ਸਿਆਸੀ ਪਾਰਟੀਆਂ ਦਾ ਮੈਨੀਫ਼ੈਸਟੋ ਕਾਨੂੰਨੀ ਹੋਣਾ ਚਾਹੀਦੈ : CM ਮਾਨ

ਸਿਆਸੀ ਪਾਰਟੀਆਂ ਦਾ ਮੈਨੀਫ਼ੈਸਟੋ ਕਾਨੂੰਨੀ ਹੋਣਾ ਚਾਹੀਦੈ : CM ਮਾਨ

ਚੰਡੀਗੜ੍ਹ : ਅੱਜ ਭਗਵੰਤ ਮਾਨ ਮੁੱਖ ਮੰਤਰੀ ਨੇ ਪੰਜਾਬ ਬਜਟ ਸੈਸ਼ਨ ਵਿਚ ਬੋਲਦਿਆ ਕਿਹਾ ਕਿ ਸਿਆਸੀ ਪਾਰਟੀਆਂ ਦਾ ਮੈਨੀਫ਼ੈਸਟੋ ਕਾਨੂੰਨੀ ਹੋਣਾ ਚਾਹੀਦੈ, ਪਾਰਟੀਆਂ ਵੱਡੇ-ਵੱਡੇ ਵਾਅਦੇ ਕਰ ਕੇ ਮੁੱਕਰਦੀਆਂ ਹਨ, ਵਾਅਦਿਆਂ ਦੀ ਸਮਾਂ ਸੀਮਾਂ ਤੈਅ ਹੋਵੇ, ਸਮਾਂ ਖ਼ਤਮ ਹੋਣ ‘ਤੇ ਜੇ ਵਾਅਦਾ ਪੂਰਾ ਨਾ ਹੋਵੇ ਤਾਂ ਕਾਨੂੰਨੀ ਨੋਟਿਸ ਜਾਰੀ ਹੋਵੇ, ਸਿਆਸੀ ਪਾਰਟੀਆਂ ‘ਤੇ ਵਾਅਦਾ ਪੂਰਾ ਕਰਨ ਦਾ ਕੋਈ ਦਬਾਅ ਨਹੀਂ ਹੁੰਦਾ।ਮੁੱਖ ਮੰਤਰੀ ਨੇ ਵਿਰੋਧੀ ਧਿਰ ਕਾਂਗਰਸੀਆਂ ਤੇ ਤੰਜ ਕੱਸਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਬੋਲਣ ਦਾ ਦੁੱਗਣਾ ਸਮਾਂ ਦਿੱਤਾ ਪਰ ਇਹ ਸਿਰਫ਼ ਮੁਰਦਾਬਾਦ ਦੇ ਨਾਹਰੇ ਲਾਉਂਦੇ ਰਹੇ।ਇਸ ਦੌਰਾਨ ਸਪੀਕਰ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਦਨ ਵਿੱਚ ਬੋਲਣ ਤੋਂ ਰੋਕ ਦਿੱਤਾ। ਸਪੀਕਰ ਨੇ ਕਿਹਾ ਕਿ ਤੁਹਾਡਾ ਸਮਾਂ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ।ਜਿਸ ਤੋਂ ਬਾਅਦ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਲਈ ਮੁਅੱਤਲ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ

ਅਮਰੀਕਾ ਤੇ ਹੂਤੀ ਬਾਗੀਆਂ ਵਿਚਾਲੇ ਚਲ ਰਿਹਾ ਰੇੜਕਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਫਿਰ ਹੂਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜਿਆਂ ’ਤੇ ਹਮਲਾ ਕੀਤਾ ਹੈ। ਦੱਸਦੇ ਚਲੀਏ ਕਿ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਲਾਲ ਸਾਗਰ ਵਿੱਚ ਅਮਰੀਕਾ ਦੇ ਦੋ ਜੰਗੀ ਬੇੜਿਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਹੈ। ਹੂਤੀ ਸੰਗਠਨ ਦੇ ਬੁਲਾਰੇ ਯਾਹਿਆ ਸਾਰਿਆ ਨੇ ਟੈਲੀਵਿਜ਼ਨ ’ਤੇ ਜਾਰੀ ਬਿਆਨ ’ਚ ਇਹ ਵੱਡਾ ਦਾਅਵਾ ਕੀਤਾ ਹੈ। ਹੂਤੀ ਬਾਗੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲਾਲ ਸਾਗਰ ’ਚ ਅਮਰੀਕਾ ਦੇ ਦੋ ਜੰਗੀ ਬੇੜਿਆਂ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਹਾਲਾਂਕਿ ਹੁਣ ਤੱਕ ਇਸ ਬਾਰੇ ਅਮਰੀਕਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਇਜ਼ਰਾਈਲ-ਹਮਾਸ ਯੁੱਧ ਦੀ ਸ਼ੁਰੂਆਤ ਤੋਂ ਬਾਅਦ, ਹੂਤੀ ਬਾਗੀ ਫਲਸਤੀਨ ਦੇ ਸਮਰਥਨ ਵਿੱਚ ਲਾਲ ਸਾਗਰ ਅਤੇ ਅਦਨ ਦੀ ਖਾੜੀ ਵਿੱਚ ਅੰਤਰਰਾਸ਼ਟਰੀ ਸ਼ਿਪਿੰਗ ਮਾਰਗਾਂ ’ਤੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਨ੍ਹਾਂ ਹਮਲਿਆਂ ਕਾਰਨ ਕਈ ਵਪਾਰਕ ਫਰਮਾਂ ਨੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਬਜਾਏ ਲੰਬੇ ਰੂਟ ਰਾਹੀਂ ਆਪਣੇ ਜਹਾਜ਼ ਦੱਖਣੀ ਅਫਰੀਕਾ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਕਾਰਨ ਵਿਸ਼ਵ ਵਿੱਚ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਨਾਲ ਹੀ, ਹਾਉਤੀ ਬਾਗੀਆਂ ਦੇ ਹਮਲੇ ਨੇ ਪੂਰੇ ਅਰਬ ਖੇਤਰ ਵਿੱਚ ਇਜ਼ਰਾਈਲ-ਹਮਾਸ ਯੁੱਧ ਦੇ ਫੈਲਣ ਦਾ ਖਤਰਾ ਵਧਾ ਦਿੱਤਾ ਹੈ। ਅਮਰੀਕਾ ਨੇ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਸੁਰੱਖਿਆ ਲਈ ਨਿਗਰਾਨੀ ਵਧਾ ਦਿੱਤੀ ਹੈ। ਹਾਲਾਂਕਿ ਹੂਤੀ ਬਾਗੀ ਅਮਰੀਕੀ ਜੰਗੀ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਦੇ ਜੰਗੀ ਜਹਾਜ਼ਾਂ ਨੇ ਪੂਰਬ ’ਚ ਹੂਤੀ ਬਾਗੀਆਂ ਦੇ ਕਈ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…