ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵਜੰਮੇ ਪੁੱਤਰ ਨਾਲ ਮਨਾਇਆ ਜਨਮ ਦਿਨ, ਦੇਖੋ ਤਸਵੀਰਾਂ
ਮਾਨਸਾ, 15 ਮਈ, ਪਰਦੀਪ ਸਿੰਘ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਨਵਜੰਮੇ ਪੁੱਤਰ ਨਾਲ ਆਪਣਾ 59ਵਾਂ ਜਨਮ ਦਿਨ ਮਨਾਇਆ ਹੈ। ਇਸ ਮੌਕੇ ਪਰਿਵਾਰ ਨੇ ਕੇਕ ਕੱਟ ਕੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ ਹੈ। ਜਨਮ ਦਿਨ ਦੀ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜਨਮ ਦਿਨ ਮਨਾਉਣ ਵਾਲੇ ਛੋਟਾ […]
By : Editor Editor
ਮਾਨਸਾ, 15 ਮਈ, ਪਰਦੀਪ ਸਿੰਘ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਨਵਜੰਮੇ ਪੁੱਤਰ ਨਾਲ ਆਪਣਾ 59ਵਾਂ ਜਨਮ ਦਿਨ ਮਨਾਇਆ ਹੈ। ਇਸ ਮੌਕੇ ਪਰਿਵਾਰ ਨੇ ਕੇਕ ਕੱਟ ਕੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ ਹੈ। ਜਨਮ ਦਿਨ ਦੀ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜਨਮ ਦਿਨ ਮਨਾਉਣ ਵਾਲੇ ਛੋਟਾ ਸਿੱਧੂ ਵੀ ਨਾਲ ਹੈ ਜਿਸ ਦੀ ਤਸਵੀਰ ਨੂੰ ਫੈਨਜ਼ ਵੱਲੋਂ ਸ਼ੇਅਰ ਕੀਤੀ ਜਾ ਰਹੀ ਹੈ।
ਜਨਮ ਦਿਨ ਦੀ ਤਸਵੀਰ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਨੇ ਲਿਖਿਆ ਕਿ ਜ਼ਿੰਦਗੀ ਦੇ ਹਰੇਕ ਉਤਾਰ ਚੜਾ ਵਿੱਚ ਮੇਰੇ ਤੋ ਪਹਿਲਾਂ ਉਹਨਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ ਤੇ ਮੇਰਾ ਦੋਸਤ ਮੇਰੀ ਮਾਂ ਤੇ ਇੱਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਆਪ ਜੀ ਦਾ ਧੰਨਵਾਦ ਮੈ ਆਪ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ ਤੇ ਬਣੀ ਰਹੇ ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ ।
ਦੂਜੇ ਪਾਸੇ ਮੂਸੇਵਾਲੇ ਦੇ ਫੈਨਜ਼ ਵੱਲੋਂ ਮਾਤਾ ਚਰਨ ਕੌਰ ਨੂੰ ਵਧਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਛੋਟੇ ਸਿੱਧੂ ਦੀ ਤੰਦਰੁਸਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਹ ਵੀ ਪੜ੍ਹੋ:
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹਿਰਾਸਤ ’ਚ ਮੌਜੂਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਚੋਣ ਪ੍ਰਚਾਰ ਲਈ ਪੰਜ ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਉਹ ਇਸ ਦੌਰਾਨ ਵਿਦੇਸ਼ ਨਹੀਂ ਜਾ ਸਕਣਗੇ ਅਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਬੇਲ ਬਾਂਡ ਜਮ੍ਹਾਂ ਕਰਵਾਉਣਾ ਪਵੇਗਾ।
ਜੰਗਲਾਤ ਮੰਤਰੀ ਰਹਿੰਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਈਡੀ ਨੇ ਜਨਵਰੀ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫ਼ਤਾਰ ਕੀਤਾ ਸੀ। ਧਰਮਸੋਤ ’ਤੇ ਦੋਸ਼ ਹਨ ਕਿ ਕਾਂਗਰਸ ਸ਼ਾਸਨ ਕਾਲ ਵਿਚਾਲੇ ਉਨ੍ਹਾਂ ਦੀ ਜੰਗਲਾਤ ਮੰਤਰੀ ਰਹਿੰਦੇ ਹੋਏ ਆਮਦਨ 2.37 ਕਰੋੜ ਰੁਪਏ ਸੀ ਜਦਕਿ ਉਨ੍ਹਾਂ ਨੇ 8.76 ਕਰੋੜ ਰੁਪਏ ਖ਼ਰਚ ਕੀਤੇ। ਆਮਦਨ ਤੋਂ ਵੱਧ ਖ਼ਰਚ ਉਨ੍ਹਾਂ ਨੇ ਕਿਨ੍ਹਾਂ ਸ੍ਰੋਤਾਂ ਰਾਹੀਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਸ਼ਾਮਲ ਹੋਣ ਲਈ ਧਰਮਸੋਤ ਈਡੀ ਦੇ ਦਫ਼ਤਰ ਗਏ ਸਨ। ਜਿੱਥੇ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਗਿ੍ਰਫ਼ਤਾਰ ਕਰ ਲਿਆ ਗਿਆ ਸੀ ਕਿ ਉਹ ਸਹਿਯੋਗ ਨਹੀਂ ਦੇ ਰਹੇ ਹਨ।
ਧਰਮਸੋਤ ਨੇ ਇਸੇ ਮਾਮਲੇ ਵਿਚ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਹੈ, ਜਿਸ ’ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਧਰਮਸੋਤ ਦੇ ਵਕੀਲ ਨੇ ਬਹਿਸ ਦੌਰਾਨ ਦਿੱਲੀ ਦੇ ਸੀਐੱਮ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਚੋਣ ਪ੍ਰਚਾਰ ਲਈ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਦੇ ਹੁਕਮ ਦਾ ਹਵਾਲਾ ਦਿੱਤਾ। ਇਸੇ ਦੇ ਆਧਾਰ ’ਤੇ ਹਾਈ ਕੋਰਟ ਨੇ ਫ਼ਿਲਹਾਲ ਧਰਮਸੋਤ ਨੂੰ ਪੰਜ ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।