Begin typing your search above and press return to search.

ਵਿਧਾਨ ਸਭਾ ਵਿਚ ਲਾਈਵ ਪ੍ਰਸਾਰਣ ਮਾਮਲੇ ’ਤੇ ਹਾਈ ਕੋਰਟ ਵਿਚ 22 ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 21 ਨਵੰਬਰ, ਨਿਰਮਲ : ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ’ਤੇ ਸਿਰਫ ਸਰਕਾਰ ਅਤੇ ਇਸ ਦੇ […]

ਵਿਧਾਨ ਸਭਾ ਵਿਚ ਲਾਈਵ ਪ੍ਰਸਾਰਣ ਮਾਮਲੇ ’ਤੇ ਹਾਈ ਕੋਰਟ ਵਿਚ 22 ਨੂੰ ਹੋਵੇਗੀ ਸੁਣਵਾਈ
X

Editor EditorBy : Editor Editor

  |  21 Nov 2023 4:06 AM IST

  • whatsapp
  • Telegram


ਚੰਡੀਗੜ੍ਹ, 21 ਨਵੰਬਰ, ਨਿਰਮਲ : ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ।

ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ’ਤੇ ਸਿਰਫ ਸਰਕਾਰ ਅਤੇ ਇਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ।

ਹਾਈ ਕੋਰਟ ਦੀ ਰਜਿਸਟਰੀ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ’ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ। ਬਾਜਵਾ ਨੇ ਪਟੀਸ਼ਨ ’ਚ ਕਿਹਾ ਹੈ ਕਿ ਇਸ ਸਰਕਾਰ ’ਚ ਜਦੋਂ ਵੀ ਵਿਧਾਨ ਸਭਾ ਦਾ ਸੈਸ਼ਨ ਹੁੰਦਾ ਹੈ ਤਾਂ ਇਸ ਦੀ ਲਾਈਵ ਕਵਰੇਜ ਦੌਰਾਨ ਸਾਰਾ ਧਿਆਨ ਸਰਕਾਰ ਅਤੇ ਇਸ ਦੇ ਨੇਤਾਵਾਂ ’ਤੇ ਹੁੰਦਾ ਹੈ। ਵਿਰੋਧੀ ਨੇਤਾਵਾਂ ਅਤੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਪਟੀਸ਼ਨਰ ਨੇ ਕਿਹਾ ਕਿ ਉਹ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਨੂੰ ਆਪਣੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਉਠਾਉਂਦੇ ਦੇਖਣ ਦਾ ਪੂਰਾ ਹੱਕ ਹੈ। ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ’ਚ ਦਾਇਰ ਕੀਤੀ ਗਈ ਹੈ, ਜਿਸ ’ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ।

Next Story
ਤਾਜ਼ਾ ਖਬਰਾਂ
Share it