Begin typing your search above and press return to search.

ਨਸ਼ੇ ਵਿਚ ਟੱਲੀ ਹੋਈ ਕੁੜੀ ਦੀ ਵੀਡੀਓ ਵਾਇਰਲ

ਅੰਮ੍ਰਿਤਸਰ, 9 ਦਸੰਬਰ, ਨਿਰਮਲ : ਨਸ਼ੇ ਵਿਚ ਟੱਲੀ ਹੋਈ ਕੁੜੀ ਦੀ ਵੀਡੀਓ ਵਾਇਰਲ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਹਾਲ ਹੀ ਵਿਚ ਵੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ […]

ਨਸ਼ੇ ਵਿਚ ਟੱਲੀ ਹੋਈ ਕੁੜੀ ਦੀ ਵੀਡੀਓ ਵਾਇਰਲ
X

Editor EditorBy : Editor Editor

  |  9 Dec 2023 6:25 AM IST

  • whatsapp
  • Telegram


ਅੰਮ੍ਰਿਤਸਰ, 9 ਦਸੰਬਰ, ਨਿਰਮਲ : ਨਸ਼ੇ ਵਿਚ ਟੱਲੀ ਹੋਈ ਕੁੜੀ ਦੀ ਵੀਡੀਓ ਵਾਇਰਲ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਹਾਲ ਹੀ ਵਿਚ ਵੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਇਸੇ ਦੌਰਾਨ ਹੁਣ ਅੰਮ੍ਰਿਤਸਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਲੜਕੀ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਨਜ਼ਰ ਆ ਰਹੀ ਹੈ। ਇਹ ਕੁੜੀ ਨਾਬਾਲਗ ਲੱਗਦੀ ਹੈ।

ਵੀਡੀਓ ਪ੍ਰਕਾਸ਼ਿਤ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ। ਜਿਸ ਤੋਂ ਬਾਅਦ ਪੁਲਸ ਨੇ ਬੱਚੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ - ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾਈ। ਵਾਇਰਲ ਹੋਈ ਵੀਡੀਓ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜੋ ਸਮਾਜ ਭਲਾਈ ਦੇ ਪ੍ਰਤੀ ਸਮਰਪਣ ਦੀ ਮਿਸਾਲ ਵੀ ਹੈ।
ਲੜਕੀ ਦੀ ਇਹ ਵੀਡੀਓ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਸਰਵਣ ਸਿੰਘ ਨੇ ਵੀ ਗੱਲਬਾਤ ਕਰਦਿਆਂ ਚਿੰਤਾ ਪ੍ਰਗਟ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ।

ਸਰਵਣ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਹ ਦੇਖ ਲਓ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ।

Next Story
ਤਾਜ਼ਾ ਖਬਰਾਂ
Share it