ਸੁਖਪਾਲ ਖਹਿਰਾ ਮਾਮਲਾ : ਜੱਜ ਵਲੋਂ ਸੁਣਵਾਈ ਕਰਨ ਤੋਂ ਇਨਕਾਰ
ਚੰਡੀਗੜ੍ਹ, 6 ਅਕਤੂਬਰ, ਨਿਰਮਲ : ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਜਸਟਿਸ ਵਿਕਾਸ ਬਹਿਲ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਖਪਾਲ ਖਹਿਰਾ […]
By : Hamdard Tv Admin
ਚੰਡੀਗੜ੍ਹ, 6 ਅਕਤੂਬਰ, ਨਿਰਮਲ : ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਜਸਟਿਸ ਵਿਕਾਸ ਬਹਿਲ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਸੁਖਪਾਲ ਖਹਿਰਾ ਦੀ ਪਟੀਸ਼ਨ ਨੂੰ ਚੀਫ ਜਸਟਿਸ ਨੂੰ ਰੈਫਰ ਕਰ ਦਿੱਤਾ ਹੈ। ਪਟੀਸ਼ਨ ਵਿਚ ਖਹਿਰਾ ਨੇ ਦੱਸਿਆ ਕਿ ਪੰਜਾਬ ਪੁਲਿਸ ਉਨ੍ਹਾਂ ਵਿਰੁੱਧ ਬਦਲਾਖੋਰੀ ਤਹਿਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੇ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੰਦੇ ਹੋਏ ਇਸ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ।