CM Maan ਵਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਨੇਤਾਵਾਂ ਨਾਲ ਮੀਟਿੰਗ

CM Maan ਵਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਨੇਤਾਵਾਂ ਨਾਲ ਮੀਟਿੰਗ


ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ, ਨਿਰਮਲ : ਲੋਕ ਸਭਾ ਚੋਣਾਂ ਵਿਚ ਜਿੱਤ ਪੱਕੀ ਕਰਨ ਲਈ ਸੀਐਮ ਭਗਵੰਤ ਮਾਨ ਨੇ ਤੀਜੇ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਈ। ਇਸ ਮੌਕੇ ’ਤੇ ਵਿਧਾਨ ਸਭਾ ਹਲਕਿਆਂ ਦੇ ਨੇਤਾ ਅਤੇ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਮੌਜੂਦ ਰਹੇ।

ਇਸ ਦੌਰਾਨ ਸੀਐਮ ਮਾਨ ਨੇ ਹਲਕੇ ਦੇ ਹਾਲਾਤਾਂ ਨੂੰ ਲੈ ਕੇ ਉਨ੍ਹਾਂ ਕੋਲੋਂ ਫੀਡਬੈਕ ਲਿਆ। ਬੈਠਕ ਦੌਰਾਨ ਅਗਾਮੀ ਲੋਕ ਸਭਾ ਚੋਣ ਪ੍ਰਚਾਰ ਦੀ ਰਣਨੀਤੀ ਬਣਾਈ। ਸੀਐਮ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤ ਦਿੱਤੀ ਕਿ ਪਾਰਟੀ ਵਲੋਂ ਕੀਤੇ ਕੰਮਾਂ ਨੂੰ ਆਮ ਜਨਤਾ ਦੇ ਵਿਚ ਲੈ ਕੇ ਜਾਣ। ਵੱਡੇ ਵੱਡੇ ਪ੍ਰੋਗਰਾਮਾਂ ਦੀ ਜਗ੍ਹਾ ਪਿੰਡ ਵਿਚ ਛੋਟੇ ਛੋੇਟੇ ਪ੍ਰੋਗਰਾਮ ਕਰਕੇ ਲੋਕਾਂ ਨਾਲ ਜੁੜਿਆ ਜਾਵੇ। ਸਰਕਾਰ ਦੀ ਉਪਲਬਧੀਆਂ ਬਾਰੇ ਲੋਕਾਂ ਨੂੰ ਦੱਸਿਆ ਜਾਵੇ।
ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਦੋ ਸਾਲ ਦੇ ਕਾਰਜਕਾਲ ਵਿਚ ਸਰਕਾਰ ਨੇ ਬਹੁਤ ਵਧੀਆ ਕੰਮ ਕੀਤਾ।
ਉਨ੍ਹਾਂ ਕਿਹਾ ਕਿ ਪੂਰੀ ਉਮੀਦ ਹੈ ਕਿ ਪਾਰਟੀ ਜਿੱਤੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨਾਲ ਭਾਜਪਾ ਸਰਕਾਰ ਨੇ ਧੱਕਾ ਕੀਤਾ। ਇਸ ਵਾਰ ਪਾਰਟੀ ਪੰਜਾਬ ਦੇ ਨਾਲ ਦਿੱਲੀ ਦੀ ਸਾਰੀ ਸੀਟਾਂ ਜਿੱਤੇਗੀ। ਸੀਐਮ ਹਰ ਹਲਕੇ ਲਈ 3 ਤੋਂ 4 ਦਿਨ ਦੇਣਗੇ। ਇਸ ਦੌਰਾਨ ਉਹ ਰੋਡ ਸ਼ੋਅ ਤੋਂ ਲੈ ਕੇ ਡੋਰ ਟੂ ਡੋਰ ਪ੍ਰਚਾਰ ਕਰਨਗੇ।

ਇਹ ਖ਼ਬਰ ਵੀ ਪੜ੍ਹੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦੀ ਚਰਚਾ ਹੈ। ਇਸ ਦੇ ਲਈ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ।

ਹਾਲ ਹੀ ’ਚ ਉਨ੍ਹਾਂ ਨੇ ਆਪਣੀ ਹਵੇਲੀ ’ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ’ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।

ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਅਤੇ ਚਰਨ ਕੌਰ ਨੂੰ ਵੀ ਛੁੱਟੀ ਹੋ ਗਈ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ। ਹਾਲਾਂਕਿ ਕਾਂਗਰਸ ਜਾਂ ਮੂਸੇਵਾਲਾ ਦੇ ਪਰਿਵਾਰ ਨੇ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਹੈ। ਕਰੀਬ ਦੋ ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। ਹਵੇਲੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ ਜੇਕਰ ਅਸੀਂ ਰਾਜਨੀਤੀ ਵਿੱਚ ਆ ਗਏ ਤਾਂ ਕਹਿਣਗੇ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਰਾਜਨੀਤੀ ਕਰਦਾ ਹੈ।

ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.-47 ਨਾਲ ਕਤਲ ਕੀਤਾ ਗਿਆ ਸੀ। ਅਸੀਂ ਵੀ ਰਾਜਨੀਤੀ ਵਿੱਚ ਆ ਕੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੀਏ।

ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ, ਪਰ ਆਮ ਆਦਮੀ ਪਾਰਟੀ ਦੀ ਲਹਿਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਵਿਜੇ ਸਿੰਗਲਾ ਨੇ ਹਰਾਇਆ ਸੀ। ਮੂਸੇਵਾਲਾ ਦੀ ਇਹ ਪਹਿਲੀ ਚੋਣ ਸੀ।

ਇਸ ਤੋਂ ਬਾਅਦ ਪਰਿਵਾਰ ਨੇ ਖੁਲਾਸਾ ਕੀਤਾ ਸੀ ਕਿ ਮੂਸੇਵਾਲਾ ਖ਼ਤਰੇ ਤੋਂ ਜਾਣੂ ਸੀ। ਇਸ ਲਈ ਉਹ ਵਿਧਾਇਕ ਬਣਨਾ ਚਾਹੁੰਦੇ ਸਨ ਤਾਂ ਜੋ ਲੋਕਾਂ ਲਈ ਕੰਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕੀ ਸੁਰੱਖਿਆ ਵੀ ਮਿਲ ਸਕੇ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…