Begin typing your search above and press return to search.

ਭਾਣਜੇ ਦੇ ਵਿਆਹ ’ਚ ਜਾ ਰਹੇ ਮਾਮੇ ਦੀ ਦਰਦਨਾਕ ਮੌਤ

ਬਟਾਲਾ, 9 ਸਤੰਬਰ (ਭੋਪਾਲ ਸਿੰਘ) : ਪੰਜਾਬ ’ਚ ਨਿੱਤ ਦਿਨ ਭਿਆਨਕ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ, ਜਿਨ੍ਹਾਂ ਵਿਚ ਰੋਜ਼ਾਨਾਂ ਦਰਜਨਾਂ ਲੋਕਾਂ ਦੀ ਜਾਨ ਜਾ ਰਹੀ ਐ। ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਏ, ਜਿੱਥੇ ਭਾਣਜੇ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਹੇ ਮਾਮੇ ਦੀ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ […]

Accident batala
X

Accident batala

Hamdard Tv AdminBy : Hamdard Tv Admin

  |  9 Sept 2023 2:55 AM GMT

  • whatsapp
  • Telegram

ਬਟਾਲਾ, 9 ਸਤੰਬਰ (ਭੋਪਾਲ ਸਿੰਘ) : ਪੰਜਾਬ ’ਚ ਨਿੱਤ ਦਿਨ ਭਿਆਨਕ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ, ਜਿਨ੍ਹਾਂ ਵਿਚ ਰੋਜ਼ਾਨਾਂ ਦਰਜਨਾਂ ਲੋਕਾਂ ਦੀ ਜਾਨ ਜਾ ਰਹੀ ਐ। ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਏ, ਜਿੱਥੇ ਭਾਣਜੇ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਹੇ ਮਾਮੇ ਦੀ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਹਾਦਸਾ ਆਹਮੋ ਸਾਹਮਣੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਵਾਪਰਿਆ ਪਰ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ’ਤੇ ਹੀ ਹਰਵਿੰਦਰ ਸਿੰਘ ਦੀ ਮੌਤ ਹੋ ਗਈ।

ਬਟਾਲਾ ਵਿਖੇ ਘੁੰਮਾਣ ਮਹਿਤਾ ਰੋਡ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋ ਗਈ, ਜਿਸ ਵਿਚ ਹਰਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਪਿੱਛੇ ਬੈਠੀ ਉਸ ਦੀ ਪਤਨੀ ਅਤੇ ਭਰਜਾਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਹਰਵਿੰਦਰ ਸਿੰਘ ਆਪਣੀ ਪਤਨੀ ਅਤੇ ਭਰਜਾਈ ਦੇ ਨਾਲ ਆਪਣੇ ਭਾਣਜੇ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਇਹ ਭਾਣਾ ਵਾਪਰ ਗਿਆ।

ਉਧਰ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਅਮਨਦੀਪ ਕੌਰ ਅਤੇ ਪਰਮਜੀਤ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਨੇ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਏ।

ਦੱਸ ਦਈਏ ਕਿ ਇਸ ਹਾਦਸੇ ਵਿਚ ਹਰਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਵਿਆਹ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। - ਸ਼ਾਹ

Next Story
ਤਾਜ਼ਾ ਖਬਰਾਂ
Share it