ਮਿਜ਼ੋਰਮ ਚੋਣ ਨਤੀਜੇ, 40 ਸੀਟਾਂ 'ਤੇ ਗਿਣਤੀ ਜਾਰੀ, ਵੇਖੋ ਨਤੀਜੇ
ਨਵੀਂ ਦਿੱਲੀ : ਮਿਜ਼ੋਰਮ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੇ ਨਾਲ ਹੀ ਸਾਰੀਆਂ ਮੁੱਖ ਸਿਆਸੀ ਪਾਰਟੀਆਂ ਦੇ ਦਫ਼ਤਰਾਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਵੋਟਾਂ ਦੀ ਗਿਣਤੀ ਸ਼ਾਮ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਦੱਸ ਦਈਏ ਕਿ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਣੀ ਸੀ ਪਰ ਮਿਜ਼ੋਰਮ 'ਚ ਈਸਾਈ ਤਿਉਹਾਰ ਹੋਣ ਕਾਰਨ […]
By : Editor (BS)
ਨਵੀਂ ਦਿੱਲੀ : ਮਿਜ਼ੋਰਮ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੇ ਨਾਲ ਹੀ ਸਾਰੀਆਂ ਮੁੱਖ ਸਿਆਸੀ ਪਾਰਟੀਆਂ ਦੇ ਦਫ਼ਤਰਾਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਵੋਟਾਂ ਦੀ ਗਿਣਤੀ ਸ਼ਾਮ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਦੱਸ ਦਈਏ ਕਿ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਣੀ ਸੀ ਪਰ ਮਿਜ਼ੋਰਮ 'ਚ ਈਸਾਈ ਤਿਉਹਾਰ ਹੋਣ ਕਾਰਨ ਹੁਣ ਵੋਟਾਂ ਦੀ ਗਿਣਤੀ 4 ਦਸੰਬਰ ਨੂੰ ਕੀਤੀ ਜਾ ਰਹੀ ਹੈ। ਉਥੇ ਹੀ ਮਿਜ਼ੋਰਮ 'ਚ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸੀਐੱਮ ਜ਼ੋਰਮਥੰਗਾ ਨੇ ਵੀ ਚਰਚ 'ਚ ਜਾ ਕੇ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਕਰਮਚਾਰੀ ਸਾਰੇ ਗਿਣਤੀ ਕੇਂਦਰਾਂ 'ਤੇ ਪਹੁੰਚ ਗਏ ਹਨ ਅਤੇ ਸਵੇਰੇ 8 ਵਜੇ ਤੋਂ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ।
ਮਿਜ਼ੋਰਮ ਵਿੱਚ ZPM ਨੇ 25 ਸੀਟਾਂ ਜਿੱਤੀਆਂ ਹਨ। ਜਦਕਿ 7 ਸੀਟਾਂ 'ਤੇ MNF ਦੀ ਜਿੱਤ ਪੱਕੀ ਹੈ। ਭਾਰਤੀ ਜਨਤਾ ਪਾਰਟੀ ਨੇ ਵੀ ਦੋ ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਦਾ ਖਾਤਾ ਵੀ ਅਜੇ ਤੱਕ ਨਹੀਂ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ZPM 02, MNF-03, ਭਾਜਪਾ-00 ਅਤੇ ਕਾਂਗਰਸ-01 ਸੀਟਾਂ 'ਤੇ ਅੱਗੇ ਚੱਲ ਰਹੀ ਹੈ।