ਰੂਸ ’ਚ ਫਸੇ ਮੁੰਡਿਆਂ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਬਿਆਨ
ਨਵੀਂ ਦਿੱਲੀ : ਰੂਸ ’ਚ ਮੌਜੂਦਾ ਸਮੇਂ ਕਈ ਭਾਰਤੀ ਨੌਜਵਾਨ ਫਸੇ ਹੋਏ ਨੇ, ਜਿਨ੍ਹਾਂ ਨੂੰ ਧੋਖੇ ਨਾਲ ਰਸ਼ੀਅਨ ਫ਼ੌਜ ਵਿਚ ਭਰਤੀ ਕਰਕੇ ਯੂਕ੍ਰੇਨ ਵਿਰੁੱਧ ਜੰਗ ਲੜਨ ਲਈ ਭੇਜਿਆ ਜਾ ਰਿਹਾ ਏ, ਪਰ ਹੁਣ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਵੱਲੋਂ ਰੂਸੀ ਸਰਕਾਰ ਨਾਲ ਸੰਪਰਕ ਕੀਤਾ ਗਿਆ ਏ। ਵਿਦੇਸ਼ ਮੰਤਰਾਲੇ ਵੱਲੋਂ ਸਖ਼ਤੀ ਭਰੇ ਲਹਿਜੇ […]
By : Makhan Shah
ਨਵੀਂ ਦਿੱਲੀ : ਰੂਸ ’ਚ ਮੌਜੂਦਾ ਸਮੇਂ ਕਈ ਭਾਰਤੀ ਨੌਜਵਾਨ ਫਸੇ ਹੋਏ ਨੇ, ਜਿਨ੍ਹਾਂ ਨੂੰ ਧੋਖੇ ਨਾਲ ਰਸ਼ੀਅਨ ਫ਼ੌਜ ਵਿਚ ਭਰਤੀ ਕਰਕੇ ਯੂਕ੍ਰੇਨ ਵਿਰੁੱਧ ਜੰਗ ਲੜਨ ਲਈ ਭੇਜਿਆ ਜਾ ਰਿਹਾ ਏ, ਪਰ ਹੁਣ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਵੱਲੋਂ ਰੂਸੀ ਸਰਕਾਰ ਨਾਲ ਸੰਪਰਕ ਕੀਤਾ ਗਿਆ ਏ। ਵਿਦੇਸ਼ ਮੰਤਰਾਲੇ ਵੱਲੋਂ ਸਖ਼ਤੀ ਭਰੇ ਲਹਿਜੇ ਵਿਚ ਆਖਿਆ ਗਿਆ ਏ ਕਿ ਧੋਖੇ ਨਾਲ ਨੌਜਵਾਨਾਂ ਨੂੰ ਫਸਾਉਣ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਖਿਆ ਕਿ ਕਈ ਭਾਰਤੀ ਨੌਜਵਾਨਾਂ ਨੂੰ ਧੋਖੇ ਨਾਲ ਰੂਸ ਵਿਚ ਫਸਾਇਆ ਜਾ ਰਿਹਾ ਏ, ਜਿਸ ਦੇ ਲਈ ਵਿਦੇਸ਼ ਮੰਤਰਾਲੇ ਵੱਲੋਂ ਜਿੱਥੇ ਰੂਸ ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਐ, ਉਥੇ ਹੀ ਉਨ੍ਹਾਂ ੲੈਜੰਟਾਂ ਦੇ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਧੋਖਾ ਕੇ ਫਸਾਇਆ ਗਿਆ ਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਵਿਚ ਸੀਬੀਆਈ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਐ।
ਦੱਸ ਦਈਏ ਕਿ ਰੂਸ ਵਿਚ ਦਰਜਨਾਂ ਭਾਰਤੀ ਨੌਜਵਾਨਾਂ ਨੂੰ ਧੋਖਾ ਦੇ ਕੇ ਜ਼ਬਰਦਸਤੀ ਰਸ਼ੀਅਨ ਫ਼ੌਜ ਵਿਚ ਭਰਤੀ ਕਰਵਾਇਆ ਜਾ ਰਿਹਾ ਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਯੂਕ੍ਰੇਨ ਵਿਰੁੱਧ ਲੜਨ ਦੀ ਸਿਖਲਾਈ ਦਿੱਤੀ ਜਾ ਰਹੀ ਐ।
ਪੰਜਾਬ ਦੇ ਕੁੱਝ ਨੌਜਵਾਨਾਂ ਵੱਲੋਂ ਵੀਡੀਓ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਵੱਲੋਂ ਸਾਰੇ ਹਾਲਾਤ ਬਿਆਨ ਕੀਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਵੀ ਇਹ ਮਾਮਲਾ ਵਿਦੇਸ਼ ਮੰਤਰਾਲੇ ਅੱਗੇ ਚੁੱਕਿਆ ਗਿਆ ਏ ਅਤੇ ਰੂਸ ਵਿਚ ਫਸੇ ਨੌਜਵਾਨਾਂ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਗਈ ਐ।