ਜਲੰਧਰ ਕਾਊਂਟਰ ਇੰਟੈਲੀਜੈਂਸ ਵਲੋਂ ਅੱਤਵਾਦੀ ਮੌਡਿਊਲ ਦਾ ਮੈਂਬਰ ਗ੍ਰਿਫਤਾਰ
ਜਲੰਧਰ, 23 ਅਪ੍ਰੈਲ, ਨਿਰਮਲ : ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਤਵਾਦੀ ਮੌਡਿਊਲ ਦਾ ਇੱਕ ਮੈਂਬਰ ਕਾਬੂ ਕੀਤਾ ਹੈ। ਜਿਸ ਕੋਲੋਂ ਪੁਲਿਸ ਨੇ ਚੀਨੀ ਪਿਸਟਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫਤਾਰ ਮੁਲਜ਼ਮ ਦਾ ਹੈਂਡਲਰ ਪਾਕਿਸਤਾਨ ਵਿਚ ਬੈਠਿਆ ਹੋਇਆ। ਜਲਦ ਹੀ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਜਾਣਕਾਰੀ ਅਨੁਸਾਰ ਗ੍ਰਿਫਤਾਰ […]
By : Editor Editor
ਜਲੰਧਰ, 23 ਅਪ੍ਰੈਲ, ਨਿਰਮਲ : ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਤਵਾਦੀ ਮੌਡਿਊਲ ਦਾ ਇੱਕ ਮੈਂਬਰ ਕਾਬੂ ਕੀਤਾ ਹੈ। ਜਿਸ ਕੋਲੋਂ ਪੁਲਿਸ ਨੇ ਚੀਨੀ ਪਿਸਟਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫਤਾਰ ਮੁਲਜ਼ਮ ਦਾ ਹੈਂਡਲਰ ਪਾਕਿਸਤਾਨ ਵਿਚ ਬੈਠਿਆ ਹੋਇਆ। ਜਲਦ ਹੀ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਜੰਮੂ ਐਂਡ ਕਸ਼ਮੀਰ ਦੇ ਟਾਰਗੈਟ ਕਿÇਲੰਗ ਕਰਦਾ ਸੀ। ਇਸ ਦਾ ਹੁਕਮ ਉਸ ਨੂੰ ਪਾਕਿਸਤਾਨ ਵਿਚ ਬੈਠਾ ਹੈਂਡਲਰ ਦਿੰਦਾ ਸੀ। ਸੂਤਰਾਂ ਅਨੁਸਾਰ ਵਾਰਦਾਤ ਤੋਂ ਬਾਅਦ ਮੁਲਜ਼ਮ ਪੰਜਾਬ ਵਿਚ ਆ ਗਿਆ ਸੀ। ਇਸ ਨੂੰ ਲੈ ਕੇ ਜਲੰਧਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਖੁਫੀਆ ਇਨਪੁਟ ਮਿਲਿਆ ਸੀ। ਜਿਸ ਦੇ ਆਧਾਰ ’ਤੇ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ।
ਦੱਸ ਦੇਈਏ ਕਿ ਮੁਲਜ਼ਮ ਜੰਮੂ ਐਂਡ ਕਸ਼ਮੀਰ ਵਿਚ ਕਈ ਵਾਰਦਾਤਾਂ ਕਰ ਚੁੱਕਾ ਸੀ। ਇਸ ਲਈ ਪੰਜਾਬ ਪੁਲਿਸ ਜੰਮੂ ਕਸ਼ਮੀਰ ਪੁਲਿਸ ਦੇ ਨਾਲ ਇਨਪੁਟ ਸ਼ੇਅਰ ਕਰੇਗੀ। ਜਿਸ ਨਾਲ ਮੁਲਜ਼ਮ ਦਾ ਅਗਲਾ ਪਿਛਲਾ ਰਿਕਾਰਡ ਮਿਲ ਸਕੇ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਕਤ ਮੁਲਜ਼ਮ ਪੰਜਾਬ ਵਿਚ ਕਿੱਥੇ ਰਹਿੰਦਾ ਸੀ
ਇਹ ਵੀ ਪੜ੍ਹੋ
ਪ੍ਰੇਮ ਸਬੰਧਾਂ ਵਿਚ ਰੋੜਾ ਬਣ ਰਹੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਤੇ ਆਸ਼ਕ ਪੁਲਿਸ ਨੇ ਗ੍ਰਿਫਤਾਰ ਕਰ ਲਏ ਹਨ।
ਦੱਸਦੇ ਚਲੀਏ ਕਿ ਪੁਲਿਸ ਨੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰ ਅਤੇ ਸਾਈਕਲ ਬਰਾਮਦ ਕਰ ਲਿਆ।
ਡੀਐਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਚਰਨਜੀਤ ਕੌਰ ਵਾਸੀ ਕੱਚਾ ਪਾਹਾ, ਸੁਨਾਮ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉਸ ਦਾ ਪਤੀ ਜਸਵੀਰ ਸਿੰਘ ਬੇਹੋਸ਼ ਪਿਆ ਸੀ ਅਤੇ ਉਸ ਦੇ ਸਿਰ ’ਤੇ ਡੂੰਘੀਆਂ ਸੱਟਾਂ ਲੱਗੀਆਂ ਹੋਈਆਂ ਸਨ। ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਸ਼ਿਕਾਇਤਕਰਤਾ ਚਰਨਜੀਤ ਕੌਰ ਦੀ ਮੋਬਾਈਲ ਕਾਲ ਟਰੇਸ ਕਰਕੇ ਇਸ ਅੰਨ੍ਹੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਪਤਾ ਲੱਗਾ ਕਿ ਚਰਨਜੀਤ ਕੌਰ ਦੇ ਨਿਰਮਲ ਸਿੰਘ (ਜੋ ਉਸ ਦੇ ਘਰ ਦੁੱਧ ਸਪਲਾਈ ਕਰਦਾ ਸੀ) ਨਾਲ ਨਾਜਾਇਜ਼ ਸਬੰਧ ਸਨ। ਚਰਨਜੀਤ ਕੌਰ ਦੇ ਨਿਰਮਲ ਸਿੰਘ ਨਾਲ ਨਜਾਇਜ਼ ਸਬੰਧਾਂ ਦੀ ਪੁਸ਼ਟੀ ਹੋਣ ’ਤੇ ਅਗਲੇਰੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਦੋਵਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਸਵੀਰ ਦਾ ਕਤਲ ਕੀਤਾ ਹੈ ।
ਬਾਅਦ ’ਚ ਚਰਨਜੀਤ ਕੌਰ ਨੇ ਖੁਦ ਨੂੰ ਅਤੇ ਆਪਣੇ ਪ੍ਰੇਮੀ ਨੂੰ ਬਚਾਉਣ ਲਈ ਪੁਲਸ ਨੂੰ ਝੂਠੀ ਸੂਚਨਾ ਦੇ ਕੇ ਮਾਮਲਾ ਦਰਜ ਕਰਵਾਇਆ ਸੀ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਅਤੇ ਸਾਈਕਲ ਬਰਾਮਦ ਕਰ ਲਿਆ ਗਿਆ ਹੈ। ਇਸ ਦੌਰਾਨ ਐਸਐਚਓ ਸੁਖਦੀਪ ਸਿੰਘ, ਚੌਕੀ ਇੰਚਾਰਜ ਦਵਿੰਦਰ ਸਿੰਘ, ਏਐਸਆਈ ਗੁਰਸੇਵਕ ਸਿੰਘ, ਏਐਸਆਈ ਰਾਜ ਕੁਮਾਰ ਆਦਿ ਹਾਜ਼ਰ ਸਨ।