ਮੰਤਰੀ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲਿਆ ਵਾਪਸ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਤੁਰੰਤ ਕਾਰਵਾਈ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਕੋਲੋ ਮਾਈਨਿੰਗ ਵਿਭਾਗ ਸਣੇ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਮਾਈਨਿੰਗ ਵਿਭਾਗ ਚੇਤਨ ਸਿੰਘ ਜੋੜੇਮਾਜਰਾ ਨੂੰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਜੌੜੇਮਾਜਰਾ ਕੋਲ 7 ਵਿਭਾਗ ਹੋ ਗਏ ਹਨ। ਹੁਣ ਮੀਤ ਹੇਅਰ ਕੋਲ ਖੇਡਾਂ ਤੇ ਯੂਥ ਸਰਵਿਸ ਵਿਭਾਗ […]
By : Editor (BS)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਤੁਰੰਤ ਕਾਰਵਾਈ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਕੋਲੋ ਮਾਈਨਿੰਗ ਵਿਭਾਗ ਸਣੇ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਮਾਈਨਿੰਗ ਵਿਭਾਗ ਚੇਤਨ ਸਿੰਘ ਜੋੜੇਮਾਜਰਾ ਨੂੰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਜੌੜੇਮਾਜਰਾ ਕੋਲ 7 ਵਿਭਾਗ ਹੋ ਗਏ ਹਨ। ਹੁਣ ਮੀਤ ਹੇਅਰ ਕੋਲ ਖੇਡਾਂ ਤੇ ਯੂਥ ਸਰਵਿਸ ਵਿਭਾਗ ਰਹਿ ਗਏ ਹਨ।
ਦਰਅਸਲ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਮਾਈਨਿੰਗ ਦੇ ਮੁੱਦੇ 'ਤੇ ਲਗਾਤਾਰ ਘਿਰਦੀ ਜਾ ਰਹੀ ਸੀ। ਮੰਗਲਵਾਰ ਦੁਪਹਿਰ ਨੂੰ ਨਵਜੋਤ ਸਿੰਘ ਸਿੱਧੂ ਨੇ ਮਾਈਨਿੰਗ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਨੰਦੜਾ-ਕਲਮੋਟ ਅਤੇ ਖੇੜਾ ਕਲਾਂ ਖੇਤਰ, ਜਿੱਥੇ ਮੈਨੂਅਲ ਮਾਈਨਿੰਗ ਦੀ ਇਜਾਜ਼ਤ ਹੈ, ਜੇ.ਈ ਦੀ ਨਿਗਰਾਨੀ ਹੇਠ ਮਸ਼ੀਨਾਂ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਹਜ਼ਾਰਾਂ ਟਰੱਕ ਭਰੇ ਜਾ ਰਹੇ ਹਨ।
ਇੰਨਾ ਹੀ ਨਹੀਂ 6 ਅਕਤੂਬਰ ਨੂੰ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ। ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਦਿਆਂ ਕਿਹਾ- ਮਾਈਨਿੰਗ ਮਾਫੀਆ ਆਗੂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਸਾਲੇ ਨਿਸ਼ਾਨ ਸਿੰਘ ਸਿਵਲ ਹਸਪਤਾਲ ਤਰਨਤਾਰਨ 'ਚ ਵੀ.ਵੀ.ਆਈ.ਪੀ. ਭਗਵੰਤ ਮਾਨ (ਮੁੱਖ ਮੰਤਰੀ) ਦੀ ਸੁਰੱਖਿਆ ਹੇਠ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਦਿਨ ਵੀ ਜੇਲ੍ਹ ਨਹੀਂ ਭੇਜਿਆ ਗਿਆ, ਸਗੋਂ ਹਸਪਤਾਲ ਵਿੱਚ ਨਿੱਜੀ ਕਮਰਾ ਦੇ ਕੇ ਸਾਰੀਆਂ ਸੁੱਖ-ਸਹੂਲਤਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਦੋਸ਼ ਲਾਇਆ ਗਿਆ ਕਿ ਤਰਨਤਾਰਨ ਦੇ ਐਸਐਸਪੀ ਦਾ ਤਬਾਦਲਾ ਨਿਸ਼ਾਨ ਸਿੰਘ ਖ਼ਿਲਾਫ਼ ਕਾਰਵਾਈ ਕਰਕੇ ਹੀ ਕੀਤਾ ਗਿਆ।