Begin typing your search above and press return to search.

ਜਲੰਧਰ ਵਿਚ ਟਰੰਕ ਵਿਚੋਂ ਮਿਲੀਆਂ 3 ਭੈਣਾਂ ਦੀਆਂ ਲਾਸ਼ਾਂ, ਪਿਉ ਗ੍ਰਿਫਤਾਰ

ਜਲੰਧਰ, 2 ਅਕਤੂਬਰ, ਹ.ਬ. : ਜਲੰਧਰ ਸ਼ਹਿਰ ਦੇ ਪਠਾਨਕੋਟ ਹਾਈਵੇ ’ਤੇ ਆਉਂਦੇ ਕਾਨਪੁਰ ’ਚ ਅੱਜ ਤੜਕੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਤਿੰਨ ਭੈਣਾਂ ਦੀਆਂ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਮਕਾਨ ਮਾਲਕ ਨੇ ਤਿੰਨਾਂ ਦੇ ਲਾਪਤਾ ਹੋਣ ਸਬੰਧੀ […]

ਜਲੰਧਰ ਵਿਚ ਟਰੰਕ ਵਿਚੋਂ ਮਿਲੀਆਂ 3 ਭੈਣਾਂ ਦੀਆਂ ਲਾਸ਼ਾਂ, ਪਿਉ ਗ੍ਰਿਫਤਾਰ
X

Hamdard Tv AdminBy : Hamdard Tv Admin

  |  2 Oct 2023 6:01 AM IST

  • whatsapp
  • Telegram


ਜਲੰਧਰ, 2 ਅਕਤੂਬਰ, ਹ.ਬ. : ਜਲੰਧਰ ਸ਼ਹਿਰ ਦੇ ਪਠਾਨਕੋਟ ਹਾਈਵੇ ’ਤੇ ਆਉਂਦੇ ਕਾਨਪੁਰ ’ਚ ਅੱਜ ਤੜਕੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਤਿੰਨ ਭੈਣਾਂ ਦੀਆਂ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ।

ਮਕਾਨ ਮਾਲਕ ਨੇ ਤਿੰਨਾਂ ਦੇ ਲਾਪਤਾ ਹੋਣ ਸਬੰਧੀ ਰਾਤ 11 ਵਜੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਸ ਨੇ ਵੀ ਰਾਤ ਸਮੇਂ ਮੌਕੇ ’ਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ।

ਸਵੇਰੇ ਲੋਕਾਂ ਨੇ ਘਰ ਦੇ ਬਾਹਰ ਇੱਕ ਟਰੰਕ ਪਿਆ ਦੇਖਿਆ ਜਿੱਥੋਂ ਲੜਕੀਆਂ ਗਾਇਬ ਸਨ। ਲੋਕਾਂ ਨੇ ਟਰੰਕ ਖੋਲ੍ਹ ਕੇ ਦੇਖਿਆ ਤਾਂ ਅੰਦਰ ਤਿੰਨਾਂ ਲੜਕੀਆਂ ਦੀਆਂ ਲਾਸ਼ਾਂ ਪਈਆਂ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਵਿੱਚ 9 ਸਾਲ ਦੀ ਅੰਮ੍ਰਿਤਾ ਕੁਮਾਰੀ, 7 ਸਾਲ ਦੀ ਸਾਕਸ਼ੀ ਅਤੇ 4 ਸਾਲ ਦੀ ਕੰਚਨ ਸ਼ਾਮਲ ਹਨ।

ਮਕਸੂਦਾਂ ਥਾਣੇ ਦੇ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਸੁਸ਼ੀਲ ਮੰਡਲ ਅਤੇ ਮੰਜੂ ਮੰਡਲ ਦੇ 5 ਬੱਚੇ ਹਨ। ਦੋਵੇਂ ਐਤਵਾਰ ਨੂੰ ਕੰਮ ’ਤੇ ਗਏ ਹੋਏ ਸਨ। ਜਦੋਂ ਉਹ ਰਾਤ 8 ਵਜੇ ਘਰ ਵਾਪਸ ਆਏ ਤਾਂ ਲੜਕੀਆਂ ਨਹੀਂ ਮਿਲੀਆਂ। ਉਨ੍ਹਾਂ ਨੇ ਸਾਰੀ ਰਾਤ ਭਾਲ ਕੀਤੀ ਪਰ ਉਹ ਨਹੀਂ ਮਿਲੀ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਪਿਤਾ ਨੇ ਦੱਸਿਆ ਕਿ ਉਹ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਮ ’ਤੇ ਜਾਂਦੇ ਸੀ।

ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਲੜਕੀਆਂ ਦਾ ਪਿਤਾ ਨਸ਼ੇ ਦਾ ਆਦੀ ਹੈ। ਉਹ ਸ਼ਰਾਬ ਦੇ ਨਸ਼ੇ ’ਚ ਸੀ ਅਤੇ ਉਸ ਨੇ ਇਹ ਕਤਲ ਕੀਤੇ। ਪੁਲਸ ਨੇ ਬੱਚੀ ਦੇ ਪਿਤਾ ਨੂੰ ਹਿਰਾਸਤ ’ਚ ਲੈ ਲਿਆ ਹੈ। ਲੜਕੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਇਸ ਸਬੰਧੀ ਐਸਪੀ ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਲੜਕੀਆਂ ਦੇ ਸਰੀਰ ’ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਕਤਲ ਨਹੀਂ ਜਾਪਦਾ ਹੈ। ਅਜਿਹਾ ਲਗਦਾ ਹੈ ਕਿ ਲੜਕੀਆਂ ਘਰ ਵਿਚ ਇਕੱਲੀਆਂ ਸਨ। ਅਜਿਹਾ ਹੋ ਸਕਦਾ ਹੈ ਕਿ ਉਹ ਖੇਡਦੇ ਹੋਏ ਟਰੰਕ ਵਿੱਚ ਬੈਠ ਗਈ ਅਤੇ ਢੱਕਣ ਉੱਪਰੋਂ ਬੰਦ ਹੋ ਗਿਆ। ਜਿਸ ਤੋਂ ਬਾਅਦ ਢੱਕਣ ਨਹੀਂ ਖੁੱਲ੍ਹਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ , ਜਲਦ ਹੀ ਪਤਾ ਲੱਗ ਜਾਵੇਗਾ ਕਿ ਇਹ ਮੌਤਾਂ ਕਿਸ ਤਰ੍ਹਾਂ ਹੋਈਆਂ।

Next Story
ਤਾਜ਼ਾ ਖਬਰਾਂ
Share it