Begin typing your search above and press return to search.

ਚੰਡੀਗੜ੍ਹ ਦਾ ਮੇਅਰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ,26 ਮਾਰਚ, ਨਿਰਮਲ : ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹ ਦਿੱਲੀ ਵਿਚ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸੀ। ਉਨ੍ਹਾਂ ਦੇ ਨਾਲ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਸੰਨੀ ਆਹਲੂਵਾਲੀਆ, ਕੌਂਸਲਰ ਰਾਮਚੰਦਰ ਯਾਦਵ, ਯੋਗੇਸ਼ ਢੀਂਗਰਾ, ਦਮਨਪ੍ਰੀਤ ਸਿੰਘ, ਜਸਵਿੰਦਰ ਕੌਰ, ਨੇਹਾ ਅਤੇ ਕਈ ਹੋਰ ਆਮ […]

ਚੰਡੀਗੜ੍ਹ ਦਾ ਮੇਅਰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ
X

Editor EditorBy : Editor Editor

  |  26 March 2024 8:08 AM IST

  • whatsapp
  • Telegram


ਨਵੀਂ ਦਿੱਲੀ,26 ਮਾਰਚ, ਨਿਰਮਲ : ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹ ਦਿੱਲੀ ਵਿਚ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸੀ। ਉਨ੍ਹਾਂ ਦੇ ਨਾਲ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਸੰਨੀ ਆਹਲੂਵਾਲੀਆ, ਕੌਂਸਲਰ ਰਾਮਚੰਦਰ ਯਾਦਵ, ਯੋਗੇਸ਼ ਢੀਂਗਰਾ, ਦਮਨਪ੍ਰੀਤ ਸਿੰਘ, ਜਸਵਿੰਦਰ ਕੌਰ, ਨੇਹਾ ਅਤੇ ਕਈ ਹੋਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਦੱਸਦੇ ਚਲੀਏ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਅੱਜ ਪਾਰਟੀ ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ। ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿਚ ਕੇਜਰੀਵਾਲ ਨੂੰ 21 ਮਾਰਚ ਨੂੰ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਹਨ।
ਦਿੱਲੀ ਵਿਚ ਪ੍ਰਦਰਸ਼ਨ ਦੇ ਚਲਦਿਆਂ ਦਿੱਲੀ ਪੁਲਿਸ ਨੇ ਪੰਜਾਬ ਦੇ ਮੰਤਰੀ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਦਿੱਲੀ ਪੁਲਿਸ ਨੇ ਧੱਕਾ ਮੁੱਕੀ ਵੀ ਹੋਈ।

ਪੀਐਮ ਰਿਹਾਇਸ਼ ਤੱਕ ਆਮ ਆਦਮੀ ਪਾਰਟੀ ਦੇ ਪੈਦਲ ਮਾਰਚ ਨੂੰ ਲੈ ਕੇ ਪੁਲਿਸ ਨੇ ਦਿੱਲੀ ਵਿਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਅਸੀਂ ਇਸ ਪ੍ਰਦਰਸ਼ਨ ਦੇ ਲਈ ਆਗਿਆ ਨਹੀਂ ਦਿੱਤੀ ਹੈ। ਇੱਥੇ ਕਿਸੇ ਨੂੰ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਜਾਵੇਗਾ।

ਦੂਜੇ ਪਾਸੇ ਅੱਜ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿਚੋਂ ਦੂਜਾ ਸਰਕਾਰੀ ਆਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਸਿਹਤ ਮੰਤਰਾਲੇ ਨੁੂੰ ਨਿਰਦੇਸ਼ ਦਿੱਤੇ ਕਿ ਮੁਹੱਲਾ ਕਲੀਨਿਕਾਂ ਵਿਚ ਗਰੀਬਾਂ ਲਈ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਮੁਫਤ ਜਾਂਚ ਅਤੇ ਦਵਾਈਆਂ ਮੁਹੱਈਆ ਕਰਾਈਆਂ ਜਾਣ।
ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ ਦੇ ਚਲਦਿਆਂ ਦਿੱਲੀ ਵਿਚ 3 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ।
ਪੀਐਮ ਰਿਹਾਇਸ਼ ਤੱਕ ਆਮ ਆਦਮੀ ਪਾਰਟੀ ਦੇ ਪੈਦਲ ਮਾਰਚ ਨੂੰ ਲੈ ਕੇ ਪੁਲਿਸ ਨੇ ਦਿੱਲੀ ਵਿਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਅਸੀਂ ਇਸ ਪ੍ਰਦਰਸ਼ਨ ਦੇ ਲਈ ਆਗਿਆ ਨਹੀਂ ਦਿੱਤੀ ਹੈ। ਇੱਥੇ ਕਿਸੇ ਨੂੰ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ

