ਪੰਜਾਬ ਪੁਲਿਸ ਤੇ ਤਿਹਾੜ ਜੇਲ੍ਹ ਦੇ ਅਫ਼ਸਰਾਂ ਵਿਚਾਲੇ ਮੀਟਿੰਗ

ਪੰਜਾਬ ਪੁਲਿਸ ਤੇ ਤਿਹਾੜ ਜੇਲ੍ਹ ਦੇ ਅਫ਼ਸਰਾਂ ਵਿਚਾਲੇ ਮੀਟਿੰਗ


ਨਵੀਂ ਦਿੱਲੀ, 12 ਅਪੈ੍ਰਲ, ਨਿਰਮਲ : ਸ਼ਰਾਬ ਨੀਤੀ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੀ ਮੁਲਾਕਾਤ ਨੂੰ ਲੈ ਕੇ ਅੱਜ ਰਣਨੀਤੀ ਬਣਾਈ ਗਈ ਹੈ। ਪੰਜਾਬ ਪੁਲਿਸ ਅਤੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਹੋਈ।

ਇਸ ਸਬੰਧੀ ਪੁਲਿਸ ਵੱਲੋਂ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਦੌਰਾਨ ਸੀਐਮ ਮਾਨ ਆਸਾਮ ਪਹੁੰਚ ਗਏ ਹਨ। ਉੱਥੇ ਪਹੁੰਚਣ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਉਹ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਅਸਾਮ ਵਿੱਚ ਇਹ ਉਨ੍ਹਾਂ ਦੀ ਪਹਿਲੀ ਚੋਣ ਰੈਲੀ ਹੈ।

ਪੰਜਾਬ ਦੇ ਮੁੱਖ ਮੰਤਰੀ ਹੁਣ ਦੋ ਦਿਨਾਂ ਲਈ ਸੂਬੇ ਤੋਂ ਬਾਹਰ ਰਹਿਣਗੇ। ਉਹ ਆਸਾਮ ਵਿੱਚ ਪਾਰਟੀ ਦੇ ਉਮੀਦਵਾਰ ਲਈ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਹ ਇੱਕ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਨਜ਼ਰ ਆਏ। ਇਸ ਤੋਂ ਇਲਾਵਾ ਪਾਰਟੀ ਆਗੂਆਂ ਨਾਲ ਵੀ ਮੀਟਿੰਗ ਕਰਕੇ ਚੋਣ ਰਣਨੀਤੀ ਬਣਾਈ ਜਾਵੇਗੀ।

ਇਸ ਤੋਂ ਬਾਆਦ ਉਹ ਜਦਕਿ 13 ਅਪ੍ਰੈਲ ਨੂੰ ਉਹ ਵਿਸ਼ਵਨਾਥ ’ਚ ਹੋਣਗੇ। ਆਮ ਆਦਮੀ ਪਾਰਟੀ ਆਸਾਮ ਦੀਆਂ ਦੋ ਸੀਟਾਂ ’ਤੇ ਚੋਣ ਲੜ ਰਹੀ ਹੈ। ਇਸ ਤੋਂ ਪਹਿਲਾਂ ਉਹ ਹਰਿਆਣਾ ਦੇ ਕੁਰੂਕਸ਼ੇਤਰ ’ਚ ਚੋਣ ਪ੍ਰਚਾਰ ਕਰ ਚੁੱਕੇ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਅਤੇ ਗੁਜਰਾਤ ਵਿੱਚ ਚੋਣ ਪ੍ਰਚਾਰ ਪ੍ਰੋਗਰਾਮ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਵੰਡ ਵਿੱਚ ਜਾਤੀ ਸਮੀਕਰਨ ਵਿਗੜ ਗਿਆ ਹੈ। ‘ਆਪ’ ਨੇ ਪੰਜਾਬ ਦੀਆਂ 13 ’ਚੋਂ 9 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਇਹਨਾਂ ਵਿੱਚੋਂ ਇੱਕ ਵੀ ਹਿੰਦੂ ਚਿਹਰਾ ਨਹੀਂ ਹੈ। ਇੰਨਾ ਹੀ ਨਹੀਂ ਅਜੇ ਤੱਕ ਕਿਸੇ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀਂ ਮਿਲੀ ਹੈ।

