ਹਰਿਆਣਾ : ਅਨਿਲ ਵਿੱਜ ਦੇ ਮੰਤਰਾਲੇ ਵਿਚ ਹੋਵੇਗਾ ਫੇਰਬਦਲ
ਪੰਚਕੂਲਾ, 30 ਅਕਤੂਬਰ, ਨਿਰਮਲ : ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਦੇ ਸਿਹਤ ਵਿਭਾਗ ਵਿੱਚ ਦਖ਼ਲਅੰਦਾਜ਼ੀ ਤੋਂ ਨਾਰਾਜ਼ ਅਨਿਲ ਵਿਜ ਦੇ ਵਿਭਾਗਾਂ ਵਿੱਚ ਫੇਰਬਦਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀਐਮ ਮਨੋਹਰ ਲਾਲ ਖੱਟਰ ਵੱਲੋਂ ਅਨਿਲ ਵਿੱਜ ਤੋਂ ਸਿਹਤ ਵਿਭਾਗ ਵਾਪਸ ਲੈਣ ਦੀ ਚਰਚਾ ਹੈ। ਇਸ ਦੇ ਬਦਲੇ ਉਨ੍ਹਾਂ ਨੂੰ ਸ਼ਹਿਰੀ ਲੋਕਲ ਬਾਡੀਜ਼ ਵਿਭਾਗ ਦੀ […]
By : Hamdard Tv Admin
ਪੰਚਕੂਲਾ, 30 ਅਕਤੂਬਰ, ਨਿਰਮਲ : ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਦੇ ਸਿਹਤ ਵਿਭਾਗ ਵਿੱਚ ਦਖ਼ਲਅੰਦਾਜ਼ੀ ਤੋਂ ਨਾਰਾਜ਼ ਅਨਿਲ ਵਿਜ ਦੇ ਵਿਭਾਗਾਂ ਵਿੱਚ ਫੇਰਬਦਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀਐਮ ਮਨੋਹਰ ਲਾਲ ਖੱਟਰ ਵੱਲੋਂ ਅਨਿਲ ਵਿੱਜ ਤੋਂ ਸਿਹਤ ਵਿਭਾਗ ਵਾਪਸ ਲੈਣ ਦੀ ਚਰਚਾ ਹੈ।
ਇਸ ਦੇ ਬਦਲੇ ਉਨ੍ਹਾਂ ਨੂੰ ਸ਼ਹਿਰੀ ਲੋਕਲ ਬਾਡੀਜ਼ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਦਿੱਤੀ ਜਾ ਸਕਦੀ ਹੈ। ਹਰਿਆਣਾ ਸਰਕਾਰ ਦੇ ਸੂਤਰਾਂ ਅਨੁਸਾਰ ਵਿਜ ਤੋਂ ਸਿਹਤ ਵਿਭਾਗ ਵਾਪਸ ਲੈ ਕੇ ਕੈਬਨਿਟ ਮੰਤਰੀ ਡਾਕਟਰ ਕਮਲ ਗੁਪਤਾ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜਲਦੀ ਹੀ ਕੈਬਨਿਟ ਮੰਤਰੀ ਅਨਿਲ ਵਿੱਜ ਦੇ ਵਿਭਾਗਾਂ ਵਿੱਚ ਤਬਦੀਲੀਆਂ ਬਾਰੇ ਦਿੱਲੀ ਵਿੱਚ ਕੇਂਦਰੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਨਿਲ ਵਿੱਜ ਸਿਹਤ ਵਿਭਾਗ ਵਿੱਚ ਸੀਐਮਓ ਦੀ ਦਖਲਅੰਦਾਜ਼ੀ ਅਤੇ ਇਸ ਤੋਂ ਪਹਿਲਾਂ ਦੇ ਕੁਝ ਮਾਮਲਿਆਂ ਬਾਰੇ ਕੇਂਦਰੀ ਲੀਡਰਸ਼ਿਪ ਕੋਲ ਸ਼ਿਕਾਇਤ ਕਰਨ ਦੀ ਤਿਆਰੀ ਕਰ ਰਹੇ ਹਨ।
ਕੈਬਨਿਟ ਮੰਤਰੀ ਅਨਿਲ ਵਿੱਜ ਕੋਲ ਇਸ ਵੇਲੇ ਹਰਿਆਣਾ ਵਿੱਚ 4 ਵਿਭਾਗ ਹਨ। ਇਸ ਵਿੱਚ ਸਿਹਤ ਵਿਭਾਗ, ਗ੍ਰਹਿ ਮੰਤਰਾਲਾ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਯੂਸ਼ ਸ਼ਾਮਲ ਹਨ। 10 ਮਹੀਨੇ ਪਹਿਲਾਂ ਹਰਿਆਣਾ ਵਿੱਚ 12 ਵਿਭਾਗਾਂ ਦੇ ਰਲੇਵੇਂ ਤੋਂ ਬਾਅਦ ਗ੍ਰਹਿ ਮੰਤਰੀ ਨੂੰ ਦੋ ਵਿਭਾਗ ਛੱਡਣੇ ਪਏ ਸਨ। ਇਸ ਬਦਲਾਅ ਕਾਰਨ ਗ੍ਰਹਿ ਮੰਤਰੀ ਦੇ 2 ਵਿਭਾਗ ਵਾਪਸ ਲੈ ਲਏ ਗਏ ਹਨ। ਇਸ ਵਿੱਚ ਵਿਗਿਆਨ ਅਤੇ ਤਕਨਾਲੋਜੀ ਅਤੇ ਤਕਨੀਕੀ ਸਿੱਖਿਆ ਨੂੰ ਸ਼ਾਮਲ ਕੀਤਾ ਗਿਆ ਸੀ।
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਤੋਂ 4 ਸਾਲ ਪਹਿਲਾਂ ਸੀਆਈਡੀ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਇਹ ਪੋਰਟਫੋਲੀਓ ਸੀਐਮ ਮਨੋਹਰ ਲਾਲ ਦੇ ਵਿਭਾਗਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਨੂੰ ਲੈ ਕੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਸੀਐਮ ਮਨੋਹਰ ਲਾਲ ਵਿਚਕਾਰ ਕਰੀਬ ਡੇਢ ਮਹੀਨੇ ਤੋਂ ਵਿਵਾਦ ਚੱਲ ਰਿਹਾ ਸੀ। ਵਿਜ ਦੇ ਵਿਭਾਗਾਂ ਵਿੱਚ ਦੋ ਸੀਐਮਓ ਅਧਿਕਾਰੀਆਂ ਦੀ ਤਾਇਨਾਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਸੀ।
ਸਰਕਾਰ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਾਜੇਸ਼ ਕੁਮਾਰ ਖੁੱਲਰ ਨੂੰ ਗ੍ਰਹਿ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੀ. ਉਮਾਸ਼ੰਕਰ ਨੂੰ ਮਿਉਂਸਪਲ ਬਾਡੀ ਵਿੱਚ ਪ੍ਰਮੁੱਖ ਸਕੱਤਰ ਦਾ ਚਾਰਜ ਦਿੱਤਾ ਸੀ। ਵਿਜ ਆਪਣੇ ਵਿਭਾਗ ਵਿੱਚ ਸੀਐਮਓ ਅਧਿਕਾਰੀਆਂ ਦੀ ਨਿਯੁਕਤੀ ਤੋਂ ਨਾਰਾਜ਼ ਸਨ ਅਤੇ ਇੱਥੋਂ ਹੀ ਵਿਵਾਦ ਸ਼ੁਰੂ ਹੋ ਗਿਆ ਸੀ।