ਮੁਕਤਸਰ ਵਿਚ ਵੱਡਾ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ
ਮੁਕਤਸਰ ਸਾਹਿਬ, 24 ਜਨਵਰੀ, ਨਿਰਮਲ : ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਮੰਦਰਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਨ ਵਜੋਂ ਹੋਈ ਹੈ। […]
By : Editor Editor
ਮੁਕਤਸਰ ਸਾਹਿਬ, 24 ਜਨਵਰੀ, ਨਿਰਮਲ : ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਮੰਦਰਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਨ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ 18 ਤੋਂ 20 ਸਾਲ ਹੈ। ਤਿੰਨੋਂ ਕੁਆਰੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਕਤਸਰ ਦੇ ਪਿੰਡ ਕੋਟਲੀ ਦੇਵਨ ਮੁੱਖ ਮਾਰਗ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦੇ ਸੀ ਅਤੇ ਮੰਗਲਵਾਰ ਸ਼ਾਮ ਕਰੀਬ 7 ਵਜੇ ਦਿਹਾੜੀ ਮਜ਼ਦੂਰੀ ਦਾ ਕੰਮ ਕਰਕੇ ਘਰ ਪਰਤ ਰਹੇ ਸੀ।
ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਨ ਵਜੋਂ ਹੋਈ ਹੈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਹੈ। ਤਿੰਨੋਂ ਕੁਆਰੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਕੋਟਲੀ ਦੇਵਨ ਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਿਆ ਹੋਇਆ ਸੀ। ਉਸ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਤਿੰਨ ਨੌਜਵਾਨ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਪਏ ਹਨ। ਉਹ ਤੁਰੰਤ ਕਾਰ ਲੈ ਕੇ ਮੌਕੇ ’ਤੇ ਪਹੁੰਚ ਗਿਆ। ਪਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਦਾ ਅਜੇ ਸਾਹ ਲੈ ਰਿਹਾ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੁਕਤਸਰ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨੋਂ ਮ੍ਰਿਤਕ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਮਜ਼ਦੂਰੀ ਕਰਦੇ ਸਨ।
ਇਹ ਖ਼ਬਰ ਵੀ ਪੜ੍ਹੋ
ਮਾਮਲੇ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਹੁਣ ਜੋੜੇ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਰਿਹਾਈ ਦੇ ਪੰਜ ਸਾਲ ਬਾਅਦ ਵੀ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇਗੀ। ਜੋੜੇ ’ਤੇ 2,50,000 ਡਾਲਰ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਵਰਜੀਨੀਆ ਵਿੱਚ ਜਬਰੀ ਮਜ਼ਦੂਰੀ ਲਈ ਦੋਸ਼ੀ ਭਾਰਤੀ ਅਮਰੀਕੀ ਜੋੜੇ ਨੂੰ ਅਮਰੀਕਾ ਵਿੱਚ 20 ਸਾਲ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ।
ਅਮਰੀਕਾ ਦੇ ਵਰਜੀਨੀਆ ’ਚ ਇਕ ਭਾਰਤੀ-ਅਮਰੀਕੀ ਜੋੜੇ ਨੂੰ ਉਨ੍ਹਾਂ ਦੀਆਂ ਦੁਕਾਨਾਂ ’ਤੇ ਜਬਰੀ ਮਜ਼ਦੂਰੀ ਕਰਵਾਉਣ ਦੇ ਮਾਮਲੇ ’ਚ ਦੋਸ਼ੀ ਪਾਇਆ ਗਿਆ ਹੈ। ਹਰਮਨਪ੍ਰੀਤ ਸਿੰਘ (30) ਅਤੇ ਕੁਲਬੀਰ ਕੌਰ (43) ’ਤੇ ਵਰਜੀਨੀਆ ਦੀ ਫੈਡਰਲ ਅਦਾਲਤ ਦੇ ਕੇਸ ਵਿਚ ਇਕ ਦੂਰ ਦੇ ਭਰਾ ਨੂੰ ਗੈਸ ਸਟੇਸ਼ਨ ਅਤੇ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਨ ਲਈ ਮਜਬੂਰ ਕਰਨ ਦਾ ਦੋਸ਼ ਹੈ। ਪਤਾ ਲੱਗਾ ਕਿ ਇਸ ਜੋੜੇ ਨੇ ਨਾ ਸਿਰਫ਼ ਉਸ ਆਦਮੀ ਨੂੰ ਕੈਸ਼ੀਅਰ ਦਾ ਕੰਮ ਕਰਵਾਇਆ, ਸਗੋਂ ਉਸ ਨੂੰ ਖਾਣਾ ਬਣਾਉਣ, ਸਫ਼ਾਈ ਕਰਨ ਅਤੇ ਦੁਕਾਨਾਂ ਵਿਚ ਵਿਕਰੀ ਦਾ ਲੇਖਾ-ਜੋਖਾ ਵੀ ਕਰਵਾਇਆ।
ਮਾਮਲੇ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਹੁਣ ਜੋੜੇ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਰਿਹਾਈ ਦੇ ਪੰਜ ਸਾਲ ਬਾਅਦ ਵੀ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇਗੀ। ਜੋੜੇ ’ਤੇ 2,50,000 ਡਾਲਰ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਸਤਗਾਸਾ ਪੱਖ ਵੱਲੋਂ ਪੇਸ਼ ਹੋਏ ਸਹਾਇਕ ਅਟਾਰਨੀ ਜਨਰਲ ਕ੍ਰਿਸਟਨ ਕਲਾਰਕ ਨੇ ਕਿਹਾ ਕਿ ਜੋੜੇ ਨੇ ਨੌਜਵਾਨ ਨੂੰ ਅਮਰੀਕਾ ਵਿੱਚ ਸਕੂਲ ਭੇਜਣ ਦਾ ਝੂਠਾ ਵਾਅਦਾ ਕੀਤਾ ਸੀ। ਪਰ ਉਸ ਨੇ ਉਸ ਨੂੰ ਸਕੂਲ ਨਾ ਜਾਣ ਦੇ ਕੇ ਪੀੜਤ ਦਾ ਭਰੋਸਾ ਤੋੜ ਦਿੱਤਾ। ਇਸ ਤੋਂ ਇਲਾਵਾ ਉਸ ਨੂੰ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਦਾ ਵੀ ਸ਼ਿਕਾਰ ਬਣਾਇਆ ਗਿਆ। ਉਹ ਵੀ ਇਸ ਲਈ ਕਿ ਜੋੜਾ ਨੌਜਵਾਨ ਤੋਂ ਹਰ ਤਰ੍ਹਾਂ ਦਾ ਫਾਇਦਾ ਉਠਾ ਸਕੇ।
ਹਰਮਨਪ੍ਰੀਤ ਅਤੇ ਕੁਲਬੀਰ ਨੂੰ ਪੀੜਤਾ ਦੇ ਇਮੀਗ੍ਰੇਸ਼ਨ ਦਸਤਾਵੇਜ਼ ਜ਼ਬਤ ਕਰਨ ਅਤੇ ਉਸ ਨਾਲ ਵਾਰ-ਵਾਰ ਕੁੱਟਮਾਰ ਕਰਨ ਦਾ ਵੀ ਦੋਸ਼ੀ ਪਾਇਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਜੋੜੇ ਨੇ ਉਸ ਦੇ ਰਹਿਣ-ਸਹਿਣ ਦੇ ਹਾਲਾਤ ਖਰਾਬ ਕਰ ਦਿੱਤੇ ਸਨ ਅਤੇ ਘੱਟ ਤਨਖਾਹ ਲਈ ਉਸ ਨੂੰ ਲੰਬੇ ਸਮੇਂ ਤੱਕ ਕੰਮ ਕਰਨ ਲਈ ਮਜਬੂਰ ਕਰ ਦਿੱਤਾ ਸੀ। ਇਸਤਗਾਸਾ ਪੱਖ ਨੇ ਕਿਹਾ ਕਿ ਜਬਰੀ ਮਜ਼ਦੂਰੀ ਅਤੇ ਮਨੁੱਖੀ ਤਸਕਰੀ ਘਿਣਾਉਣੇ ਅਪਰਾਧ ਹਨ ਜਿਨ੍ਹਾਂ ਦੀ ਸਮਾਜ ਵਿੱਚ ਕੋਈ ਥਾਂ ਨਹੀਂ ਹੈ।