ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 3.6 ਡਿਗਰੀ, 5 ਸੂਬਿਆਂ 'ਚ ਸੰਘਣੀ ਧੁੰਦ ਦਾ ਅਲਰਟ
ਅੰਮ੍ਰਿਤਸਰ : ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਸਖ਼ਤ ਸਰਦੀ ਪੈ ਰਹੀ ਹੈ। ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਤਾਪਮਾਨ ਡਿੱਗਣ ਨਾਲ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਸਵੇਰੇ ਕਈ ਥਾਵਾਂ 'ਤੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਵੱਲੋਂ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਦਿੱਤੀ ਗਈ ਜਾਣਕਾਰੀ […]
By : Editor (BS)
ਅੰਮ੍ਰਿਤਸਰ : ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਸਖ਼ਤ ਸਰਦੀ ਪੈ ਰਹੀ ਹੈ। ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਤਾਪਮਾਨ ਡਿੱਗਣ ਨਾਲ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਸਵੇਰੇ ਕਈ ਥਾਵਾਂ 'ਤੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਵੱਲੋਂ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਹਰਿਆਣਾ, ਪੰਜਾਬ, ਚੰਡੀਗੜ੍ਹ, ਆਸਾਮ, ਮੇਘਾਲਿਆ 'ਚ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਤੋਂ 21 ਦਸੰਬਰ ਤੱਕ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਇਨ੍ਹਾਂ ਰਾਜਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੇਗੀ
ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ, ਪੰਜਾਬ, ਚੰਡੀਗੜ੍ਹ, ਯੂਪੀ, ਦਿੱਲੀ, ਉੱਤਰ ਪੱਛਮੀ ਰਾਜਸਥਾਨ, ਉੱਤਰੀ ਛੱਤੀਸਗੜ੍ਹ, ਪੱਛਮੀ ਬਿਹਾਰ, ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ 5-10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ 2-3 ਦਿਨਾਂ ਵਿੱਚ ਇੱਥੇ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਇੱਥੇ ਮੌਸਮ ਅਜਿਹਾ ਹੀ ਰਹੇਗਾ। ਯੂਪੀ ਦੇ ਬਰੇਲੀ ਵਿੱਚ ਘੱਟੋ-ਘੱਟ ਤਾਪਮਾਨ 5-8 ਡਿਗਰੀ ਦਰਜ ਕੀਤਾ ਗਿਆ, ਜੋ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਹੈ। ਮੱਧ ਪ੍ਰਦੇਸ਼ ਦੇ ਰੀਵਾ ਅਤੇ ਉਮਰੀਆ ਵਿੱਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਦਰਜ ਕੀਤਾ ਗਿਆ।