Begin typing your search above and press return to search.

ਆਸਟਰੇਲੀਆ ’ਚ ਪੰਜਾਬੀ ਗਾਇਕ ਦੀ ਮੌਤ ਮਾਮਲੇ ’ਚ ਗੁਨਾਹ ਕਬੂਲ

ਮੈਲਬੌਰਨ, (ਹਮਦਰਦ ਨਿਊਜ਼ ਸਰਵਿਸ) : ਆਸਟਰੇਲੀਆ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿੱਚ ਹੁਣ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਅਤੇ ਮੰਨਿਆ ਕਿ ਉਹ ਨਸ਼ੇ ਦੀ ਹਾਲਤ ਵਿੱਚ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਇਸ ਕਾਰਨ ਉਸ ਨੇ ਨਿਰਵੈਰ ਦੀ ਕਾਰ […]

ਆਸਟਰੇਲੀਆ ’ਚ ਪੰਜਾਬੀ ਗਾਇਕ ਦੀ ਮੌਤ ਮਾਮਲੇ ’ਚ ਗੁਨਾਹ ਕਬੂਲ

Hamdard Tv AdminBy : Hamdard Tv Admin

  |  24 Oct 2023 6:39 AM GMT

  • whatsapp
  • Telegram
  • koo

ਮੈਲਬੌਰਨ, (ਹਮਦਰਦ ਨਿਊਜ਼ ਸਰਵਿਸ) : ਆਸਟਰੇਲੀਆ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿੱਚ ਹੁਣ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਅਤੇ ਮੰਨਿਆ ਕਿ ਉਹ ਨਸ਼ੇ ਦੀ ਹਾਲਤ ਵਿੱਚ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਇਸ ਕਾਰਨ ਉਸ ਨੇ ਨਿਰਵੈਰ ਦੀ ਕਾਰ ਨੂੰ ਟੱਕਰ ਮਾਰ ਦਿੱਤੀ।


ਦਰਅਸਲ, ਪਿਛਲੇ ਸਾਲ 2022 ਦੇ ਅਗਸਤ ਮਹੀਨੇ ਵਿੱਚ ਮੈਲਬੌਰਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਉਸ ਮੈਲਬੌਰਨ ਦੇ ਉੱਤਰ-ਪੱਛਮ ਵਿੱਚ ‘ਬੁੱਲਾ-ਡਿਗਰਜ਼’ ਰੋਡ ’ਤੇ ਦੁਪਹਿਰ ਸਾਢੇ ਤਿੰਨ ਵਜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਹੋਰ ਕਾਰਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਸੀ।

ਡਿੱਗਰਜ਼ ਰੈਸਟ ਇਲਾਕੇ ਵਿੱਚ ਹੋਏ ਇਸ ਹਾਦਸੇ ਦੌਰਾਨ ਆਪਣੀ ਟੋਇਟਾ ਕੂਲਗਰ ਕਾਰ ਵਿੱਚ ਸਵਾਰ ਪੰਜਾਬੀ ਗਾਇਕ ਨਿਰਵੈਰ ਸਿੰਘ ਵੀ ਇਸ ਦੀ ਲਪੇਟ ਵਿੱਚ ਆ ਗਿਆ। ਉਸ ਦੀ ਕਾਰ ਨੂੰ ਜਿਵੇਂ ਹੀ ਭਿਆਨਕ ਟੱਕਰ ਲੱਗੀ ਤਾਂ ਉਹ ਗੰਭੀਰ ਜ਼ਖਮੀ ਹੋ ਗਿਆ। ਸਿਰ ਅਤੇ ਛਾਤੀ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।


ਜਿਹੜੀ ਗੱਡੀ ਇਹ ਹਾਦਸੇ ਦਾ ਕਾਰਨ ਬਣੀ ਉਸ ਨੂੰ 24 ਸਾਲ ਦਾ ਕੋਰੀ ਕੋਂਪੋਰਟ ਚਲਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੇ ਅੱਜ ਆਸਟਰੇਲੀਆ ਦੀ ਕੋਰਟ ਵਿੱਚ ਆਪਣਾ ਗੁਨਾਹ ਕਬੂਲ ਕਰਦੇ ਹੋਏ ਕਿਹਾ ਕਿ ਉਹ ਹਾਦਸੇ ਵੇਲੇ ਨਸ਼ੇ ਦੀ ਹਾਲਤ ਵਿੱਚ ਸੀ। ਇਸ ਕਾਰਨ ਉਹ 168 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਇਸੇ ਦੌਰਾਨ ਉਸ ਕੋਲੋਂ ਗੱਡੀ ਬੇਕਾਬੂ ਹੋ ਗਈ, ਜਿਸ ਨੇ ਕਈ ਗੱਡੀਆਂ ਨੂੰ ਭਿਆਨਕ ਟੱਕਰ ਮਾਰੀ।


ਜਿਸ ਵੇਲੇ ਹਾਦਸਾ ਵਾਪਰਿਆ ਉਸ ਵੇਲੇ 42 ਸਾਲਾ ਪੰਜਾਬੀ ਗਾਇਕ ਨਿਰਵੈਰ ਸਿੰਘ ਆਪਣੇ ਕੰਮ ’ਤੇ ਜਾ ਰਿਹਾ ਸੀ। ਇਸ ਹਾਦਸੇ ਵਿੱਚ ਇੱਕ ਮਹਿਲਾ ਵੀ ਗੰਭੀਰ ਜ਼ਖਮੀ ਹੋਈ ਸੀ। ਹਾਲਾਂਕਿ ਉਸ ਦੀ ਜਾਨ ਬਚ ਗਈ।


ਦੱਸ ਦੇਈਏ ਕਿ ਨਿਰਵੈਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ। ਉਸ ਦੀ ਮੌਤ ਨਾਲ ਪੰਜਾਬੀ ਸੰਗੀਤ ਨੂੰ ਵੱਡਾ ਝਟਕਾ ਲੱਗਾ ਸੀ, ਮਈ 2022 ’ਚ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਅਗਸਤ 2022 ਵਿੱਚ ਨਿਰਵੈਰ ਸਿੰਘ ਦੀ ਜਾਨ ਚਲੀ ਗਈ, ਜਿਸ ਕਾਰਨ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਸੀ।

Next Story
ਤਾਜ਼ਾ ਖਬਰਾਂ
Share it