ਅੰਬਾਲਾ ਜ਼ਿਲੇ੍ਹ ’ਚ ਹੋਲੀ ਵਾਲੇ ਦਿਨ ਪੁਰਾਣੀ ਰੰਜਿਸ਼ ਕਾਰਨ ਪਿੰਡ ਦੇ ਕੁਝ ਲੋਕਾਂ ਨੇ ਸਰਪੰਚ ਦੇ ਭਰਾ ’ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਸਰਪੰਚ ਦੇ ਭਰਾ ਨੂੰ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਅੰਬਾਲਾ ਦੇ ਬਰਾੜਾ ਥਾਣੇ ਅਧੀਨ ਪੈਂਦੇ ਪਿੰਡ ਥੰਬੜ ਦੀ ਹੈ। ਪੁਲਸ ਨੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਥੰਬੜ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ 4.30 ਵਜੇ ਆਪਣੀ ਕਾਰ ’ਚ ਘਰ ਪਰਤ ਰਿਹਾ ਸੀ। ਉਹ ਪਿੰਡ ਵਿੱਚ ਇੰਦਰਪਾਲ ਰਾਣਾ ਦੇ ਘਰ ਨੇੜੇ ਪਹੁੰਚ ਗਿਆ। ਇੱਥੇ ਕੁਝ ਲੋਕ ਪਹਿਲਾਂ ਹੀ ਲਾਠੀਆਂ ਲੈ ਕੇ ਖੜ੍ਹੇ ਸਨ। ਜਦੋਂ ਉਹ ਆਪਣੀ ਕਾਰ ਵਿਚ ਉਥੋਂ ਲੰਘਣ ਲੱਗਾ ਤਾਂ ਪੰਮੀ ਨੇ ਉਸ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਆਪਣੀ ਕਾਰ ਨਹੀਂ ਰੋਕੀ।

ਇਸ ਦੌਰਾਨ ਉਸ ਨੇ ਆਪਣੇ ਭਰਾ ਸਰਪੰਚ ਰੋਹਤਾਸ਼ ਨੂੰ ਫੋਨ ਕੀਤਾ। ਨੇ ਕਿਹਾ ਕਿ ਪੰਪੀ ਅਤੇ ਉਸ ਦੇ ਦੋਸਤ ਲੜਾਈ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਸ ਦਾ ਭਰਾ ਸ਼ਾਹਬਾਦ ਸੀ। ਇਸੇ ਦੌਰਾਨ ਮੁਲਜ਼ਮ ਪੰਪੀ ਅਤੇ ਅਰਜੁਨ ਸਿੰਘ ਨੇ ਉਸ ਦੀ ਕਾਰ ਅੱਗੇ ਮੋਟਰਸਾਈਕਲ ਰੋਕ ਲਿਆ। ਇੱਥੇ ਪੰਪੀ, ਅਰਜੁਨ, ਸੰਜੂ, ਮੋਹਿਤ, ਈਸ਼ਵਰ ਸਿੰਘ ਉਰਫ਼ ਆਸੂ, ਮੰਗਾ ਅਤੇ ਮਨੋਜ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੰਪੀ ਨੇ ਉਸ ਨੂੰ ਕਾਰ ’ਚੋਂ ਬਾਹਰ ਕੱਢ ਲਿਆ। ਆਸ਼ੂ ਨੇ ਤੁਰੰਤ ਉਸ ਦੇ ਸਿਰ ਅਤੇ ਬਾਹਾਂ ’ਤੇ ਕਿਸੇ ਤਿੱਖੀ ਚੀਜ਼ ਨਾਲ ਹਮਲਾ ਕਰ ਦਿੱਤਾ। ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Next Story
ਤਾਜ਼ਾ ਖਬਰਾਂ
Share it