ਇਹੀ ਕਾਰਨ ਹੈ ਕਿ ‘ਆਪ’ ਦੀਆਂ 4 ਸੀਟਾਂ ਲਈ ਟਿਕਟਾਂ ਦਾ ਐਲਾਨ ਰੁਕ ਗਿਆ ਹੈ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ। ਪਰ ਇਸ ਨੂੰ ਕਿਸੇ ਐਲਾਨ ਦੀ ਬਜਾਏ ’ਆਪ’ ’ਚ ਸ਼ਾਮਲ ਹੋਣ ਲਈ ਸ਼ਰਤਾਂ ਲਾਉਣ ਵਾਲੇ ਆਗੂਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

‘ਆਪ’ ਨਾਲ ਜੁੜੇ ਸੂਤਰਾਂ ਅਨੁਸਾਰ ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਟਿਕਟਾਂ ਨੂੰ ਲੈ ਕੇ ਰਣਨੀਤੀ ਬਦਲ ਦਿੱਤੀ ਗਈ ਹੈ। ਪੰਜਾਬ ਵਿੱਚ ਲਗਭਗ 38.59 ਫੀਸਦੀ ਹਿੰਦੂ ਵੋਟਰ ਅਤੇ 47.4 ਫੀਸਦੀ ਮਹਿਲਾ ਵੋਟਰ ਹਨ। ਅਜਿਹੇ ’ਚ ‘ਆਪ’ ਹੁਣ ਇਨ੍ਹਾਂ 4 ਸੀਟਾਂ ਰਾਹੀਂ ਜਾਤੀ ਅਤੇ ਔਰਤਾਂ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਇਹ ਵੋਟਰ ਉਨ੍ਹਾਂ ਤੋਂ ਪੂਰੀ ਤਰ੍ਹਾਂ ਨਾਰਾਜ਼ ਨਾ ਹੋ ਜਾਣ।

‘ਆਪ’ ਦੇ ਸੂਤਰਾਂ ਅਨੁਸਾਰ ਹੁਣ ਚਰਚਾ ਕੀਤੀ ਜਾ ਰਹੀ ਹੈ ਕਿ ਗੁਰਦਾਸਪੁਰ, ਲੁਧਿਆਣਾ ਅਤੇ ਫਿਰੋਜ਼ਪੁਰ ਵਿੱਚ ਹਿੰਦੂ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਇਸ ਲਈ ਇੱਥੇ ਹਿੰਦੂ ਚਿਹਰਾ ਉਮੀਦਵਾਰ ਹੋਣਾ ਚਾਹੀਦਾ ਹੈ। ਖਾਸ ਕਰਕੇ ਲੁਧਿਆਣਾ ਅਤੇ ਫਿਰੋਜ਼ਪੁਰ ਨੂੰ ਲੈ ਕੇ ਇੱਕ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ।

ਜਲੰਧਰ ਤੋਂ ਮਹਿਲਾ ਉਮੀਦਵਾਰ ਨੂੰ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਕਾਂਗਰਸ ਦੀ ਇੱਕ ਮਹਿਲਾ ਆਗੂ ਵੀ ‘ਆਪ’ ਦੇ ਸੰਪਰਕ ਵਿੱਚ ਹੈ। ‘ਆਪ’ ਨੇ ਸਰਕਾਰ ਬਣਨ ’ਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਵੇਖੋ ਆਉਣ ਵਾਲੇ ਦਿਨਾਂ ਵਿਚ ਆਪ ਸਰਕਾਰ ਕਿਸ ਨੂੰ ਉਮੀਦਵਾਰ ਬਣਾਉਂਦੀ ਹੈ।

Related post

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…
ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਚੰਡੀਗੜ੍ਹ, 20 ਮਈ, ਨਿਰਮਲ : ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ਼ਨੀਵਾਰ ਅਤੇ…
ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ. 20 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਨੁੱਖ ਆਪਣੀ ਜਿੰਦਗੀ ਵਿੱਚ ਭੱਜਦੌਰ ਜਿਆਦਾ ਕਰਦਾ ਹੈ ਅਤੇ ਉਹ ਆਪਣੇ ਖਾਣ-ਪੀਣ ਵਾਲੀਆਂ…