ਮਨਪ੍ਰੀਤ ਬਾਦਲ ਨੂੰ ਨਹੀਂ ਮਿਲੀ ਅਗਾਂਊ ਜ਼ਮਾਨਤ
ਬਠਿੰਡਾ : ਮਨਪ੍ਰੀਤ ਸਿੰਘ ਬਾਦਲ ਨੂੰ ਲੁਕਦਿਆਂ ਕਾਫੀ ਦਿਨ ਹੋ ਗਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੀ ਅਗਾਉਂ ਜ਼ਮਾਨਤ ਦੀ ਅਰਜ਼ੀ ਵੀ ਲਾਈ ਹੈ। ਹੁਣ ਖ਼ਬਰ ਆਈ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਣਵਾਈ ਲਈ 16 ਅਕਤੂਬਰ ਤੈਅ ਕੀਤੀ ਹੈ । ਅੱਜ ਇਸ ਅਰਜੀ ਤੇ […]
By : Editor (BS)
ਬਠਿੰਡਾ : ਮਨਪ੍ਰੀਤ ਸਿੰਘ ਬਾਦਲ ਨੂੰ ਲੁਕਦਿਆਂ ਕਾਫੀ ਦਿਨ ਹੋ ਗਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੀ ਅਗਾਉਂ ਜ਼ਮਾਨਤ ਦੀ ਅਰਜ਼ੀ ਵੀ ਲਾਈ ਹੈ। ਹੁਣ ਖ਼ਬਰ ਆਈ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਣਵਾਈ ਲਈ 16 ਅਕਤੂਬਰ ਤੈਅ ਕੀਤੀ ਹੈ ।
ਅੱਜ ਇਸ ਅਰਜੀ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਵਿਕਾਸ ਬਹਿਲ ਦੀ ਅਦਾਲਤ ਵਿੱਚ ਸੁਣਵਾਈ ਹੋਈ ਜਿੰਨ੍ਹਾਂ ਵੱਲੋਂ 16 ਅਕਤੂਬਰ ਦਾ ਦਿਨ ਤੈਅ ਕੀਤਾ ਗਿਆ ਹੈ। ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਅਤੇ ਸੁਖਦੀਪ ਸਿੰਘ ਭਿੰਡਰ ਰਾਹੀਂ ਅੱਜ 11 ਅਕਤੂਬਰ ਨੂੰ ਰਿੱਟ ਦਾਇਰ ਕੀਤੀ ਸੀ ਜਿਸ ਨੂੰ ਅਰਜੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ।
ਇਥੇ ਦਸ ਦਈਏ ਕਿ ਮਨਪ੍ਰੀਤ ਬਾਦਲ ਨੇ ਬਠਿੰਡਾ 'ਚ ਆਪਣੀ ਰਿਹਾਇਸ਼ ਬਣਾਉਣ ਲਈ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਜਾਂਚ 'ਚ ਸਾਹਮਣੇ ਆਇਆ ਸੀ ਕਿ ਪਲਾਟ ਖਰੀਦਣ ਵੇਲੇ ਵੱਡੀ ਪੱਧਰ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਮਾਮਲੇ ਦੀ ਪੜਤਾਲ ਮਗਰੋਂ ਮਾਮਲਾ ਦਰਜ ਹੋਣ ਤੋਂ ਪਿੱਛੋਂ ਮਨਪ੍ਰੀਤ ਬਾਦਲ ਲਗਾਤਾਰ ਰੂਪੋਸ਼ ਹੈ ਤੇ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਉਨ੍ਹਾਂ ਨੂੰ ਲੱਭਣ ਵਿੱਚ ਸਫਲ ਨਹੀਂ ਹੋ ਸਕੀਆਂ ਹਨ।