ਗਤਕਾ ਮੁਕਾਬਲੇ ‘ਚ ਮਨਦੀਪ ਕੌਰ ਨੇ ਜਿੱਤਿਆ ਗੋਲਡ ਮੈਡਲ, ਸਪੀਕਰ ਸੰਧਵਾਂ ਨੇ ਦਿੱਤੀ ਵਧਾਈ

ਗਤਕਾ ਮੁਕਾਬਲੇ ‘ਚ ਮਨਦੀਪ ਕੌਰ ਨੇ ਜਿੱਤਿਆ ਗੋਲਡ ਮੈਡਲ, ਸਪੀਕਰ ਸੰਧਵਾਂ ਨੇ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ।ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। 

ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ ‘ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ।ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ।

ਮਹਾਰਾਸ਼ਟਰ ਸਰਕਾਰ ਖਿਲਾਫ SGPC ਦਾ ਧਰਨਾ

ਨਾਂਦੇੜ : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਖਿਲਾਫ ਡਟ ਕੇ ਖੜ੍ਹੀ ਹੈ। ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚ ਚੁੱਕੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।

ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।

Related post

ਨਗਰ ਕੀਰਤਨ ਦੌਰਾਨ ਗੱਤਕਾ ਕਰਦੇ ਨੌਜਵਾਨ ਨੂੰ ਲੱਗੀ ਅੱਗ

ਨਗਰ ਕੀਰਤਨ ਦੌਰਾਨ ਗੱਤਕਾ ਕਰਦੇ ਨੌਜਵਾਨ ਨੂੰ ਲੱਗੀ ਅੱਗ

ਸੰਗਰੂਰ : ਪੰਜਾਬ ਦੇ ਸੰਗਰੂਰ ਵਿੱਚ ਸ਼ੁੱਕਰਵਾਰ (23 ਫਰਵਰੀ) ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਦੌਰਾਨ ਗਤਕਾ (ਸਿੱਖਾਂ…
ਹਰਿਆਣਾ ਦੀ ਧੀ ਨੇ ਮੁਹਾਲੀ ਵਿਚ ਜਿੱਤਿਆ ਗੋਲਡ ਮੈਡਲ

ਹਰਿਆਣਾ ਦੀ ਧੀ ਨੇ ਮੁਹਾਲੀ ਵਿਚ ਜਿੱਤਿਆ ਗੋਲਡ ਮੈਡਲ

ਮੁਹਾਲੀ, 19 ਦਸੰਬਰ, ਨਿਰਮਲ : ਭਿਵਾਨੀ ਦੇ ਪਿੰਡ ਅਜੀਤਪੁਰ ਦੀ ਰਹਿਣ ਵਾਲੀ ਦੀਕਸ਼ਾ ਮਲਿਕ ਨੇ ਮੋਹਾਲੀ ’ਚ ਆਲ ਇੰਡੀਆ ਇੰਟਰ ਯੂਨੀਵਰਸਿਟੀ…
ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ :…

ਦੋ ਰੋਜਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਿੱਲੀ ਵਿੱਚ ਸ਼ੁਰੂਚੰਡੀਗੜ੍ਹ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ…