Begin typing your search above and press return to search.

ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਖੇਮਕਰਨ, 27 ਦਸੰਬਰ, ਨਿਰਮਲ : ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਰੋਜ਼ਾਨਾ ਹੀ ਸੜਕ ਹਾਦਸੇ ਦੀ ਕੋਈ ਨਾ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਸਥਾਨਕ ਖੇਮਕਰਨ ਰੋਡ ’ਤੇ ਪੈਂਦੇ ਪਿੰਡ ਵਾੜਾ ਤੇਲੀਆਂ ਦੇ ਕੋਲ ਐਕਟਿਵਾ ਸਵਾਰ ਵਿਅਕਤੀ ਨੂੰ ਫੋਰਡ ਫੀਗੋ ਕਾਰ ਨੇ ਟੱਕਰ ਮਾਰ […]

married youth died in a road accident
X

Editor EditorBy : Editor Editor

  |  27 Dec 2023 11:13 AM IST

  • whatsapp
  • Telegram

ਖੇਮਕਰਨ, 27 ਦਸੰਬਰ, ਨਿਰਮਲ : ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਰੋਜ਼ਾਨਾ ਹੀ ਸੜਕ ਹਾਦਸੇ ਦੀ ਕੋਈ ਨਾ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਸਥਾਨਕ ਖੇਮਕਰਨ ਰੋਡ ’ਤੇ ਪੈਂਦੇ ਪਿੰਡ ਵਾੜਾ ਤੇਲੀਆਂ ਦੇ ਕੋਲ ਐਕਟਿਵਾ ਸਵਾਰ ਵਿਅਕਤੀ ਨੂੰ ਫੋਰਡ ਫੀਗੋ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਦੂਜੇ ਪਾਸੇ ਮੌਕੇ ’ਤੇ ਪਹੁੰਚੀ ਚੌਕੀ ਅਲਗੋਂ ਕੋਠੀ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜੋ ਮੌਕੇ ’ਤੇ ਕਾਰ ਛੱਡ ਕੇ ਫਰਾਰ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਨਵੀਂ ਸਕੂਟਰੀ ਲਈ ਸੀ ਅਤੇ ਉਹ ਉਸੇ ਸਕੂਟਰੀ ’ਤੇ ਸਵਾਰ ਹੋ ਆਪਣੀ ਭੈਣ ਨੂੰ ਮਿਲਣ ਲਈ ਅੰਮ੍ਰਿਤਸਰ ਤੋਂ ਅਮਰਕੋਟ ਆ ਰਿਹਾ ਸੀ।
ਕਪਿਲ ਦੇਵ ਸ਼ਰਮਾ ਪੁੱਤਰ ਸੁਖਦੇਵ ਰਾਜ ਸ਼ਰਮਾ ਵਾਸੀ ਅਮਰਕੋਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਸਾਲਾ ਲਵਪ੍ਰਰੀਤ ਸਿੰਘ (23) ਪੁੱਤਰ ਮਨਜੀਤ ਸਿੰਘ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਉਨ੍ਹਾਂ ਨੂੰ ਮਿਲਣ ਲਈ ਆ ਰਿਹਾ ਸੀ। ਜਦੋਂ ਉਹ ਖੇਮਕਰਨ-ਅਮਰਕੋਟ ਰੋਡ ’ਤੇ ਪਿੰਡ ਵਾੜਾ ਤੇਲੀਆਂ ਤੋਂ ਥੋੜ੍ਹਾ ਅੱਗੇ ਆਇਆ ਤਾਂ ਫੋਰਡ ਫੀਗੋ ਕਾਰ ਨੰਬਰ ਡੀਐੱਲ10 ਸੀਐੱਫ 1121 ਕਾਰ ਨੇ ਗਲਤ ਪਾਸੇ ਆ ਕੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਕਾਰ ਦਾ ਚਾਲਕ ਮੌਕੇ ’ਤੇ ਕਾਰ ਛੱਡ ਕੇ ਫਰਾਰ ਹੋ ਗਿਆ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨੌਜਵਾਨ ਦਾ ਅਜੇ
ਡੇਢ ਮਹੀਨਾ ਪਹਿਲਾਂ ਹੀ ਵਿਆਹ
ਹੋਇਆ ਸੀ ਅਤੇ ਅਜੇ ਵਿਆਹ ਦੇ ਚਾਅ ਵੀ ਨਹੀਂ ਸਨ ਪੂਰੇ ਹੋਏ ਕਿ ਮੌਤ ਨੇ ਉਸ ਨੂੰ ਕਲਾਵੇ ਵਿਚ ਲੈ ਲਿਆ।
ਦੂਜੇ ਪਾਸੇ ਚੌਕੀ ਅਲਗੋਂ ਕੋਠੀ ਦੇ ਇੰਚਾਰਜ ਏਐਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਕਪਿਲ ਦੇਵ ਸ਼ਰਮਾ ਦੇ ਬਿਆਨ ਕਲਮਬੰਦ ਕਰ ਕੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਪਛਾਣ ਵਾਸਤੇ ਅਗਲੀ ਕਾਰਵਾਈ ਜਾਰੀ ਹੈ, ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ
ਕੋਰੀਓਗਰਾਫਰ ਦੇ ਘਰ ਲੁੱਟ ਖੋਹ ਦੀ ਘਟਨਾ ਵਾਪਰ ਗਈ। ਇਹ ਘਟਨਾ ਸੋਮਵਾਰ ਰਾਤ ਕਰੀਬ 9.15 ਵਜੇ ਸ਼ਿਵਜੋਤ ਇਨਕਲੇਵ ਦੇ ਗੇਟ ਨੰਬਰ 3 ਨੇੜੇ ਫਲੈਟ ਨੰਬਰ 39 ਦੀ ਉਪਰਲੀ ਮੰਜ਼ਿਲ ’ਤੇ ਵਾਪਰੀ। ਬਦਮਾਸ਼ ਘਰ ’ਚੋਂ ਕਰੀਬ 25 ਤੋਲੇ ਸੋਨੇ ਦੇ ਗਹਿਣੇ ਅਤੇ ਪੰਜ ਲੱਖ ਰੁਪਏ ਚੋਰੀ ਕਰਕੇ ਲੈ ਗਏ ਹਨ। ਪੁਲਸ ਨੇ ਕੋਰੀਓਗ੍ਰਾਫਰ ਰਜਨੀਸ਼ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੂਲ ਰੂਪ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਰਜਨੀਸ਼ ਨੇ ਦੱਸਿਆ ਕਿ ਉਹ ਫਿਲਮਾਂ ਵਿੱਚ ਕੋਰੀਓਗ੍ਰਾਫੀ ਦਾ ਕੰਮ ਕਰਦਾ ਹੈ। ਘਰ ’ਚ ਉਸ ਤੋਂ ਇਲਾਵਾ ਪਤਨੀ, ਦੋ ਬੱਚੇ ਅਤੇ ਬਜ਼ੁਰਗ ਮਾਂ ਆਸ਼ਾ ਰਹਿੰਦੀ ਹੈ। ਪਤਨੀ ਬੱਚਿਆਂ ਸਮੇਤ ਆਪਣੇ ਪੇਕੇ ਘਰ ਗਈ ਹੋਈ ਸੀ। ਉਹ ਸੋਮਵਾਰ ਰਾਤ ਪੌਣੇ ਨੌਂ ਵਜੇ ਕਿਸੇ ਪ੍ਰੋਗਰਾਮ ’ਤੇ ਜਾਣ ਲਈ ਘਰੋਂ ਨਿਕਲਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਪਹਿਲਾਂ ਹੀ ਤਾਕ ਵਿੱਚ ਬੈਠੇ ਸਨ। ਉਸ ਨੂੰ ਪਤਾ ਸੀ ਕਿ ਰਜਨੀਸ਼ ਘਰ ਛੱਡ ਗਿਆ ਸੀ। ਉਸ ਦੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਦੋ ਲੁਟੇਰਿਆਂ ਨੇ ਰਜਨੀਸ਼ ਦੇ ਫਲੈਟ ਦਾ ਦਰਵਾਜ਼ਾ ਖੜਕਾਇਆ। ਆਸ਼ਾ ਨੇ ਅੰਦਰੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਰਜਨੀਸ਼ ਨੇ ਭੇਜਿਆ ਸੀ।
ਇਹ ਸੁਣ ਕੇ ਆਸ਼ਾ ਨੇ ਦਰਵਾਜ਼ਾ ਖੋਲ੍ਹ ਦਿੱਤਾ। ਇਸ ਤੋਂ ਬਾਅਦ ਲੁਟੇਰੇ ਘਰ ’ਚ ਦਾਖਲ ਹੋਏ ਅਤੇ ਉਸ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ। ਇਸ ਤੋਂ ਬਾਅਦ ਬਜ਼ੁਰਗ ਔਰਤ ਦੇ ਹੱਥ-ਮੂੰਹ ਬੰਨ੍ਹ ਦਿੱਤੇ ਗਏ ਅਤੇ ਉਸ ਨੂੰ ਟਾਇਲਟ ’ਚ ਬੰਦ ਕਰ ਦਿੱਤਾ ਗਿਆ। ਲੁਟੇਰਿਆਂ ਨੇ ਬਜ਼ੁਰਗ ਔਰਤ ਨੂੰ ਡਰਾ ਧਮਕਾ ਕੇ ਘਰ ’ਚ ਰੱਖੀ ਨਕਦੀ ਤੇ ਗਹਿਣੇ ਤੇ ਕਰੀਬ 25 ਤੋਲੇ ਸੋਨੇ ਦੇ ਗਹਿਣੇ ਅਤੇ ਕਰੀਬ ਪੰਜ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ. ਸੰਘਣੀ ਆਬਾਦੀ ਵਾਲੇ ਸ਼ਿਵਜੋਤ ਇਨਕਲੇਵ ਵਿੱਚ ਵਾਪਰੀ ਇਸ ਘਟਨਾ ਕਾਰਨ ਉਥੇ ਰਹਿਣ ਵਾਲੇ ਲੋਕ ਬੇਹੱਦ ਡਰੇ ਹੋਏ ਹਨ। ਖਰੜ ਦੇ ਡੀਐਸਪੀ ਕਰਨ ਸਿੰਘ ਸੰਧੂ, ਸਿਟੀ ਪੁਲੀਸ ਦੇ ਐਸਐਚਓ ਮਨਦੀਪ ਸਿੰਘ ਸਮੇਤ ਪੁਲੀਸ ਮੁਲਾਜ਼ਮਾਂ ਨੇ ਮੰਗਲਵਾਰ ਦੇਰ ਸ਼ਾਮ ਮੌਕੇ ਦਾ ਮੁਆਇਨਾ ਕੀਤਾ। ਸੂਚਨਾ ਤੋਂ ਬਾਅਦ ਰਜਨੀਸ਼ ਦੀ ਪਤਨੀ ਵੀ ਉੱਥੇ ਪਹੁੰਚ ਗਈ ਹੈ। ਜਦੋਂਕਿ ਰਜਨੀਸ਼ ਨੇ ਡਰੀ ਹੋਈ ਮਾਂ ਨੂੰ ਹੁਸ਼ਿਆਰਪੁਰ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਤਰੀਕੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਲੱਗਦਾ ਹੈ ਕਿ ਲੁਟੇਰੇ ਪਰਿਵਾਰ ਵਾਲੇ ਜਾਣਦੇ ਸਨ। ਉਸ ਦੇ ਜਾਣ ਤੋਂ 5 ਮਿੰਟ ਬਾਅਦ ਉਸ ਨੇ ਰਜਨੀਸ਼ ਦੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਆਪਣੀ ਮਾਂ ਨੂੰ ਰਜਨੀਸ਼ ਦੀ ਜਾਣਕਾਰ ਦੱਸ ਕੇ ਦਰਵਾਜ਼ਾ ਖੁਲਵਾਇਆ।

Next Story
ਤਾਜ਼ਾ ਖਬਰਾਂ
Share it