ਮਿਸੀਸਾਗਾ ਦੇ ਮਕਾਨ ਵਿਚ ਅੱਗ, 1 ਹਲਾਕ, 3 ਜ਼ਖਮੀ
ਮਿਸੀਸਾਗਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਮਿਸੀਸਾਗਾ ਦੇ ਇਕ ਘਰ ਵਿਚ ਅੱਗ ਲੱਗਣ ਕਾਰਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਝੁਲਸ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਾਇਰ ਚੀਫ ਡੈਰਨ ਰਿਜ਼ੀ ਨੇ ਦੱਸਿਆ ਕਿ ਅੱਗ ਮੰਗਲਵਾਰ ਵੱਡੇ ਤੜਕੇ ਤਕਰੀਬਨ 3 ਵਜੇ ਲੱਗੀ ਅਤੇ ਫਿਲਹਾਲ ਅੱਗ ਲੱਗਣ ਦੇ […]
By : Editor Editor
ਮਿਸੀਸਾਗਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਮਿਸੀਸਾਗਾ ਦੇ ਇਕ ਘਰ ਵਿਚ ਅੱਗ ਲੱਗਣ ਕਾਰਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਝੁਲਸ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਾਇਰ ਚੀਫ ਡੈਰਨ ਰਿਜ਼ੀ ਨੇ ਦੱਸਿਆ ਕਿ ਅੱਗ ਮੰਗਲਵਾਰ ਵੱਡੇ ਤੜਕੇ ਤਕਰੀਬਨ 3 ਵਜੇ ਲੱਗੀ ਅਤੇ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਵਿੰਸਟਨ ਚਰਚਿਲ ਬੁਲੇਵਾਰਡ ਅਤੇ ਰੌਯਲ ਵਿੰਡਸਰ ਡਰਾਈਵ ਨੇੜੇ ਬਰੌਮਜ਼ਗਰੋਵ ਰੋਡ ’ਤੇ ਸਥਿਤ ਘਰ ਅਚਾਨਕ ਲਾਟਾਂ ਵਿਚ ਘਿਰ ਗਿਆ।
ਵੱਡੇ ਤੜਕੇ 3 ਵਜੇ ਹੋਇਆ ਭਾਰੀ ਨੁਕਸਾਨ
ਮੌਕੇ ’ਤੇ ਪੁੱਜੇ ਫਾਇਰ ਫਾਈਟਰਜ਼ ਨੂੰ ਅੱਗ ਬੁਝਾਉਣ ਲਈ ਕਰੜੀ ਮੁਸ਼ੱਕਤ ਕਰਨੀ ਪਈ ਅਤੇ ਆਲੇ ਦੁਆਲੇ ਦੇ ਲੋਕ ਖੁਦ ਬ ਖੁਦ ਹੀ ਆਪਣੇ ਘਰ ਛੱਡ ਕੇ ਬਾਹਰ ਨਿਕਲ ਆਏ। ਡੈਰਨ ਰਿਜ਼ੀ ਮੁਤਾਬਕ ਇਕ ਜਣੇ ਨੂੰ ਮੌਕੇ ’ਤੇ ਮ੍ਰਿਤਕ ਕਰਾਰ ਦੇ ਦਿਤਾ ਗਿਆ। ਪ੍ਰੋਟੋਕਲ ਦੀ ਪਾਲਣਾ ਕਰਦਿਆਂ ਉਨਟਾਰੀਓ ਦੇ ਫਾਇਰ ਮਾਰਸ਼ਲ ਨੂੰ ਇਤਲਾਹ ਦੇ ਦਿਤੀ ਗਈ ਹੈ ਅਤੇ ਜਲਦ ਹੀ ਮਾਮਲੇ ਦੀ ਪੜਤਾਲ ਆਰੰਭ ਦਿਤੀ ਜਾਵੇਗੀ। ਇਥੇ ਦਸਣਾ ਬਣਦਾ ਹੈ ਕਿ ਮਿਸੀਸਾਗਾ ਦੀ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਰਿਚਮੰਡ ਹਿਲ ਇਲਾਕੇ ਵਿਚ ਸਵਾਰ ਕਰੋੜ ਡਾਲਰ ਮੁੱਲ ਦੇ ਤਿੰਨ ਮਕਾਨ ਸੜ ਕੇ ਸੁਆਹ ਹੋ ਗਏ।
ਰਿਚਮੰਡ ਹਿਲ ਵਿਖੇ ਸਵਾ ਕਰੋੜ ਡਾਲਰ ਦੇ ਮਕਾਨ ਸੜੇ
ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਬੇਅਵਿਊ ਅਤੇ 16ਵੇਂ ਐਵੇਨਿਊ ਨੇੜੇ ਡੰਕਨ ਰੋਡ ’ਤੇ ਇਕ ਉਸਾਰੀ ਅਧੀਨ ਮਕਾਨ ਵਿਚ ਅੱਗ ਲੱਗੀ ਅਤੇ ਆਲੇ ਦੁਆਲੇ ਦੇ ਘਰਾਂ ਤੱਕ ਫੈਲ ਗਈ। ਘਰ ਵਿਚ ਮੌਜੂਦ ਲੋਕ ਸੁਰੱਖਿਅਤ ਨਿਕਲਣ ਵਿਚ ਸਫਲ ਰਹੇ ਹਨ ਪਰ ਪ੍ਰਾਪਰਟੀ ਦਾ ਭਾਰੀ ਨੁਕਸਾਨ ਹੋ ਗਿਆ। ਫਿਲਹਾਲ ਇਥੇ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਫਾਇਰ ਮਾਰਸ਼ਲ ਦੇ ਦਫਤਰ ਨੂੰ ਪੜਤਾਲ ਦੀ ਜ਼ਿੰਮੇਵਾਰੀ ਦਿਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।