ਜੇਲ੍ਹ ਵਿਚ ਬੰਦ ਮਨੀਸ਼ ਸਿਸੋਦੀਆ ਨੂੰ ਹਾਈ ਕੋਰਟ ਤੋਂ ਝਟਕਾ
ਨਵੀਂ ਦਿੱਲੀ, 15 ਸਤੰਬਰ , ਹ.ਬ. : ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਸ ਦੀ ਬਹਿਸ ਕਰਨ ਲਈ ਦੋ ਤੋਂ ਤਿੰਨ ਘੰਟੇ ਦਾ ਸਮਾਂ ਚਾਹੀਦਾ ਹੈ। ਇਸ ’ਤੇ ਜਸਟਿਸ ਸੰਜੀਵ ਖੰਨਾ ਅਤੇ ਐਸ.ਵੀ.ਐਨ ਭੱਟੀ ਦੇ ਬੈਂਚ ਨੇ ਕੇਸ ਦੀ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ […]
By : Hamdard Tv Admin
ਨਵੀਂ ਦਿੱਲੀ, 15 ਸਤੰਬਰ , ਹ.ਬ. : ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਸ ਦੀ ਬਹਿਸ ਕਰਨ ਲਈ ਦੋ ਤੋਂ ਤਿੰਨ ਘੰਟੇ ਦਾ ਸਮਾਂ ਚਾਹੀਦਾ ਹੈ। ਇਸ ’ਤੇ ਜਸਟਿਸ ਸੰਜੀਵ ਖੰਨਾ ਅਤੇ ਐਸ.ਵੀ.ਐਨ ਭੱਟੀ ਦੇ ਬੈਂਚ ਨੇ ਕੇਸ ਦੀ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਦੇ ਦੋ ਮਾਮਲਿਆਂ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 4 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਦਰਅਸਲ, ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਸ ਦੀ ਬਹਿਸ ਕਰਨ ਲਈ ਦੋ ਤੋਂ ਤਿੰਨ ਘੰਟੇ ਦਾ ਸਮਾਂ ਚਾਹੀਦਾ ਹੈ। ਇਸ ’ਤੇ ਜਸਟਿਸ ਸੰਜੀਵ ਖੰਨਾ ਅਤੇ ਐਸ.ਵੀ.ਐਨ ਭੱਟੀ ਦੇ ਬੈਂਚ ਨੇ ਕੇਸ ਦੀ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਸਿੰਘਵੀ ਨੇ ਕਿਹਾ ਕਿ ਸਿਸੋਦੀਆ ਜੇਲ੍ਹ ਵਿੱਚ ਹਨ। ਦੋਵੇਂ ਧਿਰਾਂ ਸੁਣਵਾਈ ਲਈ ਸਹਿਮਤ ਹਨ। ਉਨ੍ਹਾਂ ਕਿਹਾ ਕਿ ਮੈਨੂੰ ਕੇਸ ਦੀ ਬਹਿਸ ਕਰਨ ਲਈ ਘੱਟੋ-ਘੱਟ ਦੋ ਤੋਂ ਤਿੰਨ ਘੰਟੇ ਚਾਹੀਦੇ ਹਨ। ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਇਸ ਨਾਲ ਸਹਿਮਤੀ ਜਤਾਈ।
ਇਸ ਦੇ ਨਾਲ ਹੀ ਸਿਸੋਦੀਆ ਦੇ ਵਕੀਲ ਸਿੰਘਵੀ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਵੀ ਇਸ ਕੇਸ ਦੀ ਸੁਣਵਾਈ ਹੁੰਦੀ ਹੈ ਤਾਂ ਅਖਬਾਰ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਛਾਪਦਾ ਹੈ। ਇਸ ’ਤੇ ਬੈਂਚ ਨੇ ਕਿਹਾ ਕਿ ਭਾਵੇਂ ਅਸੀਂ ਅਖਬਾਰ ਨਹੀਂ ਪੜਿ੍ਹਆ ਪਰ ਸਾਨੂੰ ਇਸ ਦੀ ਆਦਤ ਪਾਉਣੀ ਪਵੇਗੀ।
ਸੁਪਰੀਮ ਕੋਰਟ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਪਟੀਸ਼ਨਾਂ ’ਤੇ ਅਕਤੂਬਰ ਵਿੱਚ ਸੁਣਵਾਈ ਕਰੇਗੀ, ਜਿਨ੍ਹਾਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ, 14 ਜੁਲਾਈ ਨੂੰ, ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨਾਂ ’ਤੇ ਜਵਾਬ ਦਾਖਲ ਕਰਨ ਲਈ ਕਿਹਾ ਸੀ।