Begin typing your search above and press return to search.
ਮਨਜੀਤ ਸਿੰਘ ਜੀ.ਕੇ ਮੁੜ ਅਕਾਲੀ ਦਲ ’ਚ, ਸੁਖਬੀਰ ਸਿੰਘ ਬਾਦਲ ਨੇ ਮੁੜ ਕਰਵਾਇਆ ਸ਼ਾਮਿਲ
ਦਿੱਲੀ, 25 ਦਸੰਬਰ, ਨਿਰਮਲ : ਮਨਜੀਤ ਸਿੰਘ ਜੀ.ਕੇ. ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਬਿਨਾਂ ਸ਼ਰਤ ਵਾਪਸੀ ਕਰ ਰਿਹਾ ਹਾਂ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ […]
By : Editor Editor
ਦਿੱਲੀ, 25 ਦਸੰਬਰ, ਨਿਰਮਲ : ਮਨਜੀਤ ਸਿੰਘ ਜੀ.ਕੇ. ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਬਿਨਾਂ ਸ਼ਰਤ ਵਾਪਸੀ ਕਰ ਰਿਹਾ ਹਾਂ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਲੜਾਂਗੇ।ਇਸ ਮੌਕੇ ਉਨ੍ਹਾਂ ਸਮੇਤ ਦਿੱਲੀ ਕਮੇਟੀ ਦੇ ਕਈ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ।
ਅਕਾਲੀ ਦਲ ਵਿੱਚ ਵਾਪਸੀ ਤੋਂ ਪਹਿਲਾਂ ਜੀਕੇ ਨੇ ਵਾਪਸੀ ਨੂੰ ਲੈ ਕੇ ਕਿਹਾ ਸੀ ਕਿ ਉਹ ਅੱਜ ਆਪਣੀ ਪਾਰਟੀ ਦਾ ਢਾਂਚਾ ਭੰਗ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਦੇਸ਼ ਭਰ ਵਿੱਚ ਹਲਾਤ ਅਜਿਹੇ ਬਣ ਚੁੱਕੇ ਹਨ ਕਿ ਸਮੇਂ ਦੀਆਂ ਸਰਕਾਰਾਂ ਸਾਡੀ ਗੱਲ ਸੁਣ ਨਹੀਂ ਰਹੀਆਂ, ਜਿਸ ਦੇ ਮੱਦੇਨਜ਼ਰ ਸਾਰੀਆਂ ਪੰਥ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਇਸ ਦੇ ਮੱਜੇਨਜ਼ਰ ਮੈਂ ਅਕਾਲੀ ਦਲ ਵਿੱਚ ਮੁੜ ਘਰ ਵਾਪਸੀ ਦਾ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਮਨਜੀਤ ਸਿੰਘ ਜੀ.ਕੇ ਨੂੰ ਭ੍ਰਿਸ਼ਟਾਚਾਰ ਦੇ ਸੰਗੀਨ ਇਲਜ਼ਾਮਾਂ ’ਚ ਘਿਰੇ ਹੋਣ ਦੇ ਚਲਦੇ ਅਕਾਲੀ ਦਲ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਸੀ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਉਪਰੰਤ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਨਾਂ ‘ਜਾਗੋ’ ਰੱਖਿਆ ਸੀ।
ਇਹ ਖ਼ਬਰ ਵੀ ਪੜ੍ਹੋ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀਆਂ ਗ਼ੈਰ-ਭਾਜਪਾ ਸਰਕਾਰ ਖ਼ਾਸ ਕਰ ਕੇ ਪੰਜਾਬ ਨਾਲ ਮਤਰੇਈ ਮਾਂ ਵਾਲੀ ਸਲੂਕ ਕਰ ਰਹੀ ਹੈ। ਪੰਜਾਬ ਦੇ ਕੇਂਦਰ ਸਰਕਾਰ ਤੋਂ ਮਿਲਦੇ ਫੰਡਾਂ ਵਿਚ ਕਟੌਤੀ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸੀ।
ਚੀਮਾ ਨੇ ਕਿਹਾ ਕਿ ਪੰਜਾਬ ਸੂਬਾ ਪੂਰੇ ਦੇਸ਼ ਨੂੰ ਅਨਾਜ ਦੇਣ ਨਾਲ ਸੂਬਾ ਹੈ। ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਲੜਾਈ ਹਮੇਸ਼ਾ ਆਪਣੀ ਹਿੱਕ ਅੱਗੇ ਡਾਅ ਕੀ ਲੜਦਾ ਰਿਹਾ ਹੈ। ਦੇਸ਼ ਦੇ ਰਖਵਾਲੇ ਦੇ ਨਾਲ ਕੇਂਦਰ ਸਰਕਾਰ ਦਾ ਇਹ ਰਵੱਈਆਂ ਅਤਿ ਨਿੰਦਣਯੋਗ ਹੈ। ਪੰਜਾਬ ਦੇ ਲੋਕਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਸਰਕਾਰ ਦੇ ਨੱਕ ਵਿੱਚ ਦਮ ਕਰ ਕੇ ਵਾਪਸ ਕਰਵਾਏ ਸਨ, ਇਸ ਵਿਚ ਪੰਜਾਬ ਦੇ ਲੋਕਾਂ ਨੇ ਮੋਹਰੀ ਹੋ ਕੇ ਲੜਾਈ ਲੜੀ ਸੀ, ਇਸ ਕਰ ਕੇ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਉਸ ਸਮੇਂ ਤੋਂ ਵਿਤਕਰਾ ਕਰਨਾ ਸ਼ੁਰੂ ਕੀਤਾ ਜਿਸ ਨਾਲ ਹਰ ਸਮੇਂ ਪੰਜਾਬ ਦਾ ਨੁਕਸਾਨ ਕਰਨ ਵੱਲ ਕੇਂਦਰ ਬਹਾਨੇ ਲੱਭਦਾ ਰਹਿੰਦਾ ਹੈ। ਪੰਜਾਬ ਦੇ ਲੋਕਾਂ ਦਾ ਟੈਕਸ ਰਾਹੀਂ ਇਕੱਠ ਕੀਤਾ ਗਿਆ ਪੈਸਾ ਪੰਜਾਬ ਨੂੰ ਵਾਪਸ ਕਰਨ ਦਾ ਬਜਾਏ ਉਸ ਵਿਚ ਕੱਟ ਲਾਉਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਦੇ ਬਹਾਦਰ ਲੋਕ ਕਦੇ ਵੀ ਸਰਕਾਰ ਦੀਆਂ ਬੇਨਿਯਮੀਆਂ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਉਹ ਕੰਮ ਕਰ ਰਹੀ ਹੈ ਜੋ ਪਿਛਲੇ 75 ਸਾਲਾਂ ਨਹੀਂ ਹੋਏ। ਇਸ ਕਰ ਕੇ ਕੇਂਦਰ ਸਰਕਾਰ ਡਰੀ ਹੋਈ ਹੈ ਕਿ ਕਿਤੇ ਆਮ ਆਦਮੀ ਪਾਰਟੀ ਉਨ੍ਹਾਂ ਦੀ ਫੱਟੀ ਨਾ ਪੋਚ ਦੇਵੇ।
Next Story