ਚੰਡੀਗੜ੍ਹ ਅਤੇ ਦਿੱਲੀ ਵਿਚ AAP ਦਾ ਜਬਰਦਸਤ ਰੋਸ ਮੁਜ਼ਾਹਰਾ
ਚੰਡੀਗੜ੍ਹ : ਆਪ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਵਿਰੁਧ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਚ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਮੁਜ਼ਾਹਰਾਕਾਰੀਆਂ ਉਪਰ ਪੁਲਿਸ ਵਲੋਂ ਪਾਣੀ ਦੀਆਂ ਜ਼ੋਰਦਾਰ ਬੌਸ਼ਾਰਾਂ ਕੀਤੀਆਂ ਜਾ ਰਹੀਆਂ ਸਨ।ਅਸਲ ਵਿਚ ਆਪ ਕਾਰਕੁਨ ਅਤੇ ਲੀਡਰ ਚੰਡੀਗੜ੍ਹ ਵਿਚ ਭਾਜਪਾ ਦਾ ਦਫ਼ਤਰ ਘੇਰਨਾ ਚਾਹੁੰਦੀਆਂ ਸਨ। ਇਸੇ ਸਬੰਧ ਵਿਚ […]
By : Editor (BS)
ਚੰਡੀਗੜ੍ਹ : ਆਪ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਵਿਰੁਧ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਚ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਮੁਜ਼ਾਹਰਾਕਾਰੀਆਂ ਉਪਰ ਪੁਲਿਸ ਵਲੋਂ ਪਾਣੀ ਦੀਆਂ ਜ਼ੋਰਦਾਰ ਬੌਸ਼ਾਰਾਂ ਕੀਤੀਆਂ ਜਾ ਰਹੀਆਂ ਸਨ।ਅਸਲ ਵਿਚ ਆਪ ਕਾਰਕੁਨ ਅਤੇ ਲੀਡਰ ਚੰਡੀਗੜ੍ਹ ਵਿਚ ਭਾਜਪਾ ਦਾ ਦਫ਼ਤਰ ਘੇਰਨਾ ਚਾਹੁੰਦੀਆਂ ਸਨ। ਇਸੇ ਸਬੰਧ ਵਿਚ ਸੈਕਟਰ 37 ਵਿਖੇ ਲੋਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵੀ ਬੈਰੀਕੇਡ 'ਤੇ ਚੜ੍ਹ ਗਏ ਹਨ। ਉਹ ਭਾਜਪਾ ਦਫ਼ਤਰ ਵੱਲ ਵਧਣਾ ਚਾਹੁੰਦੇ ਹਨ। ਪੁਲਿਸ 'ਆਪ' ਵਰਕਰਾਂ ਅਤੇ ਸਮਰਥਕਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸੀ।
ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੇ ਵਰਕਰ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਅਸਲ ਵਿਚ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਅਤੇ ਚੰਡੀਗੜ੍ਹ ਵਿੱਚ ਸਿਆਸੀ ਹਲਚਲ ਮਚ ਗਈ ਹੈ। ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਇੱਕ ਦੂਜੇ 'ਤੇ ਹਮਲੇ ਤੇਜ਼ ਕਰ ਦਿੱਤੇ ਹਨ।
ਇਕ ਪਾਸੇ ਆਮ ਆਦਮੀ ਪਾਰਟੀ ਨੇ ਗ੍ਰਿਫਤਾਰੀ ਖਿਲਾਫ ਸੰਘਰਸ਼ ਵਿੱਢ ਦਿੱਤਾ ਹੈ, ਉਥੇ ਹੀ ਦੂਜੇ ਪਾਸੇ ਭਾਜਪਾ ਨੇ ਵੀ ਸੜਕਾਂ 'ਤੇ ਉਤਰ ਕੇ 'ਆਪ' ਖਿਲਾਫ ਹਮਲਾਵਰ ਰੁਖ ਅਪਣਾਇਆ ਹੈ। ਦੋਵਾਂ ਪਾਰਟੀਆਂ ਨੇ ਇੱਕ ਦੂਜੇ ਖਿਲਾਫ ਵੱਡੇ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਹੈ। ਸੰਜੇ ਸਿੰਘ ਦੇ ਸਮਰਥਨ 'ਚ ਉੱਤਰ ਪ੍ਰਦੇਸ਼ ਤੋਂ ਵੀ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਏ ਹਨ। ਸੰਜੇ ਸਿੰਘ ਨੂੰ ਬੁੱਧਵਾਰ ਨੂੰ ਈਡੀ ਦੀ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।