ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ
ਬਠਿੰਡਾ, 20 ਨਵੰਬਰ, ਨਿਰਮਲ : ਪਲਾਟ ਮਾਮਲੇ ’ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ।ਵਿਜੀਲੈਂਸ ਬਿਊਰੋ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਤੇ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ1 ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਤੇ ਜਾਂਚ ਲਈ ਦੁਬਾਰਾ […]
By : Editor Editor
ਬਠਿੰਡਾ, 20 ਨਵੰਬਰ, ਨਿਰਮਲ : ਪਲਾਟ ਮਾਮਲੇ ’ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ।
ਵਿਜੀਲੈਂਸ ਬਿਊਰੋ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਤੇ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ1 ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਤੇ ਜਾਂਚ ਲਈ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ।
ਦੱਸ ਦੇਈਏ ਕਿ ਇਸੇ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦੱਸ ਦਈਏ ਕਿ ਸਥਾਨਕ ਅਦਾਲਤ ’ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ।
ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਧਿਆਨ ਦੇਣ ਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਹੋਟਲ ਮਾਲਕ ਰਾਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਤੇ ਠੇਕੇਦਾਰ ਜੁਗਨੂੰ ਦੇ ਮੁਲਾਜ਼ਮ ਅਮਨਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਸੀ।