Begin typing your search above and press return to search.

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ

10 ਲੱਖ 77 ਹਜ਼ਾਰ ਕੱਟੇ ਰਾਸ਼ਨ ਕਾਰਡ ਬਹਾਲ ਹੋਣਗੇਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੀ ਵੱਡਾ ਫ਼ੈਸਲਾ, ਅਧਿਆਪਕਾਂ ਦੀ ਬਦਲੀ ਨੂੰ ਸੌਖਾ ਕੀਤਾ ਜਾਵੇਗਾਸੜਕ ਸੁਰੱਖਿਆ ਲਈ ਫ਼ੋਰਸ ਤੈਨਾਤ ਹੋਵੇਗੀਰਾਸ਼ਨ ਦੀ ਡੋਰ ਸਟੈਪ ਡਲੀਵਰੀ ਕੀਤੀ ਜਾਵੇਗੀਸਾਬਕਾ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਧਾ ਕੇ 10 ਹਜ਼ਾਰ ਕੀਤੀਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਤੀਰਥ ਯਾਤਰਾ ਸਕੀਮ ਲਈ ਰੇਲਵੇਂ […]

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ
X

Editor (BS)By : Editor (BS)

  |  24 Jan 2024 10:37 AM IST

  • whatsapp
  • Telegram

10 ਲੱਖ 77 ਹਜ਼ਾਰ ਕੱਟੇ ਰਾਸ਼ਨ ਕਾਰਡ ਬਹਾਲ ਹੋਣਗੇ
ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੀ ਵੱਡਾ ਫ਼ੈਸਲਾ, ਅਧਿਆਪਕਾਂ ਦੀ ਬਦਲੀ ਨੂੰ ਸੌਖਾ ਕੀਤਾ ਜਾਵੇਗਾ
ਸੜਕ ਸੁਰੱਖਿਆ ਲਈ ਫ਼ੋਰਸ ਤੈਨਾਤ ਹੋਵੇਗੀ
ਰਾਸ਼ਨ ਦੀ ਡੋਰ ਸਟੈਪ ਡਲੀਵਰੀ ਕੀਤੀ ਜਾਵੇਗੀ
ਸਾਬਕਾ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਧਾ ਕੇ 10 ਹਜ਼ਾਰ ਕੀਤੀ
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਤੀਰਥ ਯਾਤਰਾ ਸਕੀਮ ਲਈ ਰੇਲਵੇਂ ਨੇ ਰੇਲਾਂ ਰੱਦ ਕਰ ਦਿੱਤੀਆਂ ਸਨ। ਮਾਨ ਨੇ ਕਿਹਾ ਕਿ ਹੁਣ ਰੇਲਵੇ ਮਹਿਕਮਾ ਮੰਨ ਗਿਆ ਹੈ ਅਤੇ ਰੇਲਾਂ ਦੇਣ ਲਈ ਵੀ ਤਿਆਰ ਹੋ ਗਿਆ ਹੈ।
ਇਸ ਤੋਂ ਇਲਾਵਾ ਰਾਮ ਪ੍ਰਤੀਸ਼ਠਾ ਸਮਾਗਮ ਵਾਲੇ ਦਿਨ ਛੁੱਟੀ ਨਾ ਕਰਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿਰਫ਼ ਲਾਈਵ ਟੈਲੀਕਾਸਟ ਕਰਨ ਲਈ ਛੁੱਟੀ ਕਰਨ ਦੀ ਕੋਈ ਲੋੜ ਨਹੀਂ ਨਹੀ ਸੀ।

ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ

ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।

Next Story
ਤਾਜ਼ਾ ਖਬਰਾਂ
Share it