ਕਸਬਾ ਫਤਿਆਬਾਦ ਵਿਖੇ ਨਬਾਲਿਗ ਲੜਕੀ ਨਾਲ ਜ਼ਬਰ ਜਨਾਹ
ਸ੍ਰੀ ਖਡੂਰ ਸਾਹਿਬ, 14 ਸਤੰਬਰ (ਮਾਨ ਸਿੰਘ) : ਕਸਬਾ ਫਤਿਆਬਾਦ ਵਿਖੇ ਅੱਠ ਸਾਲਾ ਨਬਾਲਿਗ ਲੜਕੀ ਨਾਲ ਜਬਰ ਜ਼ਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤ ਬੱਚੀ ਅਤੇ ਉਸ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੱਚੀ ਘਰੋਂ ਰੋਜ਼ਾਨਾ ਦੀ ਤਰ੍ਹਾਂ ਦੁੱਧ ਲੈਣ ਗਈ ਸੀ। ਸਿਮਰਨਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਨੇ ਇਸ ਨੂੰ ਜ਼ਬਰਦਸਤੀ ਆਪਣੇ ਘਰੇ […]
By : Editor (BS)
ਸ੍ਰੀ ਖਡੂਰ ਸਾਹਿਬ, 14 ਸਤੰਬਰ (ਮਾਨ ਸਿੰਘ) : ਕਸਬਾ ਫਤਿਆਬਾਦ ਵਿਖੇ ਅੱਠ ਸਾਲਾ ਨਬਾਲਿਗ ਲੜਕੀ ਨਾਲ ਜਬਰ ਜ਼ਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤ ਬੱਚੀ ਅਤੇ ਉਸ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੱਚੀ ਘਰੋਂ ਰੋਜ਼ਾਨਾ ਦੀ ਤਰ੍ਹਾਂ ਦੁੱਧ ਲੈਣ ਗਈ ਸੀ।
ਸਿਮਰਨਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਨੇ ਇਸ ਨੂੰ ਜ਼ਬਰਦਸਤੀ ਆਪਣੇ ਘਰੇ ਲਿਜਾ ਕੇ ਉਸ ਨਾਲ ਜਬਰ ਜ਼ਨਾਹ ਕੀਤਾ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਗੋਇੰਦਵਾਲ ਸੁਖਬੀਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। - SHAH