ਮੌਸਮ ਵਿਭਾਗ ਦਾ 26-27 ਅਪ੍ਰੈਲ ਲਈ ਯੈਲੋ ਅਲਰਟ

ਮੌਸਮ ਵਿਭਾਗ ਦਾ 26-27 ਅਪ੍ਰੈਲ ਲਈ ਯੈਲੋ ਅਲਰਟ


ਚੰਡੀਗੜ੍ਹ, 24 ਅਪ੍ਰੈਲ, ਨਿਰਮਲ : ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ 2 ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਅਪ੍ਰੈਲ ਅਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ’ਚ ਬਦਲਾਅ ਦੇਖਣ ਨੂੰ ਮਿਲੇਗਾ। ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਵੀ ਰਹੇਗੀ। ਵਿਚਕਾਰ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 26 ਅਪ੍ਰੈਲ ਨੂੰ ਵੱਧ ਤੋਂ ਵੱਧ 37 ਅਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਅਤੇ 27 ਅਪ੍ਰੈਲ ਨੂੰ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਜਦੋਂ ਕਿ 28 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਕੱਲ੍ਹ 23 ਅਪ੍ਰੈਲ ਨੂੰ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਸੀ। ਚੰਡੀਗੜ੍ਹ ਵਿੱਚ ਇਸ ਦਾ ਬਹੁਤਾ ਅਸਰ ਨਹੀਂ ਪਿਆ। ਪਰ ਦੁਪਹਿਰ ਬਾਅਦ ਇਸ ਦਾ ਅਸਰ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲਿਆ, ਜਿਸ ਕਾਰਨ ਅਚਾਨਕ ਸੂਰਜ ਚਮਕਣਾ ਬੰਦ ਹੋ ਗਿਆ ਅਤੇ ਕਈ ਬੱਦਲ ਛਾਏ ਰਹੇ।

ਇਲਾਕਿਆਂ ’ਚ ਹਲਕੀ ਬਾਰਿਸ਼ ਵੀ ਹੋਈ ਹੈ। ਪਰ ਮੌਸਮ ਵਿਭਾਗ ਵੀ ਉਸ ਦਾ ਪਤਾ ਨਹੀਂ ਲਗਾ ਸਕਿਆ। ਕਿਉਂਕਿ ਚੰਡੀਗੜ੍ਹ ਵਿੱਚ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਨਾਂਮਾਤਰ ਹੀ ਸੀ। ਹੁਣ 26 ਅਤੇ 27 ਨੂੰ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਦਾ ਅਸਰ ਚੰਡੀਗੜ੍ਹ ’ਚ ਦੇਖਣ ਨੂੰ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ

ਇਜ਼ਰਾਈਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਈਰਾਨ ਹਮਾਇਤੀ ਗੁੱਟ ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਰਾਕੇਟਾਂ ਨਾਲ ਹਮਲਾ ਕੀਤਾ।

ਦੱਸਦੇ ਚਲੀਏ ਕਿ ਹਮਾਸ ਦੇ ਖਿਲਾਫ ਜੰਗ ਦੇ ਵਿਚਕਾਰ ਈਰਾਨ ਸਮਰਥਿਤ ਸੰਗਠਨ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ’ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਨੇ ਦਾਅਵਾ ਕੀਤਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ ਇਨ੍ਹਾਂ ਹਮਲਿਆਂ ਦੀ ਪੁਸ਼ਟੀ ਕੀਤੀ ਹੈ।

ਇਜ਼ਰਾਇਲੀ ਡਿਫੈਂਸ ਫੋਰਸ (ਆਈ.ਡੀ.ਐਫ.) ਨੇ ਕਿਹਾ ਕਿ ਲੇਬਨਾਨ ਤੋਂ ਕਟਯੂਸ਼ਾ ਰਾਕੇਟ ਇਜ਼ਰਾਈਲ ਦੇ ਸਾਫੇਦ ਸ਼ਹਿਰ ’ਚ ਡਿੱਗੇ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਬਾਅਦ ਇਜ਼ਰਾਈਲ ਨੇ ਲੇਬਨਾਨ ’ਚ ਰਾਕੇਟ ਲਾਂਚਿੰਗ ਸਾਈਟ ’ਤੇ ਜਵਾਬੀ ਕਾਰਵਾਈ ਕੀਤੀ।

ਲੇਬਨਾਨ ਦੀ ਸਟੇਟ ਨਿਊਜ਼ ਏਜੰਸੀ (ਐਨਐਨਏ) ਨੇ ਦੱਸਿਆ ਕਿ ਇਹ ਹਮਲਾ ਲੇਬਨਾਨ ਦੇ ਪਿੰਡਾਂ ’ਤੇ ਇਜ਼ਰਾਈਲੀ ਹਮਲਿਆਂ ਦੇ ਜਵਾਬ ਵਿੱਚ ਕੀਤਾ ਗਿਆ ਸੀ। ਦਰਅਸਲ, ਇਜ਼ਰਾਈਲ ਨੇ ਹਾਲ ਹੀ ਵਿੱਚ ਲੇਬਨਾਨ ਦੇ ਸ਼ਰੀਫਾ, ਓਦਾਸੇਹ ਅਤੇ ਰਾਬ ਲੈਟਿਨ ਪਿੰਡਾਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

17 ਅਪ੍ਰੈਲ ਨੂੰ, ਹਿਜ਼ਬੁੱਲਾ ਨੇ ਉੱਤਰੀ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ 6 ਮਹੀਨਿਆਂ ’ਚ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਗਈ।

ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਹਮਾਸ ਵਿਰੁੱਧ ਜੰਗ ਸ਼ੁਰੂ ਹੋਣ ਤੋਂ ਬਾਅਦ ਹਿਜ਼ਬੁੱਲਾ ਲਗਾਤਾਰ ਇਜ਼ਰਾਈਲ ’ਤੇ ਹਮਲੇ ਕਰ ਰਿਹਾ ਹੈ। ਇਸ ਦੌਰਾਨ ਇਜ਼ਰਾਈਲ ਦੀ ਜਵਾਬੀ ਕਾਰਵਾਈ ’ਚ ਹੁਣ ਤੱਕ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਇਜ਼ਰਾਈਲ ਵਿੱਚ ਵੀ 10 ਸੈਨਿਕ ਅਤੇ 8 ਨਾਗਰਿਕਾਂ ਦੀ ਜਾਨ ਚਲੀ ਗਈ ਹੈ।

ਈਰਾਨ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਦੇ ਬਾਅਦ ਤੋਂ ਈਰਾਨ ਸਮਰਥਿਤ ਸੰਗਠਨਾਂ ਨੇ ਇਜ਼ਰਾਈਲ ’ਤੇ ਹਮਲੇ ਤੇਜ਼ ਕਰ ਦਿੱਤੇ ਹਨ। ਐਤਵਾਰ ਨੂੰ ਇਕ ਹੋਰ ਸੰਗਠਨ ਕਾਤੈਬ ਹਿਜ਼ਬੁੱਲਾ ਨੇ ਸੀਰੀਆ ਵਿਚ ਅਮਰੀਕੀ ਫੌਜੀ ਟਿਕਾਣਿਆਂ ’ਤੇ ਹਮਲਾ ਕੀਤਾ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਹ ਹਮਲਾ ਇਰਾਕ ਤੋਂ ਹੋਇਆ ਹੈ।

ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਵੀ ਹਿਜ਼ਬੁੱਲਾ ਨੇ ਰਾਕੇਟ ਅਤੇ ਡਰੋਨ ਨਾਲ ਇਜ਼ਰਾਈਲ ’ਤੇ ਹਮਲਾ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਇਲੀ ਆਰਮੀ ਬੇਸ ’ਤੇ ਹੋਏ ਹਮਲੇ ’ਚ 14 ਲੋਕ ਜ਼ਖਮੀ ਹੋਏ ਹਨ। ਇਹ ਹਮਲਾ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਹੋਇਆ।

Related post

ਰਾਜ ਸਿੰਘ ਬਧੇਸ਼ਾ ਨੇ ਅਮਰੀਕਾ ’ਚ ਗੱਡੇ ਕਾਬਲੀਅਤ ਦੇ ਝੰਡੇ, ਫਰਿਜ਼ਨੋ ’ਚ ਪਹਿਲੇ ਸਿੱਖ ਜੱਜ ਵਜੋਂ ਹੋਈ ਨਿਯੁਕਤੀ

ਰਾਜ ਸਿੰਘ ਬਧੇਸ਼ਾ ਨੇ ਅਮਰੀਕਾ ’ਚ ਗੱਡੇ ਕਾਬਲੀਅਤ ਦੇ…

ਫਰਿਜ਼ਨੋ, 5 ਮਈ, ਪਰਦੀਪ ਸਿੰਘ: ਕੈਲੀਫ਼ੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਵੱਲੋਂ ਰਾਜ ਸਿੰਘ ਬਧੇਸ਼ਾ ਨੂੰ ਫਰਿਜ਼ਨੋ ਕਾਊਂਟੀ ਸੁਪੀਰੀਅਰ ਕੋਰਟ ਦਾ ਨਵਾਂ…
ਆਸਟ੍ਰੇਲੀਆਈ ਮਹਿਲਾ ਸਾਂਸਦ ਦੇ ਬਿਆਨ ਨੇ ਮਚਾਇਆ ਤਹਿਲਕਾ, “ਡਰੱਗ ਦੇ ਕੇ ਕੀਤਾ ਯੌਨ ਸੋਸ਼ਣ”

ਆਸਟ੍ਰੇਲੀਆਈ ਮਹਿਲਾ ਸਾਂਸਦ ਦੇ ਬਿਆਨ ਨੇ ਮਚਾਇਆ ਤਹਿਲਕਾ, “ਡਰੱਗ…

ਆਸਟ੍ਰੇਲੀਆ, 5 ਮਈ, ਪਰਦੀਪ ਸਿੰਘ: ਆਸਟ੍ਰੇਲੀਆ ਦੀ ਇਕ ਮਹਿਲਾ ਸਾਂਸਦ ਵੱਲੋਂ ਦਿੱਤੇ ਗਏ ਬਿਆਨ ਨੇ ਤਹਿਲਕਾ ਮਚਾ ਕੇ ਰੱਖ ਦਿੱਤਾ ਹੈ।…
Agniveer Recruitment 2024: ਇੰਡੀਅਨ ਨੇਵੀ SSR-MR ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਸ਼ੁਰੂ ਹੋਵੇਗੀ ਭਰਤੀ

Agniveer Recruitment 2024: ਇੰਡੀਅਨ ਨੇਵੀ SSR-MR ਭਰਤੀ ਲਈ ਨੋਟੀਫਿਕੇਸ਼ਨ…

ਨਵੀਂ ਦਿੱਲੀ, 5 ਮਈ, ਪਰਦੀਪ ਸਿੰਘ: ਭਾਰਤੀ ਜਲ ਸੈਨਾ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ…