ਪੁੰਛ ਅਤੇ ਰਾਜੌਰੀ 'ਚ ਮੋਬਾਈਲ ਇੰਟਰਨੈੱਟ ਬੰਦ
ਜੰਮੂ-ਕਸ਼ਮੀਰ : ਪੁੰਛ ਅਤੇ ਰਾਜੌਰੀ 'ਚ ਅੱਜ ਤੋਂ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਰਾਜੌਰੀ ਸੈਕਟਰ ਦੇ ਡੇਰਾ ਕੀ ਗਲੀ ਦੇ ਜੰਗਲਾਂ ਵਿੱਚ ਅੱਤਵਾਦੀਆਂ ਨੇ ਫੌਜ ਦੇ ਚਾਰ ਜਵਾਨਾਂ ਨੂੰ ਮਾਰ ਦਿੱਤਾ ਸੀ। ਉਦੋਂ ਤੋਂ ਹੀ ਅੱਤਵਾਦੀਆਂ ਨੂੰ ਲੱਭਣ ਲਈ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ […]
By : Editor (BS)
ਜੰਮੂ-ਕਸ਼ਮੀਰ : ਪੁੰਛ ਅਤੇ ਰਾਜੌਰੀ 'ਚ ਅੱਜ ਤੋਂ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਰਾਜੌਰੀ ਸੈਕਟਰ ਦੇ ਡੇਰਾ ਕੀ ਗਲੀ ਦੇ ਜੰਗਲਾਂ ਵਿੱਚ ਅੱਤਵਾਦੀਆਂ ਨੇ ਫੌਜ ਦੇ ਚਾਰ ਜਵਾਨਾਂ ਨੂੰ ਮਾਰ ਦਿੱਤਾ ਸੀ। ਉਦੋਂ ਤੋਂ ਹੀ ਅੱਤਵਾਦੀਆਂ ਨੂੰ ਲੱਭਣ ਲਈ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਵੀਰਵਾਰ ਸ਼ਾਮ ਨੂੰ ਹੋਏ ਅੱਤਵਾਦੀ ਹਮਲੇ 'ਚ ਫੌਜ ਦੇ 4 ਜਵਾਨ ਸ਼ਹੀਦ ਹੋ ਗਏ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਹੁਣ ਸਰਚ ਆਪਰੇਸ਼ਨ ਦੌਰਾਨ ਪੁੰਛ ਅਤੇ ਰਾਜੌਰੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਅਜਿਹੇ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਇਲਾਕੇ ਦੇ ਜੰਗਲੀ ਖੇਤਰ 'ਚ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਦੀ ਹਵਾਈ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਕੁੱਤਿਆਂ ਦੀ ਟੀਮ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ, "ਖੇਤਰ 'ਚ ਰਾਤ ਦੀ ਘੇਰਾਬੰਦੀ ਕਰਨ ਤੋਂ ਬਾਅਦ ਅੱਜ ਸਵੇਰੇ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ 'ਚ ਸ਼ਾਮਲ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇਲਾਕੇ 'ਚ ਵਾਧੂ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ।