ਮਨੀਸ਼ ਤਿਵਾੜੀ ਵੱਲੋਂ ਬੈਲਟ ਪੇਪਰ ਨਾਲ ਚੋਣਾਂ ਕਰਾਉਣ ਦੀ ਮੰਗ
ਨਵੀਂ ਦਿੱਲੀ, 23 ਸਤੰਬਰ (ਹ.ਬ) : 2024 ਦੀਆਂ ਲੋਕ ਸਭਾ ਚੋਣਾਂ ਨੁੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸੇ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਇਕ ਵਾਰ ਫਿਰ ਤੋਂ ਈਵੀਐਮ ਦੀ ਭਰੋਸੇਯੋਗਤਾ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਮੁੱਦਾ ਉਠਾਇਆ ਜਾ ਰਿਹਾ ਹੈ ਕਿਉਂਕਿ ਸਿਆਸੀ […]
By : Hamdard Tv Admin
ਨਵੀਂ ਦਿੱਲੀ, 23 ਸਤੰਬਰ (ਹ.ਬ) : 2024 ਦੀਆਂ ਲੋਕ ਸਭਾ ਚੋਣਾਂ ਨੁੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸੇ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਇਕ ਵਾਰ ਫਿਰ ਤੋਂ ਈਵੀਐਮ ਦੀ ਭਰੋਸੇਯੋਗਤਾ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਮੁੱਦਾ ਉਠਾਇਆ ਜਾ ਰਿਹਾ ਹੈ ਕਿਉਂਕਿ ਸਿਆਸੀ ਪਾਰਟੀਆਂ ਕਿਸੇ ਵੀ ਤਰ੍ਹਾਂ ਦਾ ਰਿਸਕ ਨਹੀਂ ਲੈਣਾ ਚਾਹੁੰਦੀਆਂ।
ਇਸ ਮੁੱਦੇ ’ਤੇ ਗੱਲਬਾਤ ਕਰਦਿਆਂ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਆਖਿਆ ਕਿ ਇਸ ਵਾਰ ਚੋਣਾਂ ਈਵੀਐਮ ਮਸ਼ੀਨਾਂ ਨਾਲ ਨਾ ਨਹੀਂ ਬਲਕਿ ਬੈਲਟ ਪੇਪਰ ਨਾਲ ਕਰਵਾਈਆਂ ਜਾਣ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਵੀ ਹੋ ਸਕਦੀ ਹੈ ਅਤੇ ਇਨ੍ਹਾਂ ਨੂੰ ਹੈਕ ਵੀ ਕੀਤਾ ਜਾ ਸਕਦਾ ਹੈ ਜਦਕਿ ਬੈਲਟ ਪੇਪਰ ਵਿਚ ਅਜਿਹੀ ਕੋਈ ਗੁੰਜਾਇਸ਼ ਨਹੀਂ ਹੁੰਦੀ।
ਇਸੇ ਦੌਰਾਨ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਇਹ ਵੀ ਆਖਿਆ ਕਿ ਲੋਕਤੰਤਰ ਨੂੰ ਤਕਨੀਕ ਦੇ ਸਹਾਰੇ ਨਹੀਂ ਛੱਡਿਆ ਜਾਣਾ ਚਾਹੀਦਾ। ਉਨ੍ਹਾਂ ਅਸਿੱਧੇ ਰੂਪ ਵਿਚ ਕਿਹਾ ਕਿ ਸਵਾਲ ਇਹ ਨਹੀਂ ਕਿ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਹੋਣ ਦੇ ਡਰ ਵਜੋਂ ਇਹ ਮੰਗ ਉਠਾਈ ਜਾ ਰਹੀ ਐ ਬਲਕਿ ਬੈਲਟ ਪੇਪਰ ਨਾਲ ਚੋਣਾਂ ਕਰਾਉਣ ਦੇ ਹੋਰ ਵੀ ਕਈ ਕਾਰਨ ਹਨ, ਫਿਰ ਵੀ ਇਲੈਕਟਰੋਨਿਕ ਵੋਟਿੰਗ ਮਸ਼ੀਨ ਇੱਕ ਮਸ਼ੀਨ ਹੀ ਤਾਂ ਹੈ। ਦੂਸਰੀਆਂ ਮਸ਼ੀਨਾਂ ਦੀ ਤਰ੍ਹਾਂ ਇਹਨਾਂ ਨਾਲ ਵੀ ਛੇੜ-ਛਾੜ ਹੋ ਸਕਦੀ ਹੈ ਤੇ ਇਸ ਨੂੰ ਹੈਕ ਵੀ ਕੀਤਾ ਜਾ ਸਕਦਾ ਹੈ, ਇਸ ਨੂੰ ਖੋਲਿ੍ਹਆ ਵੀ ਜਾ ਸਕਦਾ ਹੈ।
ਮਨੀਸ਼ ਤਿਵਾੜੀ ਨੇ ਅੱਗੇ ਬੋਲਦਿਆਂ ਆਖਿਆ ਕਿ “ਮੈਨੂੰ ਚੋਣ ਕਮੀਸ਼ਨ ਦਾ ਈਵੀਐਮ ਨੂੰ ਲੈ ਕੇ ਜਨੂੰਨ ਸਮਝ ਨਹੀਂ ਆਉਂਦਾ” ਕਿ ਉਹ ਸਿਰਫ਼ ਈਵੀਐਮ ਮਸ਼ੀਨਾਂ ਦੇ ਪਿੱਛੇ ਹੀ ਕਿਉਂ ਪਏ ਹੋਏ ਹਨ। ਜਿਹੜੇ ਦੇਸ਼ ਪਹਿਲਾਂ ਈਵੀਐਮ ਮਸ਼ੀਨਾਂ ਦੀ ਵਰਤੋਂ ਕਰਦੇ ਸੀ, ਉਹ ਹੁਣ ਦੁਬਾਰਾ ਬੈਲਟ ਪੇਪਰ ਦੀ ਵਰਤੋਂ ਕਰਨ ਲੱਗ ਪਏ ਹਨ, ਜਿਸ ਦਾ ਸਿੱਧਾ ਜਿਹਾ ਕਾਰਨ ਇਹੀ ਹੈ ਕਿ ਬੈਲਟ ਪੇਪਰ ਨਾਲ ਛੇੜਛਾੜ ਨਹੀਂ ਹੋ ਸਕਦੀ। ਇਹਨਾਂ ਹਾਲਾਤਾਂ 2024 ਦੀਆਂ ਚੋਣਾਂ ਵਿੱਚ ਬੈਲਟ ਪੇਪਰ ਦੀ ਹੀ ਵਰਤੋਂ ਹੋਣੀ ਚਾਹੀਦੀ ਹੈ।
ਦੱਸ ਦੇਈਏ ਕਿ ਕਾਂਗਰਸ ਵੱਲੋਂ ਪਹਿਲਾਂ ਵੀ ਈਵੀਐਮ ਮਸ਼ੀਨਾਂ ਨਾਲ ਵੋਟਾਂ ਪਵਾਉਣ ਨੂੰ ਲੈ ਕੇ ਸਵਾਲ ਚੁੱਕੇ ਜਾ ਚੁੱਕੇ ਹਨ। ਇਸ ਸਾਲ ਕਰਨਾਟਕ ਵਿਚ ਹੋਈਆਂ ਚੋਣਾਂ ਵਿੱਚ ਈਵੀਐਮ ਦੀ ਵਰਤੋਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਮੌਜੂਦਾ ਸਰਕਾਰ ਅਤੇ ਚੋਣ ਕਮੀਸ਼ਨ ’ਤੇ ਕਈ ਗੰਭੀਰ ਇਲਜ਼ਾਮ ਲਗਾਏ ਸੀ। ਇਸ ਤੋਂ ਪਹਿਲਾਂ 2019 ਵਿੱਚ ਵੀ ਕਾਂਗਰਸ ਨੇ ਆਮ ਚੋਣਾਂ ਬੈਲਟ ਪੇਪਰ ਰਾਹੀਂ ਕਰਾਉਣ ਦੀ ਮੰਗ ਕੀਤੀ ਸੀ।