ਯੂਕੇ ਤੋਂ ਐਮਐਲਏ ਦੇ ਸਲਾਹਕਾਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਅੰਮ੍ਰਿਤਸਰ, 11 ਅਕਤੂਬਰ, ਨਿਰਮਲ : ਪੰਜਾਬ ਵਿਚ ਸਿਆਸਦਾਨਾਂ, ਕਾਰੋਬਾਰੀਆਂ ਨੂੰ ਧਮਕੀਆਂ ਮਿਲਣ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸੇ ਤਰ੍ਹਾਂ ਅੰੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਸਲਾਹਕਾਰ ਵਰੁਣ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਧਮਕੀ ਯੂਕੇ ਦੇ ਇੱਕ ਨੰਬਰ ਤੋਂ ਦਿੱਤੀ […]
By : Hamdard Tv Admin
ਅੰਮ੍ਰਿਤਸਰ, 11 ਅਕਤੂਬਰ, ਨਿਰਮਲ : ਪੰਜਾਬ ਵਿਚ ਸਿਆਸਦਾਨਾਂ, ਕਾਰੋਬਾਰੀਆਂ ਨੂੰ ਧਮਕੀਆਂ ਮਿਲਣ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸੇ ਤਰ੍ਹਾਂ ਅੰੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਸਲਾਹਕਾਰ ਵਰੁਣ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਧਮਕੀ ਯੂਕੇ ਦੇ ਇੱਕ ਨੰਬਰ ਤੋਂ ਦਿੱਤੀ ਗਈ ਸੀ। ਫਿਲਹਾਲ ਸਾਈਬਰ ਸੈਲ ਦੀ ਟੀਮ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਧਮਕੀ ਦੇਣ ਵਾਲੇ ਨੰਬਰ ਦੀ ਜਾਂਚ ਕਰ ਰਹੇ ਹਨ। ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਮੁਲਜ਼ਮਾਂ ਦਾ ਪਤਾ ਲਗਾ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਨੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਵਿਧਾਇਕ ਨੇ ਪੁਲਿਸ ਅਧਿਕਾਰੀ ਨੂੰ ਆਡੀਓ ਪਰੂਫ਼ ਵੀ ਭੇਜਿਆ ਹੈ। ਫੋਨ ’ਤੇ ਧਮਕੀ ਦੇਣ ਵਾਲਾ ਨੌਜਵਾਨ ਪਹਿਲਾਂ ਵਰੁਣ ਅਤੇ ਫਿਰ ਗੌਰਵ ਨੂੰ ਗੋਲੀ ਮਾਰਨ ਦੀ ਗੱਲ ਕਰ ਰਿਹਾ ਹੈ। ਆਡੀਓ ਵਿੱਚ ਕਿਹਾ ਕਿ ਤੁਸੀਂ ਘਰ-ਪਰਿਵਾਰ ਵਾਲੇ ਹੋ, ਘਰ ਬੈਠੋ। ਤਿੰਨ ਮਿੰਟ 43 ਸੈਕਿੰਡ ਦੇ ਆਡੀਓ ਵਿੱਚ ਮੁਲਜ਼ਮਾਂ ਨੇ ਵਰੁਣ ਨਾਲ ਬਦਸਲੂਕੀ ਵੀ ਕੀਤੀ। ਪੁਲਿਸ ਸਿਆਸੀ ਰੰਜਿਸ਼ ਦੇ ਐਂਗਲ ’ਤੇ ਵੀ ਕੰਮ ਕਰ ਰਹੀ ਹੈ।
‘ਆਪ’ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਤੁਰੰਤ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ਘਟਨਾ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਦੂਜੇ ਪਾਸੇ ਪਤਾ ਲੱਗਾ ਹੈ ਕਿ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਵੱਡੇ ਕਾਰੋਬਾਰੀਆਂ, ਸਿਆਸਤਦਾਨਾਂ ਅਤੇ ਡਾਕਟਰਾਂ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।