬ ਵਿਚ ਵੱਡਾ ਸੜਕ ਹਾਦਸਾ, 6 ਲੋਕਾਂ ਦੀ ਮੌਤ

ਸੁਨਾਮ, 2 ਨਵੰਬਰ, ਨਿਰਮਲ :ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਜਿੱਥੇ ਕਿ ਸੁਨਾਮ-ਪਟਿਆਲਾ ਮੁੱਖ ਸੜਕ ’ਤੇ ਪੈਂਦੇ ਪਿੰਡ ਮਰਦਖੇੜਾ ਦੇ ਨਜ਼ਦੀਕ ਵੀਰਵਾਰ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ […]

ਪੰਜਾਬ ਵਿਚ ਵੱਡਾ ਸੜਕ ਹਾਦਸਾ, 6 ਲੋਕਾਂ ਦੀ ਮੌਤ
X

Editor EditorBy : Editor Editor

  |  2 Nov 2023 12:29 AM GMT

  • whatsapp
  • Telegram

ਸੁਨਾਮ, 2 ਨਵੰਬਰ, ਨਿਰਮਲ :ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਜਿੱਥੇ ਕਿ ਸੁਨਾਮ-ਪਟਿਆਲਾ ਮੁੱਖ ਸੜਕ ’ਤੇ ਪੈਂਦੇ ਪਿੰਡ ਮਰਦਖੇੜਾ ਦੇ ਨਜ਼ਦੀਕ ਵੀਰਵਾਰ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮ੍ਰਿਤਕ ਮਾਲੇਰਕੋਟਲਾ ਵਿਖੇ ਇੱਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਆਪਣੇ ਘਰ ਸੁਨਾਮ ਪਰਤ ਰਹੇ ਸਨ।

ਹਾਦਸੇ ਵਿੱਚ ਦੀਪਕ ਜਿੰਦਲ, ਨੀਰਜ ਸਿੰਗਲਾ ਅਤੇ ਉਨ੍ਹਾਂ ਦੇ ਪੁੱਤਰਾਂ ਲੱਕੀ ਕੁਮਾਰ, ਵਿਜੇ ਕੁਮਾਰ ਅਤੇ ਦਵੇਸ਼ ਜਿੰਦਲ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਲੇਰਕੋਟਲਾ ਸਥਿਤ ਬਾਬਾ ਹੈਦਰ ਸ਼ਾਹ ਦੀ ਦਰਗਾਹ ’ਤੇ ਮੱਥਾ ਟੇਕ ਕੇ ਸੁਨਾਮ ਨੂੰ ਪਰਤ ਰਹੇ ਸੀ। ਸੁਨਾਮ ਨੇੜੇ ਕਾਰ ਨੂੰ ਟਰੱਕ ਅਤੇ ਤੇਲ ਵਾਲੇ ਕੈਂਟਰ ਨੇ ਟੱਕਰ ਮਾਰ ਦਿੱਤੀ। ਟਰੱਕ ਤੇ ਤੇਲ ਵਾਲੇ ਟੈਂਕਰ ਵਿਚਾਲੇ ਕਾਰ ਪਿਸ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸੁਨਾਮ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਰਿਸ਼ਤੇਦਾਰ ਨਿਰਾਸ਼ਾ ਵਿੱਚ ਹਾਦਸੇ ਵਾਲੀ ਥਾਂ ਵੱਲ ਭੱਜੇ। ਘਰ ਵਿੱਚ ਲੋਕਾਂ ਦੀ ਭੀੜ ਲੱਗ ਗਈ। ਸਾਰੇ ਦੁਖੀ ਪਰਿਵਾਰ ਦੇ ਮੈਂਬਰਾਂ ਨੂੰ ਦਿਲਾਸਾ ਦਿੰਦੇ ਨਜ਼ਰ ਆਏ।

Next Story
ਤਾਜ਼ਾ ਖਬਰਾਂ
Share it