‘‘ਕੋਈ ਮਰਜ਼ੀ ਗਠਜੋੜ ਹੋਜੇ, ਅਸੀਂ 13 ਦੀਆਂ 13 ਜਿੱਤਾਂਗੇ’’
ਅੰਮ੍ਰਿਤਸਰ : ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਆਪਣੀ ਪਹਿਲੀ ਸੂਚੀ ਵਿਚ ਐਲਾਨ ਕੀਤੇ 8 ਉਮੀਦਵਾਰਾਂ ਵਿਚੋਂ ਇਕ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮਗਰੋਂ ਉਹ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ […]
By : Makhan Shah
ਅੰਮ੍ਰਿਤਸਰ : ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਆਪਣੀ ਪਹਿਲੀ ਸੂਚੀ ਵਿਚ ਐਲਾਨ ਕੀਤੇ 8 ਉਮੀਦਵਾਰਾਂ ਵਿਚੋਂ ਇਕ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮਗਰੋਂ ਉਹ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ ਟੇਕਣ ਲਈ ਗਏ।
ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹ ਗੁਰੂ ਸਾਹਿਬ ਤੋਂ ਆਸ਼ੀਰਵਾਦ ਲੈਣ ਲਈ ਆਏ ਸੀ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੇਰੀ ਜੋ ਡਿਊਟੀ ਲਗਾਈ ਗਈ ਐ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਜੋ ਮਰਜ਼ੀ ਗਠਜੋੜ ਹੋਈ ਜਾਣ ਪਰ ਪਾਰਟੀ 13 ਦੀਆਂ 13 ਸੀਟਾਂ ’ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਵਿਚ ਕੁਲਦੀਪ ਧਾਲੀਵਾਲ ਤੋਂ ਇਲਾਵਾ ਗੁਰਮੀਤ ਖੁੱਡੀਆਂ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਫਿਲਮ ਅਦਾਕਾਰ ਕਰਮਜੀਤ ਅਨਮੋਲ, ਸੁਸ਼ੀਲ ਰਿੰਕੂ ਅਤੇ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਿਆ ਏ।