ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ
ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ ਹਾਦਸਾ ਪੱਛਮੀ ਵਰਧਮਾਨ ਦੇ ਦੁਰਗਾਪੁਰ ਵਿਚ ਵਾਪਰਿਆ। ਮਮਤਾ ਬੈਨਰਜੀ ਉਥੇ ਚੋਣ ਪ੍ਰਚਾਰ ਕਰਨ ਗਈ ਸੀ। ਇਸ ਦੌਰਾਨ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵਿਚ ਦਿਖ ਰਿਹਾ ਕਿ ਮਮਤਾ ਬੈਨਰਜੀ ਅਪਣੀ ਕਾਰ ਤੋਂ […]
By : Editor Editor
ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ ਹਾਦਸਾ ਪੱਛਮੀ ਵਰਧਮਾਨ ਦੇ ਦੁਰਗਾਪੁਰ ਵਿਚ ਵਾਪਰਿਆ। ਮਮਤਾ ਬੈਨਰਜੀ ਉਥੇ ਚੋਣ ਪ੍ਰਚਾਰ ਕਰਨ ਗਈ ਸੀ।
ਇਸ ਦੌਰਾਨ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵਿਚ ਦਿਖ ਰਿਹਾ ਕਿ ਮਮਤਾ ਬੈਨਰਜੀ ਅਪਣੀ ਕਾਰ ਤੋਂ ਨਿਕਲ ਕੇ ਹੈਲੀਕਾਪਟਰ ਵਿਚ ਚੜ੍ਹ ਰਹੀ ਸੀ। ਇਸੇ ਦੌਰਾਨ ਹੈਲੀਕਾਪਟਰ ਦੇ ਗੇਟ ’ਤੇ ਉਨ੍ਹਾਂ ਦਾ ਪੈਰ ਤਿਲਕ ਗਿਆ ਅਤੇ ਉਹ ਡਿੱਗ ਗਈ।
ਮਮਤਾ ਬੈਨਰਜੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸੰਭਾਲਿਆ। ਹਾਲਾਂਕਿ ਉਨ੍ਹਾਂ ਨੂੰ ਹਲਕੀ ਸੱਟ ਲੱਗੀ ਹੈ। ਘਟਨਾ ਤੋਂ ਬਾਅਦ ਮਮਤਾ ਬੈਨਰਜੀ ਨੇ ਅਪਣੀ ਚੋਣ ਯਾਤਰਾ ਜਾਰੀ ਰੱਖੀ।
ਦੁਰਗਾਪੁਰ ਤੋਂ ਬਾਅਦ ਉਹ ਆਸਨਸੋਲ ਦੇ ਲਈ ਰਵਾਨਾ ਹੋਈ। ਦੱਸਦੇ ਚਲੀਏ ਕਿ ਇਸ ਤੋਂ ਪਹਿਲਾਂ ਮਮਤਾ ਬੈਨਰਜੀ 14 ਮਾਰਚ ਨੂੰ ਕੋਲਕਾਤਾ ਵਿਚ ਅਪਣੇ ਘਰ ਵਿਚ ਡਿੱਗ ਗਈ ਸੀ। ਵਰਧਮਾਨ ਲੋਕ ਸਭਾ ਸੀਟ ’ਤੇ ਟੀਐਮਸੀ ਦੇ ਉਮੀਦਵਾਰ ਕੀਰਤੀ ਆਜ਼ਾਦ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਦਿਲੀਪ ਘੋਸ਼ ਦੇ ਵਿਚਕਾਰ ਮੁਕਾਬਲਾ ਹੈ।
ਇਹ ਵੀ ਪੜ੍ਹੋ
ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ । ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ ”ਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।