ਸੰਗਰੂਰ ਦਾ ਮੈਰੋਟੋਰੀਅਸ ਸਕੂਲ 5 ਦਿਨਾਂ ਲਈ ਬੰਦ
ਸੰਗਰੂਰ, 2 ਦਸੰਬਰ, ਨਿਰਮਲ : ਪੰਜਾਬ ਦੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 200 ਦੇ ਕਰੀਬ ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਰਾਤ ਨੂੰ ਉਲਟੀਆਂ ਅਤੇ ਪੇਟ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਹੈ। ਇਸ ਦੇ […]
By : Editor Editor
ਸੰਗਰੂਰ, 2 ਦਸੰਬਰ, ਨਿਰਮਲ : ਪੰਜਾਬ ਦੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 200 ਦੇ ਕਰੀਬ ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਰਾਤ ਨੂੰ ਉਲਟੀਆਂ ਅਤੇ ਪੇਟ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਹਰਜੋਤ ਬੈਂਸ ਨੇ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਹੈ। ਫਿਲਹਾਲ ਸਕੂਲ 5 ਦਿਨਾਂ ਲਈ ਬੰਦ ਕਰ ਦਿੱਤਾ ਗਿਆ।
ਮਾਪਿਆਂ ਦਾ ਦੋਸ਼ ਹੈ ਕਿ ਬੱਚਿਆਂ ਨੂੰ ਮਿਲਾਵਟੀ ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ। ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ। ਰਾਤ ਨੂੰ ਕੁਝ ਬੱਚਿਆਂ ਦੀ ਹਾਲਤ ਖਰਾਬ ਹੋਣ ਲੱਗੀ। ਉਲਟੀਆਂ ਅਤੇ ਪੇਟ ਵਿਚ ਤੇਜ਼ ਦਰਦ ਹੋਣ ’ਤੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ।