Begin typing your search above and press return to search.

ਮੁਹਾਲੀ ਪੁਲਿਸ ਨੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

ਮੁਹਾਲੀ, 22 ਅਪ੍ਰੈਲ, ਨਿਰਮਲ : ਮੁਹਾਲੀ ਪੁਲਿਸ ਦੇ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ, ਜੀ ਹਾਂ ਦੱਸਦੇ ਚਲੀਏ ਕਿ ਮੁਹਾਲੀ ਪੁਲਿਸ ਨੇ ਹਥਿਆਰਾਂ ਦੇ ਤਸਕਰ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ। ਮੁਹਾਲੀ ਪੁਲਿਸ ਨੇ ਗਮਦੂਰ ਸਿੰਘ ਉਰਫ ਵਿੱਕੀ ਦੇ ਨਾਲ ਅੰਤਰਰਾਜੀ ਹਥਿਆਰ ਕਾਰਟੇਲ ਚਲਾਉਣ ਵਾਲੇ ਮਲਕੀਤ ਸਿੰਘ ਉਰਫ ਨਵਾਬ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ […]

ਮੁਹਾਲੀ ਪੁਲਿਸ ਨੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ
X

Editor EditorBy : Editor Editor

  |  22 April 2024 8:38 AM IST

  • whatsapp
  • Telegram


ਮੁਹਾਲੀ, 22 ਅਪ੍ਰੈਲ, ਨਿਰਮਲ : ਮੁਹਾਲੀ ਪੁਲਿਸ ਦੇ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ, ਜੀ ਹਾਂ ਦੱਸਦੇ ਚਲੀਏ ਕਿ ਮੁਹਾਲੀ ਪੁਲਿਸ ਨੇ ਹਥਿਆਰਾਂ ਦੇ ਤਸਕਰ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ।

ਮੁਹਾਲੀ ਪੁਲਿਸ ਨੇ ਗਮਦੂਰ ਸਿੰਘ ਉਰਫ ਵਿੱਕੀ ਦੇ ਨਾਲ ਅੰਤਰਰਾਜੀ ਹਥਿਆਰ ਕਾਰਟੇਲ ਚਲਾਉਣ ਵਾਲੇ ਮਲਕੀਤ ਸਿੰਘ ਉਰਫ ਨਵਾਬ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਕੋਲੋਂ ਛੇ ਪਿਸਤੌਲ, 10 ਕਾਰਤੂਸ ਅਤੇ 10 ਪਿਸਤੌਲ ਮੈਗਜੀਨ ਬਰਾਮਦ ਹੋਏ ਹਨ। ਮੁਲਜ਼ਮ ਮਲਕੀਤ ਸਿੰਘ ਉਰਫ ਨਵਾਬ ਗੋਪੀ ਘਨਸ਼ਿਆਮਪੁਰੀਆ ਅਤੇ ਹੈਰੀ ਚੱਠਾ ਗੈਂਗ ਦਾ ਸਹਿਯੋਗੀ ਅਤੇ ਮੈਂਬਰ ਹੈ। ਨਵਾਬ ਦੇ ਖ਼ਿਲਾਫ ਪਹਿਲਾਂ ਤੋਂ ਹੀ ਲਗਭਗ 30 ਅਪਰਾਧਕ ਮਾਮਲੇ ਦਰਜ ਹਨ ਅਤੇ ਕਾਰਟੇਲ ਤੋਂ ਹੁਣ ਤੱਕ ਲਗਭਗ 100 ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ

ਜਦੋਂ ਤੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ, ਉਦੋਂ ਤੋਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਖੇਤਰਾਂ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੇ ਨੇ, ਹੁਣ ਤਾਂ ਬਹੁਤ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਹੋ ਚੁੱਕਿਆ, ਜਿਸ ਕਰਕੇ ਇਹ ਚੋਣਾਵੀ ਜੰਗ ਹੋਰ ਵੀ ਜ਼ਿਆਦਾ ਭਖ ਚੁੱਕੀ ਹੈ। ਨੇਤਾਵਾਂ ਦਾ ਇੱਕ ਤੋਂ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਜਲੰਧਰ ਤੋਂ ਦਿੱਗਜ਼ ਆਗੂ ਮੁਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।

ਮਿਲੀ ਜਾਣਕਾਰੀ ਦੇ ਮੁਤਾਬਿਕ ਅਕਾਲੀ ਦਲ ਜਲੰਧਰ ਤੋਂ ਕੇਪੀ ਨੂੰ ਆਪਣਾ ਉਮੀਦਵਾਰ ਬਣਾ ਸਕਦਾ ਹੈ। ਇਸ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੇਖ-ਰੇਖ ਹੇਠ ਹੋ ਰਹੀ ਹੈ। ਅਜੇ ਤੱਕ ਇਸ ਬਾਰੇ ਕੇਪੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਦਾ ਕੇਪੀ ਜਲੰਧਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ। ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ। ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਸਾਲ 2009 ਵਿੱਚ ਕਾਂਗਰਸ ਦੀ ਟਿਕਟ ’ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ ਜਿਸ ਤੋਂ ਬਾਅਦ ਕਾਂਗਰਸ ਨੇ 2014 ’ਚ ਹੁਸ਼ਿਆਰਪੁਰ ਤੋਂ ਕੇ.ਪੀ. ਨੂੰ ਮੌਦਾਨ ਵਿੱਚ ਉਤਾਰਿਆ ਸੀ ਜਿੱਥੇ ਉਸ ਦੀ ਹਾਰ ਹੋਈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਤੁਹਾਨੂੰ ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਦੇ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।

Next Story
ਤਾਜ਼ਾ ਖਬਰਾਂ
Share it