ਮਾਤਾ ਚਿੰਤਪੁਰਨੀ ਵਾਲੇ ਵਿਵਾਦਿਤ ਬਿਆਨ ਨੂੰ ਲੈ ਕੇ ਮਾਸਟਰ ਸਲੀਮ ਖਿਲਾਫ ਪਹਿਲੀ FIR ਦਰਜ
ਜਲੰਧਰ, 20 ਸਤੰਬਰ, ਐੱਸ.ਕੇ: ਪੰਜਾਬੀ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਬਾਬਾ ਮੁਰਾਦ ਸ਼ਾਹ ਮੇਲੇ ਦੌਰਾਨ ਮਾਤਾ ਚਿੰਤਪੁਰਨੀ ‘ਤੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਗੁਰਾਇਆ ਥਾਣੇ 'ਚ ਪਹਿਲੀ ਐੱਫ.ਆਈ.ਆਰ ਦਰਜ ਕੀਤੀ ਗਈ ਹੈ।ਹਿੰਦੂ ਸੰਗਠਨਾਂ ਅਤੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਵਿਰੋਧ ਤੋਂ ਬਾਅਦ ਪੁਲਿਸ ਨੇ ਇਹ ਐਫਆਈਆਰ ਦਰਜ ਕੀਤੀ […]
By : Hamdard Tv Admin
ਜਲੰਧਰ, 20 ਸਤੰਬਰ, ਐੱਸ.ਕੇ: ਪੰਜਾਬੀ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਬਾਬਾ ਮੁਰਾਦ ਸ਼ਾਹ ਮੇਲੇ ਦੌਰਾਨ ਮਾਤਾ ਚਿੰਤਪੁਰਨੀ ‘ਤੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਗੁਰਾਇਆ ਥਾਣੇ 'ਚ ਪਹਿਲੀ ਐੱਫ.ਆਈ.ਆਰ ਦਰਜ ਕੀਤੀ ਗਈ ਹੈ।ਹਿੰਦੂ ਸੰਗਠਨਾਂ ਅਤੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਵਿਰੋਧ ਤੋਂ ਬਾਅਦ ਪੁਲਿਸ ਨੇ ਇਹ ਐਫਆਈਆਰ ਦਰਜ ਕੀਤੀ ਹੈ।ਮਾਸਟਰ ਸਲੀਮ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਮਾਸਟਰ ਸਲੀਮ ਖਿਲਾਫ ਧਰਨਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਮਾਮਲਾ ਦਰਜ ਕਰਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਾਸਟਰ ਸਲੀਮ ਨੇ ਮਾਤਾ ਚਿੰਤਪੁਰਨੀ ਅਤੇ ਸਨਾਤਨ ਧਰਮ ਬਾਰੇ ਅਪਸ਼ਬਦ ਬੋਲੇ ਸਨ ਜੋ ਕੀ ਬਹੁਤ ਗ਼ਲਤ ਹੈ। ਉਨ੍ਹਾਂ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਬੀਤੀ ਦੇਰ ਰਾਤ ਪੰਜਾਬੀ ਗਾਇਕ ਖਿਲਾਫ 295 ਏ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।